ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਦਾਇਰ ਜਨਹਿਤ ਪਟੀਸ਼ਨ ਖਾਰਜ
ਚੰਡੀਗੜ੍ਹ, 26 ਨਵੰਬਰ:
ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (26 ਨਵੰਬਰ) ਡਾ. ਕੇ.ਏ. ਪਾਲ ਵੱਲੋਂ ਭਾਰਤ ਵਿੱਚ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਦਾਇਰ ਕੀਤੀਆਂ ਗਈਆਂ ਹੋਰ ਬੇਨਤੀਆਂ ਵਿੱਚ ਚੋਣਾਂ ਦੌਰਾਨ ਪੈਸੇ, ਸ਼ਰਾਬ ਅਤੇ ਹੋਰ ਤੋਹਫੇ ਵੰਡਣ ਵਾਲੇ ਉਮੀਦਵਾਰਾਂ ਨੂੰ ਘੱਟੋ-ਘੱਟ 5 ਸਾਲਾਂ ਲਈ ਅਯੋਗ ਠਹਿਰਾਉਣ ਲਈ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਸਬੰਧੀ ਬੇਨਤੀਆਂ ਸ਼ਾਮਲ ਸਨ।
ਪਟੀਸ਼ਨਰ ਵਜੋਂ ਪੇਸ਼ ਹੋ ਕੇ ਡਾ. ਪਾਲ ਨੇ ਸ਼ੁਰੂ ਵਿਚ ਜਸਟਿਸ ਵਿਕਰਮ ਨਾਥ ਅਤੇ ਪੀ.ਬੀ. ਵਰਲੇ ਦੀ ਬੈਂਚ ਅੱਗੇ ਰਿਪੋਰਟ ਪੇਸ਼ ਕੀਤੀ। ਡਾ. ਪਾਲ ਇਸ ਪਟੀਸ਼ਨ ਬਾਰੇ ਦੱਸਣ ਲੱਗੇ ਤਾਂ ਜਸਟਿਸ ਨਾਥ ਨੇ ਜ਼ੁਬਾਨੀ ਤੌਰ 'ਤੇ ਟਿੱਪਣੀ ਕੀਤੀ ਕਿ ਤੁਸੀਂ ਪਹਿਲਾਂ ਵੀ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ। ਤੁਹਾਨੂੰ ਅਜਿਹੇ ਵਿਚਾਰ ਕਿੱਥੋਂ ਪ੍ਰਾਪਤ ਹੁੰਦੇ ਹਨ। ਇਸ ਬਾਰੇ ਪਟੀਸ਼ਨਕਰਤਾ ਨੇ ਜਵਾਬ ਦਿੱਤਾ ਕਿ ਉਹ ਹੁਣੇ ਹੀ ਲਾਸ ਏਂਜਲਸ ਵਿੱਚ ਗਲੋਬਲ ਪੀਸ ਸੰਮੇਲਨ ਤੋਂ ਆਏ ਹਨ। ਉਨ੍ਹਾਂ ਕਿਹਾ, "ਮੈਂ ਸ਼ਨੀਵਾਰ ਨੂੰ ਸੰਮੇਲਨ ਦੀ ਸਫਲਤਾਪੂਰਵਕ ਸਮਾਮ...








