ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਆਯੋਜਿਤ ਕੀਤਾ ਗਿਆ ਜਾਗੂਰਕਤਾ ਪ੍ਰੋਗਰਾਮ
ਅਬੋਹਰ, ਫਾਜਿਲਕਾ, 26 ਨਵੰਬਰ
ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਦੀ ਅਗਵਾਈ ਹੇਠ ਡੀ.ਏ.ਵੀ. ਬੀ.ਐਡ. ਕਾਲਜ ਅਬੋਹਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਅਤੇ ਸੰਵਿਧਾਨ ਦਿਵਸ ਨੂੰ ਸਮਰਪਿਤ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟੇਸ਼ਨ ਅਤੇ ਕਪੈਸਟੀ ਬਿਲਡਿੰਗ ਲਈ ਇਕ ਵਿਸ਼ੇਸ਼ ਜਾਗੂਰਕਤਾ ਪ੍ਰੋਗਰਾਮ ਕਰਵਾਇਆ ਗਿਆ।
ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਮਤੀ ਨਵਦੀਪ ਕੌਰ ਨੇ ਪ੍ਰੋਗਰਾਮ ਦੌਰਾਨ ਸਬੋਧੰਨ ਕਰਦਿਆ ਕਿਹਾ ਕਿ ਬੇਟੀਆ ਬਿਨਾ ਸੰਸਾਰ ਵਿੱਚ ਕੁਝ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਟੀਆਂ ਅੱਜ ਸੰਸਾਰ ਦੇ ਹਰ ਖੇਤਰ ਵਿਚ ਮਲਾਂ ਮਾਰ ਰਹੀਆਂ ਹਨ, ਕੋਈ ਅਜਿਹਾ ਖੇਤਰ ਨਹੀਂ ਜਿਥੇ ਲੜਕੀਆਂ ਨਹੀਂ ਪਹੁੰਚ ਸਕਦੀਆਂ। ਉਨ੍ਹਾਂ ਕਿਹਾ ਕਿ ਔਰਤ ਬਿਨਾਂ ਜਿੰਦਗੀ ਅਧੂਰੀ ਹੈ।
ਡਾ. ਦਿਕਸ਼ੀ ਅਨੇਜਾ ਐਸ.ਐਮ.ਓ ਨੇ ਕਿਹਾ ਅੱਜ ਦੇ ਯੁੱਗ ਵਿਚ ਲੜਕਾ ਲੜਕੀ ਵਿੱਚ ਕੋਈ ਫਰਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿੰਨਾ ਹੋ ਸਕੇ ਲੜਕੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਦੇ ...








