ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ
ਚੰਡੀਗੜ੍ਹ/ਨਾਭਾ (ਪਟਿਆਲਾ), 25 ਨਵੰਬਰ:
ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ (ਉਜਾਲਾ ਫਿਊਲਜ਼) ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਲੱਗੇ ਪੈਟਰੋਲ ਪੰਪ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲ੍ਹਾਂ ਐਸ.ਐਸ ਸੈਣੀ ਅਤੇ ਆਈ.ਓ.ਸੀ. ਦੇ ਕਾਰਜਕਾਰੀ ਡਾਇਰੈਕਟਰ ਜਤਿੰਦਰ ਕੁਮਾਰ, ਜੀ.ਐਮ ਸੁਭਾਸ਼ ਐਮ ਤੁਮਨੇ ਵੀ ਮੌਜੂਦ ਸਨ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਬੰਦੀਆਂ ਦੇ ਕੰਮ ਕਰਨ ਲ...








