ਮੁੱਖ ਮੰਤਰੀ ਦੀ ਯੋਗਸ਼ਾਲਾ, ਲੋਕਾਂ ਨੂੰ ਪ੍ਰਦਾਨ ਕਰ ਰਹੀ ਹੈ ਨਿਰੋਈ ਜੀਵਨ ਸ਼ੈਲੀ- ਐਸ.ਡੀ.ਐਮ. ਦਮਨਦੀਪ ਕੌਰ
ਐਸ.ਏ.ਐਸ.ਨਗਰ, 25 ਨਵੰਬਰ, 2024:
ਮੁੱਖ ਮੰਤਰੀ, ਪੰਜਾਬ ਵੱਲੋਂ ਪੰਜਾਬ ਵਾਸੀਆਂ ਨੂੰ ਨਰੋਈ ਜੀਵਨ ਸ਼ੈਲੀ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਸੀ.ਐਮ ਦੀ ਯੋਗਸ਼ਾਲਾ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਐਸ.ਡੀ.ਐਮ.ਮੋਹਾਲੀ, ਦਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਯੋਗਾ ਅਭਿਆਸ ਨਾਲ ਲੋਕ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸੈਸ਼ਨ (ਯੋਗਾ ਕਲਾਸ) ਵਿੱਚ ਭਾਗੀਦਾਰਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਯੋਗਾ ਟ੍ਰੇਨਰ ਅਲੀਸ਼ਾ ਕੁੰਡਲ ਵੱਲੋਂ ਰੋਜ਼ਾਨਾ ਛੇ ਯੋਗਾ ਸੈਸ਼ਨ ਲਗਾਏ ਜਾਂਦੇ ਹਨ।
ਵਧੇਰੇ ਜਾਣਕਾਰੀ ਦਿੰਦੇ ਹੋਏ ਯੋਗਾ ਟ੍ਰੇਨਰ ਅਲੀਸ਼ਾ ਕੁੰਡਲ ਨੇ ਦੱਸਿਆ ਕਿ ਉਹ ਆਪਣੀ ਪਹਿਲੀ ਕਲਾਸ ਸੈਕਟਰ 65 (ਪਾਰਕ ਨੰ: 19), ਮੋਹਾਲੀ ਵਿਖੇ ਸਵੇਰੇ 6 ਵਜੇ ਤੋਂ 7 ਵਜੇ ਤੱਕ ਸ਼ੁਰੂ ਕਰਦੀ ਹੈ। ਦੂਜੀ ਕਲਾਸ ਏਰੋਸਿਟੀ ਐਫ ਬਲਾਕ, ਮੋਹਾਲੀ ਵਿਖੇ ਸਵੇਰੇ 7.15 ਵਜੇ ਤੋਂ 8.15 ਵਜੇ ਤੱਕ ਹੁੰਦੀ ਹੈ। ਤੀਸਰੀ ਕਲਾਸ ਲਾਅ ਪਰੀਸ਼ੀਅਨ ਅੰਬਿਕਾ, ਸੈਕਟਰ-66-ਬੀ, ਮੋਹਾਲੀ ਵਿਖੇ ਸਵੇਰੇ 8.20 ਤੋਂ 9.20 ਵਜੇ ਤੱਕ ਅਤੇ ਚੌਥੀ ਕਲਾਸ ਕਮਾਂਡੋ ਕੰ...








