ਕਾਰੀਗਰ ਪੀਐੱਮ ਵਿਸ਼ਵਕਰਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ : ਡਿਪਟੀ ਕਮਿਸ਼ਨਰ
ਫ਼ਰੀਦਕੋਟ, 23 ਨਵੰਬਰ 2024:
ਭਾਰਤ ਸਰਕਾਰ ਦੇ ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਕਾਰੀਗਰਾਂ ਨੂੰ ਪੀਐੱਮ ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ ਤਰਖਾਣ, ਨਾਈ, ਮੂਰਤੀਕਾਰ, ਟੇਲਰ (ਦਰਜੀ), ਰਾਜਮਿਸਤਰੀ, ਸ਼ਸਤਰ ਬਣਾਉਣ ਵਾਲਾ, ਤਾਲਾ ਬਣਾਉਣ ਵਾਲਾ, ਕਿਸ਼ਤੀ ਬਣਾਉਣ ਵਾਲਾ, ਗੁੱਡੀ ਤੇ ਖਿਡੌਣਾ ਬਣਾਉਣ ਵਾਲਾ, ਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾ, ਟੋਕਰੀ/ਚਟਾਈ ਬਣਾਉਣ ਵਾਲਾ, ਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਨ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਲ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ਆਈਡੀ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਲਾਭਪਾਤਰੀ ਨੂੰ 15,000 ਰੁਪਏ ਦਾ ਟੂਲਕਿਟ ਪ੍ਰਰੋਤਸਾਹਨ, 500 ਰੁਪਏ ਪ੍ਰਤੀ ਦ...








