ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਡਾ. ਰਵਜੋਤ ਸਿੰਘ
ਅੰਮ੍ਰਿਤਸਰ 22 ਨਵੰਬਰ 2024 –
ਅੰਮ੍ਰਿਤਸਰ ਸ਼ਹਿਰ ਵਿੱਚ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਸਵੱਛ ਪਾਣੀ, ਸਾਫ਼ ਸਫ਼ਾਈ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ ਹੈ।
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਮੌਕੇ ਹਾਜ਼ਰ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕਿਹਾ ਕਿ ਸ਼ਹਿਰ ਦੀ ਸਾਫ਼ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿਥੇ ਕਿੱਥੇ ਵੀ ਕੂੜੇ ਦੇ ਢੇਰ ਪਏ ਹਨ ਨੂੰ ਚੁੱਕ ਕੇ ਡੰਪ ਵਾਲੀ ਥਾਂ ਤੇ ਉਸਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਕੇ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਾ ਭਰਿਆ ਬਣਾਇਆ ਜਾਵੇ।
ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੀ ਸੀਵਰੇਜ ਦੀ ਸਾਫ਼ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ...








