ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
ਚੰਡੀਗੜ੍ਹ, 22 ਨਵੰਬਰ
ਪੰਜਾਬ ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣਾ, ਉਹਨਾਂ ਦਾ ਮੁੜ ਵਸੇਬਾ ਅਤੇ ਪੁਨਰਗਠਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਕਿ ਉਹਨਾਂ ਨੂੰ ਸ਼ੋਸ਼ਣ ਮੁਕਤ ਜੀਵਨ ਦਾ ਰਾਸਤਾ ਦਿਖਾਇਆ ਜਾ ਸਕੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਭੀਖ ਮੰਗਣ ਵਾਲੇ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ ਜੀਵਨਜੋਤ ਪ੍ਰੋਜੈਕਟ ਤਹਿਤ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣ ਅਤੇ ਮੁੜ ਵਸੇਬਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਚਲਾਈ ਜਾਂਦੀ ਹੈ।
ਉਹਨਾਂ ਖੁਲਾਸਾ ਕੀਤਾ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 187 ਬੱਚ...








