ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ
ਚੰਡੀਗੜ੍ਹ, 21 ਨਵੰਬਰ
ਔਰਤਾਂ ਦੇ ਸਸ਼ਕਤੀਕਰਨ ਵੱਲ ਅੱਗੇ ਵਧਦੇ ਹੋਏ, ਪਟਿਆਲਾ ਫਾਊਂਡੇਸ਼ਨ, ਓਐਮਈਡੀ ਈ.ਵੀ. ਜਰਮਨੀ, ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਨੇ ਇੱਕ ਮਹੱਤਵਪੂਰਨ ਇਕਰਾਰ ਕੀਤਾ ਹੈ ਤਾਂ ਜੋ ਔਰਤਾਂ ਨੂੰ ਡਿਜੀਟਲ ਤੌਰ ਉੱਤੇ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਅੱਗੇ ਵਧਾਇਆ ਜਾ ਸਕੇ ।
ਇਸ ਸਮਾਗਮ ਦੌਰਾਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਨਾਲ ਸੀ.ਈ.ਓ., ਓ.ਐਮ.ਈ.ਡੀ. ਈ.ਵੀ. ਜਰਮਨੀ ਦੇ ਡਾਕਟਰ ਜੇਂਸ ਐਚ ਫਿਸ਼ਰ ਅਤੇ ਪਟਿਆਲਾ ਫਾਊਂਡੇਸ਼ਨ ਦੇ ਸੀ.ਈ.ਓ. ਰਵੀ ਸਿੰਘ ਆਹਲੂਵਾਲੀਆ ਹਾਜ਼ਰ ਸਨ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਨੂੰ ਔਜ਼ਾਰ, ਹੁਨਰ ਪ੍ਰਦਾਨ ਕਰਨਾ ਅਤੇ ਸੁਰੱਖਿਅਤ ਡਿਜੀਟਲ ਪਲੇਟਫਾਰਮ ਉਪਲਬਧ ਕਰਾਉਣਾ ਹੈ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਉਤਪਾਦਾਂ ਦੀ ਮਾਰਕੀਟਿੰਗ , ਵਿਚਾਰਾਂ ਦਾ ਆਦਾਨ-ਪ੍ਰਦਾਨ ਕ...








