ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਕਾਰਜਾਂ ਦੀ ਸਮੀਖਿਆ
ਮੋਗਾ, 21 ਨਵੰਬਰ (000) - ਕੇਂਦਰੀ ਨੀਤੀ ਆਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਰਿਵਿਊ ਕਰਨ ਲਈ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਸ਼੍ਰੀ ਅਰਵਿੰਦ ਨਾਥ ਝਾਅ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੋਸਾਂਝ ਰੋਡ ਅਤੇ ਖੁੱਲ੍ਹੀ ਭੋਂ ਪਰਖ ਪ੍ਰਯੋਗਸ਼ਾਲਾ ਤੇ ਪਲਾਂਟ ਕਲੀਨਿਕ ਦਾ ਵੀ ਦੌਰਾ ਕੀਤਾ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਤੇ ਸ਼੍ਰੀਮਤੀ ਚਾਰੂਮਿਤਾ ਦੋਵੇਂ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸ਼ਾ ਕਰਦਿਆਂ ਸ਼੍ਰੀ ਝਾਅ ਨੇ ਕਿਹਾ ਕਿ ਜਦੋਂ ਦਾ ਇਹ ਪ੍ਰੋਗਰਾਮ ਲਾਗੂ ਹੋਇਆ ਹੈ ਉਦੋਂ ਤੋਂ ਹੀ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਵਧੀਆ ਚੱਲ ਰਹੀ ਹੈ। ਨੀਤੀ ਆਯੋਗ ਵੱਲੋਂ ਜ਼ਿਲ੍ਹਾ ਮੋਗਾ ਨੂੰ ਹੁਣ ਤੱਕ ਕਰੀਬ 14 ਕਰੋੜ ...







