Shadow

Punjab

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

Crime, Punjab
ਚੰਡੀਗੜ੍ਹ/ਤਰਨ ਤਾਰਨ; 04 ਮਈ 2026:ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਨਾਰਕੋਟਿਕ ਡਰੱਗਸ ਐਂਡ ਸਾਈਕੋਟਰਾਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਅਧੀਨ 490 ਮਾਮਲੇ ਦਰਜ ਕੀਤੇ, 630 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 47.527 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ, ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਚੁਣੌਤੀਆਂ ਦੇ ਬਾਵਜੂਦ ਸੂਬਾ ਪੁਲਿਸ ਨੇ ਪਾਕਿਸਤਾਨ ਤੋਂ ਲਾਜਿਸਟਿਕ ਸਹਾਇਤਾ ਪ੍...
ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ- ਵਿਧਾਇਕ ਸ਼ੈਰੀ ਕਲਸੀ

ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ- ਵਿਧਾਇਕ ਸ਼ੈਰੀ ਕਲਸੀ

Punjab
ਬਟਾਲਾ, 27 ਅਪ੍ਰੈਲ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਲੜੀ ਤਹਿਤ ਵਾਰਡ ਨੰਬਰ 13 , ਸ਼ੁੁਕਰਪੁਰਾ ਮੁਹੱਲੇ ਦੇ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਐੱਮ ਸੀ ਬਲਵਿੰਦਰ ਸਿੰਘ ਮਿੰਟਾ ਸਮੇਤ ਮੁਹੱਲਾ ਵਾਸੀ ਮੌਜੂਦ ਸਨ। ਇਸ ਮੌਕੇ ਸ਼ੁੁਕਰਪੁਰਾ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਥੋਂ ਦੇ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਦਾ ਨਿਰਮਾਣ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਮੇਰੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ 24 ਘੰਟੇ ਲੋਕ...
ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

Punjab
ਚੰਡੀਗੜ੍ਹ, 27 ਅਪ੍ਰੈਲ, 2026 : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਲਗਾਤਾਰ ਮਿਲ ਰਹੇ ਰਾਜਨੀਤਿਕ ਝਟਕਿਆਂ ਦੇ ਦਰਮਿਆਨ ਇੱਕ ਹੋਰ ਮਹੱਤਵਪੂਰਨ ਘਟਨਾਕ੍ਰਮ ਸਾਹਮਣੇ ਆਇਆ ਜਦੋਂ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਸੁਖਵੰਤ ਸਿੰਘ ਸਰਾਓ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਪਣੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਵਿਧੀਵਤ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਬੀਤੇ ਦਿਨ ਹੋਏ ਇੱਕ ਸਮਾਗਮ ਦੌਰਾਨ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਕੁਮਾਰ ਦੀ ਹਾਜ਼ਰੀ ਵਿੱਚ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਇਸ ਮੌਕੇ ਸਾਬਕਾ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਗੁਰਵਿੰਦਰ ਸਿੰਘ ਭੁਟਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੀ ਵਿਰਾਸਤ ਵਿੱਚ ਪਲੇ ਤੇ ਜਵਾਨ ਹੋਏ ਸਰਾਓ ਕੋਲ ਲੋਕ ਪ੍ਰਸ਼ਾਸਨ ਦਾ ਵੱਡਾ ਤਜਰਬਾ ਹੈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਕਾਨੂੰਨ ਦੀ ਡਿਗਰੀ ਪ੍ਰਾਪਤ ਸਰਾਓ ਨੇ ਪੰਜਾਬ ਸਰਕਾਰ ਵਿੱਚ ਸੰਗਰੂਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਬਤੌਰ ਡਿਪਟੀ ਡਾਇਰੈਕਟਰ (ਪ...

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 26 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 96ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,280 ਹੋ ਗਈਆਂ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 76 ਵਿਅਕਤੀਆਂ ਨੂੰ ਤਫਤੀਸ਼ ਅਤੇ...
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

Punjab
ਚੰਡੀਗੜ੍ਹ/ਝਬਾਲ (ਤਰਨ ਤਾਰਨ), 24 ਅਪ੍ਰੈਲ :         ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ। ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ  ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਸ...

ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ

Politics, Punjab
ਫਰੀਦਕੋਟ, 22 ਅਪ੍ਰੈਲ- ਜ਼ਿਲ੍ਹਾ ਫ਼ਰੀਦਕੋਟ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਫ਼ਰੀਦਕੋਟ ਮੈਡਮ ਕੰਵਲਪ੍ਰੀਤ ਕੌਰ ਬਰਾੜ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕਮਿਸ਼ਨਰ ਮੈਡਮ ਕੰਵਲਪ੍ਰੀਤ ਕੌਰ ਬਰਾੜ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਨੂੰ ਤਰਜੀਹੀ ਤੌਰ ਤੇ ਕੀਤਾ ਜਾਵੇ ਅਤੇ ਹਰ ਲੋੜਵੰਦ ਵਿਅਕਤੀ ਨੂੰ ਇਸ ਦਾ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਲੋਕਾਂ ਨਾਲ ਸੰਵੇਦਨਸ਼ੀਲ ਰਵੱਈਆ ਅਪਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸੇਵਾਵਾਂ ਦੀ ਡਿਲੀਵਰੀ ਨੂੰ ਹੋਰ ਸੁਚਾਰੂ ਬਣਾਉਣ ਲਈ ਤਕਨਾਲੋਜੀ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵਰਕ ਨਾਲ ਹੀ ਜ਼ਿਲ੍ਹੇ ਦਾ ਸਮੁੱਚਾ ਵਿਕਾਸ ਸੰਭਵ ਹੈ। ਇਸ ਮੌਕੇ ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਪਰਮਿੰਦਰ ਸਿੰਘ ਤਹਿਸੀਲਦਾਰ ਕੋਟਕਪੂਰਾ, ਵਿਪਨ ਕੁਮਾਰ ਤਹਿਸੀਲਦਾ...
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

Politics, Punjab
ਮਾਲੇਰਕੋਟਲਾ, 22 ਅਪ੍ਰੈਲ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਆਪਕ  ਰੁੱਖ ਲਗਾਉਂਣ ਦੀ ਮੁਹਿੰਮ ਚਲਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਵਾਤਾਵਰਣ ਸੰਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਅਭਿਆਨ ਰਾਹੀਂ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ, ਪ੍ਰਦੂਸ਼ਣ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਧ ਹਵਾ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਜ਼ਿਲ੍ਹਾ ਪੱਧਰੀ ਵਿਸਥਾਰਪੂਰਵਕ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਨਾਲ ਹੀ ਹਰ ਵਿਭਾਗ ਆਪਣੇ-ਆਪਣੇ ਟਾਰਗੇਟ ਨਿਰਧਾਰਤ ਕਰਕੇ ਨਿਰਧਾਰਿਤ ਸਮੇਂ ਅੰਦਰ ਪੌਧਾਰੋਪ...
ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

Politics, Punjab
*ਚੰਡੀਗੜ੍ਹ, 20 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ 'ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026' 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਨੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ, ਅਕਾਲੀ ਦਲ ਵੱਲੋਂ ਕੋਈ ਪ੍ਰਤੀਕਿਰਿਆ ਨਾ ਆਉਣਾ ਕਈ ਗੰਭੀਰ ਸਿਆਸੀ ਸਵਾਲ ਖੜ੍ਹੇ ਕਰਦਾ ਹੈ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਿੱਥੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆ ਕੇ ਆਪਣੀ ਵਚਨਬੱਧਤਾ ਪੂਰੀ ਕੀਤੀ ਹੈ, ਉੱਥੇ ਹੀ ਪਹਿਲਾਂ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਸਿਆਸਤ ਕਰਨ ਵਾਲੇ ਹੁਣ ਚੁੱਪ ਰਹਿਣ ਨੂੰ ਤਰਜੀਹ ਦੇ ਰਹੇ ਹਨ। ਇਹ ਚੁੱਪ ਸਿਆਸੀ ਤੌਰ 'ਤੇ ਬਹੁਤ ਕੁਝ ਬਿਆਨ ਕਰਦੀ ਹੈ। 'ਆਪ' ਪੰਜਾਬ ਦੇ ਜਨਰਲ ਸਕੱਤਰ ਨੇ ਅੱਗੇ ਕਿਹਾ ਕਿ ਜਦੋਂ ਭਗਵੰਤ ਮਾਨ ਸ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

Politics, Punjab
ਚੰਡੀਗੜ੍ਹ, 18 ਅਪ੍ਰੈਲ   ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੜਕੀ ਵਿਕਾਸ ਕਾਰਜਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 45,000 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਪਿੰਡ ਨੂੰ ਬਿਹਤਰੀਨ ਸੜਕੀ ਨੈੱਟਵਰਕ ਨਾਲ ਜੋੜਨਾ ਹੈ ਤਾਂ ਜੋ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ।   ਕੈਬਨਿਟ ਮੰਤਰੀ ਨੇ ਸੜਕਾਂ ਦੀ ਗੁਣਵੱਤਾ ਅਤੇ ਟਿਕਾਊਪਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਖ਼ਤ ਨਿਯਮ ਲਾਗੂ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਬਣਨ ਤੋਂ ਬਾਅਦ ਅਗਲੇ 5 ਸਾਲਾਂ ਤੱਕ ਜੇਕਰ ਸੜਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਮੁਰੰਮਤ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਕੰਟਰੈਕਟਰ (ਠੇਕੇਦਾਰ) ਦੀ ਹੋਵੇਗੀ।   ...
ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ

Politics, Punjab
ਹੁਸ਼ਿਆਰਪੁਰ, 17 ਅਪ੍ਰੈਲ :  ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਰਕਾਰੀ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਲਈ ਸਮਰੱਥ ਬਣਾਇਆ ਜਾ ਸਕੇ।           ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ 8.40 ਲੱਖ ਰੁਪਏ ਦੀ ਲਾਗਤ ਨਾਲ ਵਰਚੂਅਲ ਰਿਅਲਟੀ ਲੈਬੋਰਟਰੀ,  2.20 ਲੱਖ ਰੁਪਏ ਦੀ ਲਾਗਤ ਨਾਲ ਐਨ.ਐਸ.ਕਿਊ.ਐਫ. ਲੈਬ ਅਤੇ 6.48 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਇਮਾਰਤੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਕੰਮਾਂ ਦੀ ਮੁਕੰਮਲਤਾ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਵੀਆਂ ਲੈਬਾਰਟਰੀ ਵਿਦਿਆਰਥਣਾਂ ਨੂੰ ਮਾਡਰਨ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਗੀਆਂ ਜਿਸ ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਜਾਣਕਾਰੀ ਵੀ ਹਾਸਲ ਹੋਵੇਗੀ। ਉਨ੍ਹਾਂ ਕਿਹਾ ਕਿ ਰੇਲਵੇ ਮੰਡੀ ਸਕ...