Thursday, March 12
Shadow

Punjab

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

National, Politics, Punjab
ਚੰਡੀਗੜ੍ਹ/ਤਰਨ ਤਾਰਨ, 5 ਜਨਵਰੀ: ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਇਸ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਭਾਵੇਂ ਉਹ ਗੁੰਡੇ ਜਿਨ੍ਹਾਂ ਨੇ ਗੋਲੀਆਂ ਚਲਾਈਆਂ ਜਾਂ ਉਨ੍ਹਾਂ ਦੀ ਪਿੱਠ ਪਿੱਛੇ ਖੜ੍ਹੇ ਉਨ੍ਹਾਂ ਦੇ ਆਕਾ ਹੋਣ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਸਰਪੰਚ ਜਰਮਲ ਸਿੰਘ, ਜਿਨ੍ਹਾਂ ਦਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਵੰਡਾਇਆ। ਇਸ ਮੌਕੇ ਅਫ਼ਸੋਸ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਅਹਿਦ ਲਿਆ ਕਿ ਇਸ ਘਿਨਾਉਣੇ ਅਪਰਾਧ ਵਿੱ...
ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

International, National, Politics, Punjab
ਚੰਡੀਗੜ੍ਹ/ ਅੰਮ੍ਰਿਤਸਰ, 5 ਜਨਵਰੀ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ਉੱਤੇ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਨੰਗੇ ਪੈਰ ਚੱਲ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉੱਥੋਂ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਕੋਲ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਸੁਪਰੀਮ ਸੰਸਥਾ ਹੈ ਅਤੇ ਸਿੰਘ ਸਾਹਿਬਾਨ ਵਲੋਂ ਦਿੱਤਾ ਗਿਆ ਹਰ ਆਦੇਸ਼ ਸਾਡੇ ਲਈ ਰੱਬੀ ਹੁਕਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਬਣਾਇਆ ਗਿਆ ਹੈ, ਜਿਸ ਵਿੱਚ ਲਗਾਈ ਗਈ ਇਕ ਤਸਵੀਰ ਨੂੰ ਲੈ ਕੇ ਜੱਥੇਦਾਰ ਸਾਹਿਬ ਨੇ ਇਤਰਾਜ ਜਤਾਉਂਦਿਆਂ ਤਲਬ ਕੀਤਾ ਸੀ...
2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

National, Politics, Punjab
*ਚੰਡੀਗੜ੍ਹ, 18 ਦਸੰਬਰ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਲਈ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪ੍ਰਮੁੱਖ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ, ਨਵੀਨ ਤਕਨਾਲੋਜੀ ਦੇ ਵਿਸਥਾਰ ਅਤੇ ਪਾਣੀ ਦੀ ਗੁਣਵੱਤਾ ਅਤੇ ਸੈਨੀਟੇਸ਼ਨ ਪ੍ਰਣਾਲੀਆਂ ਨੂੰ ਮਜ਼ਬੂਤੀ ਦੇਣ ਵਿੱਚ ਵੱਡੀ ਮਦਦ ਮਿਲੀ ਹੈ, ਜਿਸ ਦੇ ਨਤੀਜੇ ਵਜੋਂ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੇ ਰੋਜ਼ਾਨਾ ਜੀਵਨ ਪੱਧਰ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 100 ਫ਼ੀਸਦੀ ਕਵਰੇਜ ਨਾਲ ਇਸ ਸਮੇਂ ਸੂਬੇ ਵਿੱਚ 34 ਲੱਖ ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਪੇਂਡੂ ਵਿਕਾਸ ਵਾਸਤੇ ਸੈਨੀਟੇਸ਼ਨ ਖੇਤਰ ਹਿੱਤ 2,190.80 ਕਰੋੜ ਰੁਪਏ ਦੀ ...
ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

National, Politics, Punjab
ਚੰਡੀਗੜ੍ਹ, 18 ਦਸੰਬਰ 2025: ਪੰਜਾਬ  ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਵੱਡੇ ਨਿਵੇਸ਼ ਦਾ ਸਵਾਗਤ ਕਰਦਿਆਂ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡੇ ਪੱਧਰ ਦਾ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦਾ ਅੰਬਰ ਗਰੁੱਪ ਦਾ ਫੈਸਲਾ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਹੁਨਰਮੰਦ ਕਿਰਤੀਆਂ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਣਾਲੀ ਦਾ ਮਜ਼ਬੂਤ ਸਮਰਥਨ ਕਰਦਾ ਹੈ। ਇਸ ਪ੍ਰੋਜੈਕਟ ਨਾਲ ਲਗਭਗ 1,000 ਉੱਚ-ਗੁਣਵੱਤਾ ਤੇ ਚੰਗੀ ਤਨਖਾਹ ਵਾਲੀਆਂ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾ ਸਕਣਗੇ ਅਤੇ ਉੱਨਤ ਇੰਜੀਨੀਅਰਿੰਗ ਤੇ ਉਤਪਾਦ ਡਿਜ਼ਾਈਨ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਨੂੰ ਮਹੱਤਵਪੂਰਨ ਤੌਰ...
ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

National, Politics, Punjab
ਮਾਲੇਰਕੋਟਲਾ 18 ਦੰਸਬਰ -                                 ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ, ਮਾਲੇਰਕੋਟਲਾ ਬਲਜੀਤ ਸਿੰਘ ਨੇ ਦਿੱਤੀ ।                                 ਬਾਗਬਾਨੀ ਵਿਕਾਸ ਅਫਸਰ ਮਾਲੇਰਕੋਟਲਾ ਬਲਜੀਤ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਮੁੱਖ ਤੌਰ ’ਤੇ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਬਾਗ ਲਗਾਉਣ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ, ਹਾਈਬ੍ਰਿਡ ਸਬਜ਼ੀਆਂ ਦੀ ਖੇਤੀ, ਪੌਲੀ ਹਾਊਸ/ਸ਼ੇਡ ਨੈੱਟ ਹਾਊਸ ਸਥਾਪਿਤ ਕਰਨ ਅਤੇ ਵਰਮੀ ਕੰਪੋਸਟ ਯੂਨਿਟ ਲਗਾਉਣ ਲਈ 40 ਤੋਂ 50 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ  ਹੋਰ ਦੱਸਿਆ ਕਿ ਸਹਾਇਕ ਧੰਦੇ ਵਜੋਂ ਸ਼ਹਿਦ ਮੱਖੀ ਪਾਲਣ ਲਈ 1600 ਰੁਪਏ ਪ੍ਰਤੀ ਬਕਸਾ (8 ਫਰੇਮ ਸਮੇਤ), ਖੁੰਬ ਪੈਦਾਵਾਰ, ਖੁੰਬ ਬੀਜ ਤਿਆਰ ...
ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ () ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ-ਹਿਤੈਸ਼ੀ ਨੀਤੀਆਂ ‘ਤੇ ਲਗਾਈ ਗਈ ਮੌਹਰ ਹੈ।       ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਿੰਡਾਂ ਦੇ ਵਿਕਾਸ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੋਕਾਂ ਨੇ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਆਮ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਨਤੀਜਾ ਇਹ ਫ਼ਤਵਾ ਦੇ ਰੂਪ ਵਿੱਚ ਸਾਹਮਣੇ ਆਇਆ ਹੈ।      ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤ ਸੰਮਤੀ ਚੋਣਾਂ ‘ਚ ਆਪ ਉਮੀਦਵਾਰਾਂ ਦੀ ਜਿੱਤ ਨਾਲ ਪਿੰਡਾਂ ਦੇ ਵ...
ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

National, Politics, Punjab
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ:   ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ  ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ 25000/- ਰੁਪਏ ਦੀਆਂ ਦਵਾਈਆਂ ਮੁਫਤ ਵੰਡੀਆਂ ਗਈਆਂ। ਇਸ ਮੌਕੋ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਚਾਰ ਕੈਂਪ ਮੰਨਜੂਰ ਕੀਤੇ ਗਏ ਹਨ ਜੋ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਦੀਆਂ ਗਊਸ਼ਾਲਾਵਾਂ ਅਤੇ ਸਰਕਾਰੀ ਕੈਟਲ ਪਾਊਂਡ ਰੱਤਾ ਟਿੱਬਾ ਵਿਖੇ ਮਹੀਨਾ ਦਸੰਬਰ 2025 ਦੌਰਾਨ ਲਗਾਏ ਜਾਣਗੇ। ਸੀਨੀਅਰ ਵੈਟਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਦੌਰਾਨ ਗਊਆਂ ਵਿੱਚ ਹੋਣ ਵਾਲੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ. ਅਮਨਦੀਪ ਸੇਠੀ ਤੇ ਅਧਾਰਿਤ ਵੈਟਨਰੀ ਟੀਮ ...
ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

National, Politics, Punjab
ਚੰਡੀਗੜ੍ਹ/ਐਸਏਐਸ ਨਗਰ, 17 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ, ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਬੇਅਸਰ ਕਰ ਦਿੱਤਾ ਗਿਆ।  ਬੁੱਧਵਾਰ ਨੂੰ  ਲਾਲੜੂ ਵਿੱਚ ਹੋਈ ਇਸ  ਮੁੱਠਭੇੜ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਐਸਏਐਸ ਨਗਰ ਹਰਮਨਦੀਪ ਹੰਸ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁਲਜ਼ਮ ਦੀ ਪਛਾਣ ਹਰਪਿੰਦਰ ਉਰਫ ਮਿੱਢੀ ਵਜੋਂ ਕੀਤੀ, ਜੋ ਕਿ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਦੌਰਾਨ ਉਕਤ ਦੋਸ਼ੀ ਨੂੰ ਗੋਲੀਆਂ ਲੱਗੀਆਂ ਅਤੇ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਦਮ ਤੋੜ ਗਿਆ। ਜਾਣਕਾਰੀ ਅਨੁਸਾਰ, ਕਬੱਡੀ ਖਿਡਾਰੀ-ਕਮ-ਪ੍ਰਮੋਟਰ ਕੰਵਰ ਦਿਗਵਿਜੇ ਸਿੰਘ, ਉਰਫ਼ ਰਾਣਾ ਬਲਾਚੌਰੀਆ ਦੀ 15 ਦਸੰਬਰ ਨੂੰ ਮੋਹਾਲੀ ਵਿੱਚ ਹਮਲਾਵਰਾਂ ਨੇ ਗੋਲੀ ਮਾਰ ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

National, Politics, Punjab
ਚੰਡੀਗੜ੍ਹ, 17 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ ਨਗਰ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਕਮਿਸ਼ਨਡ ਅਫ਼ਸਰ ਬਣੇ ਅੱਠ ਕੈਡਿਟਾਂ ਨੂੰ ਵੱਕਾਰੀ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ । ਅਚੀਵਰ ਅਵਾਰਡ ਸਮਾਰੋਹ ਦੌਰਾਨ ਇਸ ਵੱਕਾਰੀ ਸੰਸਥਾ ਵੱਲੋਂ 2025 ਵਿੱਚ ਰੱਖਿਆ ਸੇਵਾਵਾਂ 'ਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਅੱਠ ਕੈਡਿਟਾਂ ਨੂੰ ਮਾਨਤਾ ਦਿੱਤੀ ਗਈ, ਜਿਨ੍ਹਾਂ ਵਿੱਚੋਂ ਸੱਤ ਕੈਡਿਟਾਂ ਨੇ ਨਵੰਬਰ/ਦਸੰਬਰ 2025 ਵਿੱਚ ਅਤੇ ਇੱਕ ਕੈਡਿਟ ਨੇ ਮਾਰਚ 2025 ਵਿੱਚ ਕਮਿਸ਼ਨ ਹਾਸਲ ਕੀਤਾ ਸੀ। ਇਨ੍ਹਾਂ ਨੌਜਵਾਨ ਅਫਸਰਾਂ ਨੇ ਸਿਖਲਾਈ ਅਧੀਨ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਪ੍ਰੀ-ਕਮਿਸ਼ਨਿੰਗ ਅਕੈਡਮੀਆਂ ਤੋਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੈਡਿਟਾਂ ਨੂੰ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ...
ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

National, Politics, Punjab
ਚੰਡੀਗੜ੍ਹ, 17 ਦਸੰਬਰ: ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 1-1 ਪਾਰਕ ਗਰੀਨਿੰਗ ਪੰਜਾਬ ਮਿਸ਼ਨ ਅਧੀਨ ਵਿਕਸਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਪਠਾਨਕੋਟ ਵਿੱਚ, ਪਿੰਡ ਘਰੋਟਾ (0.50 ਹੈਕਟੇਅਰ), ਕਟਾਰੂਚੱਕ (0.75 ਹੈਕਟੇਅਰ),  ਹੈਬਤ ਪਿੰਡੀ (0.60 ਹੈਕਟੇਅਰ) ਅਤੇ ਆਈ.ਟੀ.ਆਈ. ਬਮਿਆਲ ਵਿਖੇ ਇਹ ਵਾਤਾਵਰਣ ਪਾਰਕ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ, ਪਟਿਆਲਾ ਵਿੱਚ ਬੈਰਨ ਮਾਈਨਰ ਸਮੇਤ ਦੋ ਥਾਵਾਂ 'ਤੇ ਵਾਤਾਵਰਣ ਪਾਰਕ ਵਿਕਸਤ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ, ਪਿੰਡ ਜਗਦੇਵ ਕਲਾਂ ਪੁਲ ਵਿਖੇ ਵਾਤਾਵਰਣ ਪਾਰਕ ਬਣਾਇ...