ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ
ਮਾਨਸਾ, 26 ਜਨਵਰੀ
ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ ਤੇ ਹੱਸਦਾ ਖੇਡਦਾ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡੀ.ਜੀ.ਪੀ. ਸ੍ਰੀ ਜਤਿੰਦਰ ਕੁਮਾਰ ਜੈਨ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ., ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਅਤੇ ਪਰੇਡ ਕਮਾਂਡਰ ਸ਼੍ਰੀ ਪੁਸ਼ਪਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡ...








