ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਪਹੁੰਚੇ ਮੋਗਾ
ਮੋਗਾ, 20 ਨਵੰਬਰ (000) –
ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਤੋਖਨ ਸਾਹੂ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਪ੍ਰਾਈਵੇਟ ਸੈਕਟਰੀ ਸ਼੍ਰੀ ਐਮ.ਬੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂ ਮਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਮੋਗਾ ਸ਼੍ਰ. ਸਾਰੰਗਪ੍ਰੀਤ ਸਿੰਘ ਔਜਲਾ, ਉਪ ਅਰਥ ਤੇ ਅੰਕੜਾ ਸਲਾਹਕਾਰ ਦਫ਼ਤਰ ਤੋਂ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੋਗਾ ਪਹੁੰਚਣ ਤੇ ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਮੋਗਾ ਪੁਲਿਸ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।
ਮੀਟਿੰਗ ਦੀ ਸ਼ੁਰੂਆਤ ਵਿਚ ਹੀ ਉਹਨਾਂ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 112 ਐਸਪੀਰੇਸ਼ਨਲ ਡਿਸਟ੍ਰਿਕਟਾਂ ਵਿੱਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬ...








