Thursday, November 5
Shadow

Punjab

‘‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ

‘‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ

National, Politics, Punjab
ਫਰੀਦਕੋਟ 20 ਨਵੰਬਰ (       ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸਾ ਨਿਰਦੇਸਾਂ ਤਹਿਤ ਸਿਵਲ ਸਰਜਨ ਡਾ.ਚੰਦਰ ਸੇਖਰ ਕੱਕੜ ਦੀ ਯੋਗ ਅਗਵਾਈ ਵਿਚ ਹਰ ਸੁਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਉਸਾਰੀ ਅਧੀਨ ਥਾਂਵਾਂ ਅਤੇ ਕਬਾੜਖਾਨਿਆਂ ‘ਚ ਬ੍ਰੀਡਿੰਗ ਚੈਕਿੰਗ, ਸਪਰੇਅ ਐਕਟੀਵਿਟੀਜ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਚੈਕ ਕੀਤਾ ਜਾ ਰਿਹਾ ਹੈ ਅਤੇ ਡੇਂਗੂ ਦੀ ਰੋਕਥਾਮ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਡੇਂਗੂ ਪ੍ਰਤੀ ਜਾਗਰੂਕਤਾ ਲਈ ਸਿਹਤ ਵਿਭਾਗ ਫਰੀਦਕੋਟ ਦੀ ਮਾਸ ਮੀਡੀਆ ਬਰਾਂਚ ਵੱਲੋਂ ਬਣਾਏ ਵੀਡੀਓ ਸੰਦੇਸ ਰਾਹੀਂ ਵੀ ਜਿਲੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਹੀ ਕੜੀ ਤਹਿਤ ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ ਅਤੇ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਵੱਲੋਂ ਸਰਕਾਰੀ ਸੀਨੀ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਸਟਾਫ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਲਡਿੰ...
ਡੀ ਸੀ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਸਮੀਖਿਆ ਮੀਟਿੰਗ

ਡੀ ਸੀ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਸਮੀਖਿਆ ਮੀਟਿੰਗ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਨਵੰਬਰ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਨਅਤਕਾਰਾਂ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਦੀ ਸਮੀਖਿਆ ਲਈ ਸੱਦੀ ਮੀਟਿੰਗ ’ਚ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਸਮਾਂਬੱਧ ਨਿਪਟਾਇਆ ਜਾਵੇ। ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੀਡ ਬੈਂਕ ਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਇਨ੍ਹਾਂ ਮੁਸ਼ਕਿਲਾਂ ਦੇ ਨਾਲ-ਨਾਲ ਪਿਛਲੇ ਸਾਲ ਸਤੰਬਰ ਮਹੀਨੇ ਹੋਈ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਵੱਲੋਂ ਰੱਖੀਆਂ ਗਈਆਂ ਮੰਗਾਂ ’ਤੇ ਹੁਣ ਤੱਕ ਹੋਈ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ ਗਈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਪੱਸ਼ਟ ਕੀਤਾ ਕਿ ਮੋਹਾਲੀ ਤੇਜ਼ੀ ਨਾਲ ਸਨਅਤੀ ਨਿਵੇਸ਼ ਦਾ ਕੇਂਦਰ ਬਣਦਾ ਜਾ ਰਿਹਾ ਹੈ, ਜਿਸ ਲਈ ਜਿੱਥੇ ਮੌਜੂਦਾ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਲੋੜ ਹੈ ਉੱਥੇ ਨਵੇਂ ਅਤੇ ਮੌਜੂਦਾ ਨਿਵੇਸ਼ਕਾਰਾਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਵੀ ਸਾਡਾ ਮੁਢਲਾ ਫ਼ਰਜ਼ ਹੈ। ਮੀਟਿੰਗ ’ਚ ਹਾਜ਼ਰ ਵ...
ਵਿਧਾਇਕ ਬੱਗਾ ਅਤੇ ਵਿਧਾਇਕ ਪਰਾਸ਼ਰ ਵੱਲੋਂ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਬੱਗਾ ਅਤੇ ਵਿਧਾਇਕ ਪਰਾਸ਼ਰ ਵੱਲੋਂ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਪ੍ਰੋਜੈਕਟ ਦਾ ਕੀਤਾ ਉਦਘਾਟਨ

National, Politics, Punjab
ਲੁਧਿਆਣਾ: – ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਾਰਡ ਇੰਚਾਰਜ ਰਾਕੇਸ਼ ਪਰਾਸ਼ਰ ਵੱਲੋਂ ਵਾਰਡ ਨੰਬਰ 90 ਦੇ ਮਹਾਰਾਜਾ ਅਗਰਸੇਨ ਪਾਰਕ (ਕੇਸਰ ਗੰਜ ਚੌਂਕ) ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ 25 ਹੋਰਸ ਪਾਵਰ ਦੇ ਟਿਊਬਵੈੱਲ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕਾਂ ਅਤੇ ਇਲਾਕਾ ਇੰਚਾਰਜ ਨੇ ਦੱਸਿਆ ਕਿ ਕੇਸਰ ਗੰਜ ਮੰਡੀ (ਗੋਕੁਲ ਰੌਡ) ਦੇ ਵਸਨੀਕਾਂ ਦੀ ਮੰਗ ਅਨੁਸਾਰ ਇਹ ਨਵਾਂ ਟਿਊਬਵੈਲ ਲੱਗਣ ਜਾ ਰਿਹਾ ਹੈ ਜਿਸਦੇ ਸ਼ੁਰੂ ਹੋਣ ਨਾਲ ਆਸ ਪਾਸ ਦੇ ਇਲਾਕਿਆਂ ਦੇ ਰਹਿਣ ਵਾਲੇ ਵਸਨੀਕਾਂ ਨੂੰ ਆ ਰਹੀ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਾਬਕਾ ਕੌਂਸਲਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਵਾਰਡ ਅੰਦਰ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌ...
ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਪੂਰਣ ਉਪਰਾਲਾ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਪੂਰਣ ਉਪਰਾਲਾ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

National, Politics, Punjab, Sports
ਮਾਨਸਾ, 19 ਨਵੰਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਇੱਕ ਬਹੁਤ ਹੀ ਸ਼ਲਾਘਾਪੂਰਣ ਭਰਪੂਰ ਉਪਰਾਲਾ ਹੈ, ਜਿਸ ਰਾਹੀਂ ਖਿਡਾਰੀ ਵੱਡੇ ਪੱਧਰ ’ਤੇ ਖੇਡਾਂ ਨਾਲ ਜੁੜ ਕੇ ਅੰਤਰ-ਰਾਸ਼ਟਰੀ ਪੱਧਰ ’ਤੇ ਮੱਲਾ ਮਾਰ ਕੇ ਸੂਬੇ ਦਾ ਨਾਮ ਰੋਸ਼ਣ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਅੱਜ ਖੇਡ ਵਿਭਾਗ ਦੇ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਚੱਲ ਰਹੇ ਦੇ ਰਾਜ ਪੱਧਰੀ ਕੁਸ਼ਤੀ ਕੁੜੀਆਂ ਦੇ ਮੁਕਾਬਲਿਆਂ ਦੌਰਾਨ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ। ਅੱਜ ਦੇ ਮੁਕਾਬਲਿਆਂ ਦੌਰਾਨ ਪਦਮ ਸ਼੍ਰੀ ਕਰਤਾਰ ਸਿੰਘ, ਆਈ.ਪੀ.ਐ. (ਆਈ.ਜੀ. ਰਿਟਾ.) ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦਾ ਮਨੋਬਲ ਵਧਾਈਆ ਅਤੇ ਕਿਹਾ ਕਿ ਨਸ਼ਿਆਂ ਵਰਗੀਆਂ ਅਲ੍ਹਾਮਤਾਂ ਤੋਂ ਦੂਰ ਰਹਿ ਕੇ ਜੋ ਖਿਡਾਰੀ ਮਿਹਨਤ ਕਰਦੇ ਹਨ, ਉਹ ਹਮੇਸ਼ਾਂ ਆਪਣੀ ਮੰਜ਼ਿਲ ਨੂੰ ਸਰ ਕਰਨ ਵਿੱਚ ਸਫਲਤ...

ਕੈਬਨਿਟ ਮੰਤਰੀ ਗੋਇਲ ਦੀ ਨਵੇਂ ਚੁਣੇ ਪੰਚ-ਸਰਪੰਚਾਂ ਨੂੰ ਅਪੀਲ, ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਉਲੀਕਣ

National, Politics, Punjab
ਚੰਡੀਗੜ੍ਹ/ਮਾਲੇਰਕੋਟਲਾ 19 ਨਵੰਬਰ: ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਨਵੀਆਂ ਚੁਣੀਆਂ ਗ੍ਰਾਮ ਸੰਭਾਵਾਂ ਦੇ ਨੁਮਾਇਦਿਆਂ ਨੂੰ ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋਂ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਉਲੀਕਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਪਿੰਡਾਂ ਵਿੱਚੋਂ ਧੜੇਬੰਦੀ ਨੂੰ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਪਿੰਡਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਅਤੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨਾਲ 1186 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਕੈਬਨਿਟ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਸੱਦੇ ਅਨੁਸਾਰ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰ...
ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ

National, Politics, Punjab
ਚੰਡੀਗੜ੍ਹ, ਨਵੰਬਰ 19: ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦੇ ਵਿਸ਼ੇ ‘ਵਿਕਸਿਤ ਭਾਰਤ 2047’ ਦੀ ਤਰਜ਼ ’ਤੇ ਪੰਜਾਬ ਪੈਵਿਲੀਅਨ ਸੂਬੇ ਦੇ ਉਦਯੋਗਿਕ ਵਿਕਾਸ, ਰਵਾਇਤ ਅਤੇ ਆਧੁਨਿਕਤਾ, ਅਮੀਰ ਸੱਭਿਆਚਾਰਕ ਵਿਰਾਸਤ, ਖੇਤੀਬਾੜੀ, ਦਸਤਕਾਰੀ, ਫੈਸ਼ਨ ਅਤੇ ਸਿੱਖਿਆ ਦੇ ਖੇਤਰਾਂ ਵਿਚ ਕੀਤੀ ਤਰੱਕੀ ਦੀ ਨਰੋਈ ਝਲਕ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਦੀ ਸਰਬਪੱਖੀ ਵਿਕਾਸ ਪ੍ਰਤੀ ਦੂਰਦਰਸ਼ਤਾ ਨੂੰ ਦਰਸਾਉਣ ਲਈ ਪੰਜਾਬ ਪੈਵਿਲੀਅਨ ਨੂੰ ਨਿਵੇਕਲੇ ਤਰੀਕੇ ਨਾਲ ਡਿਜਾਇਨ ਕੀਤਾ ਗਿਆ ਹੈ। ਇਹ ਪੈਵਿਲੀਅਨ ਪੰਜਾਬ ਵੱਲੋਂ ਦੇਸ਼ ਦੇ ਵਿਕਾਸ ਹਿੱਤ ਵੱਖ ਵੱਖ ਖੇਤਰਾਂ ਜਿਵੇਂ ਦੁੱਧ ਉਤਪਾਦਨ, ਸਾਈਕਲ ਨਿਰਮਾਣ, ਖੇਡਾਂ ਦਾ ਸਾਮਾਨ ਆਦਿ ਵਿਚ ਪਾਏ ਜਾ ਰਹੇ ਯੋਗਦਾਨ ਦੀ ਝਲਕ ਪੇਸ਼ ਕਰ ਰਿਹਾ ਹੈ। ਉਦਯੋਗ, ਖੇਤੀਬਾੜੀ, ਦਸਤਕਾਰੀ, ਫੈਸ਼ਨ ਅਤੇ ਸਿੱਖਿਆ ਦੇ ਖੇਤਰਾਂ ਵਿਚ ਸੂਬੇ ਦੀ ਤਰੱਕੀਪਸੰਦ ਪਹੁੰਚ ਨੂੰ ਪੈਵਿਲੀਅਨ ਜ਼ਰੀਏ ਦਰਸਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੁਆਰਾ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਤੇਜਵੀਰ ਸਿੰਘ, ਵਧੀਕ ਮੁੱ...
ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ

ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ

National, Politics, Punjab
ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਤਜਰਬਿਆਂ (ਸੀ.ਸੀ.ਈਜ਼.) ਵਿੱਚ ਪ੍ਰਤੀ ਹੈਕਟੇਅਰ ਝੋਨੇ ਦੇ ਔਸਤ ਝਾੜ ਵਿੱਚ 1.4 ਕੁਇੰਟਲ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਸੀਜ਼ਨ 2024 ਲਈ ਕੁੱਲ 2174 ਸੀ.ਸੀ.ਈਜ਼. ਕਰਵਾਏ ਜਾਣੇ ਹਨ ਅਤੇ 1863 ਸੀ.ਸੀ.ਈਜ਼. ਦੇ ਆਏ ਨਤੀਜਿਆਂ ਵਿੱਚ 6878 ਕਿਲੋਗ੍ਰਾਮ ਪ੍ਰਤੀ ਹੈਕਟੇਅਰ ਝਾੜ ਸਾਹਮਣੇ ਆਇਆ ਹੈ, ਜਦੋਂਕਿ ਸਾਉਣੀ 2023 ਦੌਰਾਨ ਇਹ ਝਾੜ 6740 ਕਿਲੋਗ੍ਰਾਮ ਪ੍ਰਤੀ ਹੈਕਟੇਅਰ ਸੀ। ਇਹਨਾਂ ਅੰਕੜਿਆਂ ਵਿੱਚ ਝੋਨੇ ਦੀਆਂ ਗੈਰ-ਬਾਸਮਤੀ ਅਤੇ ਬਾਸਮਤੀ ਦੋਵੇਂ ਕਿਸਮਾਂ ਸ਼ਾਮਲ ਹਨ। ਦੱਸਣਯੋਗ ਹੈ ਕਿ ਹੁਣ ਤੱਕ ਸੂਬੇ ਵਿੱਚ ਝੋਨੇ ਦੀ 97 ਫ਼ੀਸਦ ਕਟਾਈ ਮੁਕੰਮਲ ਹੋ ਚੁੱਕੀ ਹੈ। ਸੂਬੇ ਵਿੱਚ ਚੱਲ ਰਹੀ ਕਣਕ ਦੀ ਬਿਜਾਈ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਨਿਰਧਾਰਿਤ 35 ਲੱਖ ਹੈਕਟੇਅਰ ਰਕਬੇ ਦੇ ਟੀਚੇ ਵਿੱਚੋਂ 27 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਇਸ ਨਾਲ ਲਗਭਗ 77 ਫ਼ੀਸਦ ਟੀਚਾ ਪੂਰਾ ਕਰ ਲਿਆ ...
ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

National, Politics, Punjab
ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ 'ਨਸ਼ਾ ਮੁਕਤ ਪੰਜਾਬ ਮਿਸ਼ਨ' ਨਾਲ ਜੁੜਨ ਦਾ ਸੱਦਾ ਦਿੱਤਾ। ਉਹ ਅੱਜ ਪਿੰਡ ਲੁਹਾਰਾ ਦੇ ਫੱਕਰ ਬਾਬਾ ਦਾਮੂ ਸ਼ਾਹ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਮੋਗਾ ਜ਼ਿਲ੍ਹੇ ਦੀਆਂ 340 ਗ੍ਰਾਮ ਪੰਚਾਇਤਾਂ ਵਿੱਚੋਂ 2486 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁਕਾਈ। ਅਮਨ ਅਰੋੜਾ ਨੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਿਆਸੀ ਧੜੇਬੰਦੀ ਤੋਂ ਉਪਰ ਉਠ ਕੇ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੰਚਾਇਤਾਂ ਨੂੰ ਫ਼ੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਆਮ ਨਾਗਰਿਕਾਂ ਨੂੰ ਸ਼ਾਮਲ ਕਰਕੇ ਪੇਂਡੂ ਖੇਤਰਾਂ ਵਿੱਚ ਜੀਵਨ ਪੱਧਰ ਨੂੰ ਹੋਰ ਸੁਧਾਰਨ 'ਤੇ ਧਿਆਨ ਦੇਣਾ ਚਾ...
ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

National, Politics, Punjab
ਚੰਡੀਗੜ੍ਹ, 19 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ ਦਾ ਸਹਿਯੋਗ ਕਰਨ ਅਤੇ ਪਿੰਡਾਂ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸ. ਸੰਧਵਾਂ ਨੇ ਜ਼ਿਲ੍ਹੇ ਦੀਆਂ ਕੁੱਲ 241 ਗ੍ਰਾਮ ਪੰਚਾਇਤਾਂ ਦੇ ਕੁੱਲ 1653 ਪੰਚਾਂ ਨੂੰ ਸਹੁੰ ਚੁਕਾਈ, ਜਿਨ੍ਹਾਂ ਵਿੱਚ ਬਲਾਕ ਫਰੀਦਕੋਟ ਦੇ 788, ਬਲਾਕ ਕੋਟਪੂਰਾ ਦੇ 375 ਅਤੇ ਬਲਾਕ ਜੈਤੋਂ ਦੇ 490 ਪੰਚਾਇਤ ਮੈਂਬਰ ਸ਼ਾਮਲ ਸਨ। ਅੱਜ ਇੱਥੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣ ਮੌਕੇ ਸ. ਸੰਧਵਾਂ ਨੇ ਕਿਹਾ ਕਿ ਨਵੀਂਆਂ ਪੰਚਾਇਤਾਂ ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨਾਲ ਸਲਾਹ ਮਸ਼ਵਰਾ ਕਰਕੇ ਅਤੇ ਉਪਲੰਬਧ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਯਕੀਨੀ ਬਣਾਉਣ। ਪਿੰਡਾਂ ਦੀਆਂ ਧੜ੍ਹੇਬੰਦੀਆਂ ਨੂੰ ਖਤਮ ਕਰਨ ਦੀ ਸਲਾਹ ਦਿ...
ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਲੋਕ ਨਿਰਮਾਣ ਤੇ ਬਿਜਲੀ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਲੋਕ ਨਿਰਮਾਣ ਤੇ ਬਿਜਲੀ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 19 ਨਵੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਪੰਚਾਇਤਾਂ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ ਜੁੱਟ ਹੋ ਕੇ ਕੰਮ ਕਰਨ ਲਈ ਆਖਿਆ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਇਸ ਵਾਰ ਪੰਚਾਇਤੀ ਚੋਣਾਂ ਦੌਰਾਨ ਪਾਰਟੀ ਚਿੰਨ੍ਹਾਂ ਤੋਂ ਉੱਪਰ ਉੱਠ ਕੇ ਚੋਣ ਲੜਨ ਦੀ ਪਾਈ ਹਾਂ-ਪੱਖੀ ਪਿਰਤ ਪਾਈ ਹੈ, ਜਿਸ ਦਾ ਉਦੇਸ਼ ਪਿੰਡਾਂ ਨੂੰ ਧੜੇਬੰਦੀ ਤੋਂ ਬਾਹਰ ਕੱਢ ਕੇ ਅਸਲ ਬੁਨਿਆਦੀ ਮੁੱਦਿਆਂ ’ਤੇ ਧਿਆਨ ਅਤੇ ਸ਼ਕਤੀ ਕੇਂਦਰਿਤ ਕਰਨਾ ਹੈ। ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਿਸੇ ਅਹੁਦੇ ’ਤੇ ਲੋਕਾਂ ਦੁਆਰਾ ਚੁਣ ਕੇ ਬਿਠਾਇਆ ਜਾਣਾ, ਪ੍ਰਮਾਤਮਾ ਦੀ ਸਭ ਤੋਂ ਵੱਡੀ ਬਖਸ਼ਿਸ਼ ਹੁੰਦੀ ਹੈ। ਇਹ ਚਾਹੇ ਪੰਚ ਹੋਵੇ, ਸਰਪੰਚ ਹੋਵੇ, ਕੌਂਸਲਰ ਹੋਵੇ ਜਾਂ ਐਮ ਐਲ ਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਨੂੰ ਕਲਮ ਅਤੇ ਮੋ...