Thursday, November 5
Shadow

Punjab

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

National, Politics, Punjab
ਕਪੂਰਥਲ਼ਾ/ਚੰਡੀਗੜ੍ਹ, 19 ਨਵੰਬਰ:  ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕੇ। ਅੱਜ ਇੱਥੇ ਕਪੂਰਥਲਾ ਜ਼ਿਲ੍ਹੇ ਦੇ ਅਡੀਸ਼ਨਲ ਯਾਰਡ ਜੇ.ਜੇ ਫਾਰਮ ਵਿਖੇ ਨਵੇਂ ਚੁਣੇ ਗਏ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਡਾ.ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਨੂੰ  ਬਿਨ੍ਹਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦੇ ਫੈਸਲੇ ਨੇ ਪਿੰਡਾਂ ਵਿਚ ਭਾਈਚਾਰਕ ਸਾਂਝ ਦਾ ਮੁੱਢ ਬੰਨਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਸਾਡੇ ਲੋਕਤੰਤਰ ਦੀ ਸਭ ਤੋਂ ਮੁੱਢਲੀ ਇਕਾਈ ਹੈ ਜਿਸ ਰਾਹੀਂ ਜਿੱਥੇ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ ,ਉੱਥੇ ਹੀ ਪਿੰਡਾਂ ਦੇ ਛੋਟੇ-ਮੋਟੇ ਝਗੜੇ ਤੇ ਮਸਲੇ ਪਿੰਡਾਂ ਵਿਚ ਹੀ ਨਿਪਟਾ ਕੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ...
ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ/ਤਰਨ ਤਾਰਨ, 19 ਨਵੰਬਰ : ਜ਼ਿਲ਼੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਜ਼ਿਲ੍ਹੇ ਦੀਆਂ 568 ਪੰਚਾਇਤਾਂ ਦੇ ਨਵੇਂ ਚੁਣੇ ਗਏ 3882 ਪੰਚਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਚਾਇਤਾਂ ਸਾਡੇ ਲੋਕਤੰਤਰ ਦਾ ਮੁੱਢ ਹਨ ਅਤੇ ਕਿਸੇ ਰਾਜ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਦੀ ਕਾਰਜਕੁਸ਼ਲਤਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਰਲ-ਮਿਲ ਕੇ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਲਈ ਨਿਰਪੱਖ ਹੋ ਕੇ ਮਿਹਨਤ ਨਾਲ ਕੰਮ ਕਰਨ ਅਤੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ। ਸ. ਭੁੱਲਰ...
ਲੋਕਤੰਤਰ ਦੀ ਮੁੱਢਲੀ ਇਕਾਈ ਹੁੰਦੇ ਨੇ ਪਿੰਡ ਦੇ ਪੰਚ ਤੇ ਸਰਪੰਚ : ਵਿੱਤ ਮੰਤਰੀ ਹਰਪਾਲ ਚੀਮਾ

ਲੋਕਤੰਤਰ ਦੀ ਮੁੱਢਲੀ ਇਕਾਈ ਹੁੰਦੇ ਨੇ ਪਿੰਡ ਦੇ ਪੰਚ ਤੇ ਸਰਪੰਚ : ਵਿੱਤ ਮੰਤਰੀ ਹਰਪਾਲ ਚੀਮਾ

National, Politics, Punjab
ਬਠਿੰਡਾ/ਚੰਡੀਗੜ੍ਹ, 19 ਨਵੰਬਰ ਲੋਕਤੰਤਰ ਦੀ ਮੁੱਢਲੀ ਇਕਾਈ ਪਿੰਡ ਦੇ ਪੰਚ ਅਤੇ ਸਰਪੰਚ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 318 ਪਿੰਡਾਂ ਦੀਆਂ ਪੰਚਾਇਤਾਂ ਦੇ 2490 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਉਪਰੰਤ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ। ਇਸ ਮੌਕੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਸਮਾਗਮ ਵਿੱਚ ਪੁੱਜੇ ਪੰਚਾਂ ਦਾ ਸਵਾਗਤ ਕੀਤਾ। ਵਿੱਤ ਮ...
ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

National, Politics, Punjab
ਸੰਗਰੂਰ, 19 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ਉਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ, ਜਿਸ ਲਈ ਸੂਬਾ ਸਰਕਾਰ ਹਰ ਹਰਬਾ ਵਰਤੇਗੀ। ਉਨ੍ਹਾਂ ਨਵੇਂ ਚੁਣੇ ਪੰਚਾਂ ਨੂੰ ਪਿੰਡ ਵਾਸੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ‘ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਨਵੇਂ ਕਦਮ ਚੁੱਕਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਜਮਹੂਰੀ ਢਾਂਚੇ ਦੀ ਨੀਂ...
ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ – ਹਰਜੋਤ ਸਿੰਘ ਬੈਂਸ

ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ – ਹਰਜੋਤ ਸਿੰਘ ਬੈਂਸ

National, Politics, Punjab
ਰੂਪਨਗਰ/ ਚੰਡੀਗੜ੍ਹ, 19 ਨਵੰਬਰ: ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ ਤਾਂ ਜੋ ਪਿੰਡਾਂ ਦੀ ਕਾਇਆ-ਕਲਪ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਸੰਪਰਕ, ਸਕੂਲੀ ਸਿੱਖਿਆ, ਉਚੇਰੀ ਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਰੂਪਨਗਰ ਦੇ 3410 ਪੰਚਾਂ ਨੂੰ ਸਹੁੰ ਚੁੱਕਣ ਲਈ ਪੁਲਿਸ ਲਾਈਨ ਗਰਾਊਂਡ ਰੂਪਨਗਰ ਵਿਖੇ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਚਾਇਤਾਂ ਨੂੰ ‘ਲੋਕਤੰਤਰ ਦੇ ਥੰਮ੍ਹ’ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਕੋਲ ਅਥਾਹ ਸ਼ਕਤੀ ਹੁੰਦੀ ਹੈ ਅਤੇ ਉਸ ਦੇ ਫੈਸਲੇ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਸਰਪੰਚਾਂ ਤੇ ਪੰਚਾਂ ਨੂੰ ਇਹ ਸ਼ਕਤੀਆਂ ਦਿੱਤੀਆਂ ਹਨ ਤਾਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਇੱਛਾਵਾਂ ਦੀ ਕਦਰ ਕਰਨਾ ਪੰਚਾਇਤਾਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਾਡੇ ਦ...
ਮਹਿੰਦਰ ਭਗਤ ਨੇ ਜਲੰਧਰ ’ਚ 5443  ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

National, Politics, Punjab
ਜਲੰਧਰ/ਚੰਡੀਗੜ੍ਹ, 19 ਨਵੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਪਿੰਡ ਜੰਡਿਆਲਾ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਨਵੀਆਂ ਚੁਣੀਆਂ ਗਈਆਂ 890 ਗ੍ਰਾਮ ਪੰਚਾਇਤਾਂ ਵਿੱਚੋਂ 5443 ਪੰਚਾਂ ਨੂੰ ਕੈਬਨਿਟ ਮੰਤਰੀ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ, ਕਿਉਂਕਿ ਇਹ ਪੰਚਾਇਤੀ ਚੋਣਾਂ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪਰਛਾਵੇਂ ਤੋਂ ਦੂਰ ਰੱਖਣ ਲਈ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਿਨ੍ਹਾਂ ਕਰਵਾਈਆਂ ਗਈਆਂ ਸਨ। ਇਸ ਕਦਮ ਨਾਲ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁ...
ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

National, Politics, Punjab
ਨਵਾਂ ਸ਼ਹਿਰ/ਚੰਡੀਗੜ੍, 19 ਨਵੰਬਰ 2024 : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮੰਗਲਵਾਰ ਨੂੰ ਨਵਾਂਸ਼ਹਿਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ 466 ਪੰਚਾਇਤਾਂ ਦੇ ਨਵੇਂ ਚੁਣੇ ਗਏ 2822 ਪੰਚਾਂ ਨੂੰ ਸਹੁੰ ਚੁਕਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ ਸ਼ਾਨਦਾਰ ਸਮਾਗਮ ਦੌਰਾਨ ਸ੍ਰੀ ਰੌੜੀ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪਿੰਡਾਂ ਦੀ ਖ਼ੁਸ਼ਹਾਲੀ, ਸਰਵਪੱਖੀ ਵਿਕਾਸ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਦਿੱਤਾ।  ਉਨ੍ਹਾਂ ਕਿਹਾ ਕਿ ਪੰਚਾਇਤ ਮੈਂਬਰ ਆਪਣੀ ਸਰਗਰਮ ਭੂਮਿਕਾ ਨਾਲ ਪਿੰਡਾਂ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾ ਸਕਦੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਚਾਇਤਾਂ ਨੂੰ ਹਰ ਵਧੀਆ ਕੰਮ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡੀ ਗਿਣਤੀ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ

National, Politics, Punjab
ਚੰਡੀਗੜ੍ਹ/ਫਾਜ਼ਿਲਕਾ, 19 ਨਵੰਬਰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਆਖਿਆ ਹੈ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਈ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਐਲਾਣ ਕੀਤਾ ਕਿ ਉਨ੍ਹਾਂ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਜਿੰਨ੍ਹਾਂ ਪਿੰਡਾਂ ਵਿਚ ਐਸਸੀ ਆਬਾਦੀ 50 ਫੀਸਦੀ ਤੋਂ ਵੱਧ ਹੈ, ਨੂੰ ਪ੍ਰਤੀ ਪਿੰਡ 20 ਲੱਖ ਰੁਪਏ ਦੀ ਵਿਸੇਸ਼ ਗ੍ਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਫਾਜ਼ਿਲਕਾ ਦੇ 40 ਪਿੰਡ ਆਉਂਦੇ ਹਨ ਅਤੇ ਇਸ ਤਹਿਤ ਗ੍ਰਾਂਟ ਦੀ ਪਹਿਲੀ ਕਿਸਤ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਤੋਂ ਬਿਨ੍ਹਾਂ ਜਿੰਨ੍ਹਾਂ ਪਿੰਡਾਂ ਵਿਚ ਸਰ...
ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

International, Politics, Punjab
ਚੰਡੀਗੜ੍ਹ, 17 ਨਵੰਬਰ 2024 – ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਯੂਕੇ ਲਈ ਬਿਹਤਰ ਲੋਕ ਸੇਵਾਵਾਂ ਦੇਣ ਦੇ ਯੋਗਦਾਨ ਵਜੋਂ ਉਨ੍ਹਾਂ ਦਾ ਚਿੱਤਰ ਵੈਸਟਮਿੰਸਟਰ, ਲੰਡਨ ਸਥਿਤ ਬਰਤਾਨਵੀ ਸੰਸਦ ਦੇ ਉਪਰਲੇ ਸਦਨ ‘ਹਾਉਸ ਆਫ ਲਾਰਡਜ਼’ ਦੇ ਬਿਸ਼ਪ ਕਾਰੀਡੋਰ ਵਿੱਚ ਸਥਾਪਿਤ ਕੀਤਾ ਗਿਆ ਹੈ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਬਰਤਾਨਵੀ ਸੰਸਦ ਵਿੱਚ ਕਿਸੇ ਸਿੱਖ ਦਾ ਚਿੱਤਰ ਪ੍ਰਦਰਸ਼ਿਤ ਕੀਤਾ ਗਿਆ ਹੈ। ਲਾਰਡ ਇੰਦਰਜੀਤ ਸਿੰਘ ਦੇ ਚਿੱਤਰ ਦੇ ਘੁੰਡ ਚੁਕਾਈ ਸਮਾਰੋਹ ਵਿੱਚ ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵਿੱਚ ਹੇਠਲੇ ਸਦਨ ‘ਹਾਊਸ ਆਫ ਕਾਮਨਜ’ ਦੇ ਪਹਿਲੇ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ, ਲਾਰਡ ਕੁਲਦੀਪ ਸਿੰਘ ਸਹੋਤਾ, ਸੰਸਦ ਮੈਂਬਰ ਜਸ ਅਠਵਾਲ, ਸੰਸਦ ਮੈਂਬਰ ਕਿਰਥ ਐਂਟਵਿਸਲ, ਸੰਸਦ ਮੈਂਬਰ ਰਿਚਰਡ ਬੇਕਨ, ਸੰਸਦ ਮੈਂਬਰ ਭਗਤ ਸਿੰਘ ਸ਼ੰਕਰ ਅਤੇ ਲੇਡੀ ਸਿੰਘ ਕੰਵਲਜੀਤ ਕੌਰ ਓਬੀਈ ਸਮੇਤ ਉਨ੍ਹਾਂ ਦੇ ਪਰਿਵਾਰ ਅਤੇ ਦੋਸਤ ਵੀ ਹਾਜ਼ਰੀ ਸਨ। ਲਾਰਡ ਇੰਦਰਜੀਤ ਸਿੰਘ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦੇ ਹੋਏ, ਹਾਊਸ...
ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

Crime, National, Politics, Punjab
ਚੰਡੀਗੜ੍ਹ, 18 ਨਵੰਬਰ: ਪੰਜਾਬ ਨੂੰ ਸੁਰੱਖਿਅਤ ਅਤੇ ਸਾਈਬਰ ਅਪਰਾਧਾਂ ਤੋਂ ਮਹਿਫੂਜ਼ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਡਿਜੀਟਲ ਅਰੈਸਟ ਸਾਈਬਰ ਧੋਖਾਧੜੀ ਵਿੱਚ ਸ਼ਾਮਲ ਅਸਾਮ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼  ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ  ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਜ਼ਰੁਲ ਅਲੀ ਅਤੇ ਮਿਦੁਲ ਅਲੀ ਵਜੋਂ ਹੋਈ ਹੈ, ਦੋਵੇਂ ਆਸਾਮ ਦੇ ਕਾਮਰੂਪ ਦੇ ਰਹਿਣ ਵਾਲੇ ਹਨ। ਡਿਜੀਟਲ ਅਰੈਸਟ, ਇੱਕ ਅਜਿਹੀ ਸਾਈਬਰ ਧੋਖਾਧੜੀ  ਹੈ, ਜਿਸ ਵਿੱਚ ਧੋਖਾਧੜੀ ਕਰਨ ਵਾਲੇ, ਲਾਅ ਇਨਫੋਰਸਮੈਂਟ ਏਜੰਸੀ ਦੇ ਅਧਿਕਾਰੀਆਂ ਦੇ ਰੂਪ ਵਿੱਚ, ਪੀੜਤਾਂ ਨੂੰ ਇਹ ਵਿਸ਼ਵਾਸ ਦਿਵਾ ਦਿੰਦੇ ਕਿ ਉਨ੍ਹਾਂ ਨੇ ਕੋਈ ਗੰਭੀਰ ਅਪਰਾਧ ਕੀਤਾ ਹੈ  ਅਤੇ ਪੀੜਤ ਨੂੰ ਉਹਨਾਂ (ਧੋਖੇਬਾਜਾਂ) ਦੀਆਂ ਮੰਗਾਂ ਪੂਰੀਆਂ ਹੋਣ ਤੱਕ ਔਨਲਾਈਨ ਰਹਿਣ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਜੋ ਡਰਾ-ਧਮਕਾ ਕੇ ਉਸ ਕੋਲੋਂ ਪੈਸੇ ਠੱਗੇ ਜਾ ਸਕਣ। ਜਾਣਕਾਰੀ  ਅਨੁ...