ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਚੰਡੀਗੜ੍ਹ, 18 ਨਵੰਬਰ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਸੁਰੱਖਿਅਤ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੇ 6481 ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 3868 ਪੋਲਿੰਗ ਸਟਾਫ਼ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਡਿਊਟੀ ਨਿਭਾ ਰਿਹਾ ਹੈ।
ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚੋਂ 10-ਡੇਰਾ ਬਾਬਾ ਨਾਨਕ ਵਿੱਚ ਕੱਲ 1 ਲੱਖ 93 ਹਜ਼ਾਰ 376 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 241 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 61 ਹੈ। ਡੇਰਾ ਬਾਬਾ ਨਾਨਕ ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 701 ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਚੋਣ ਜ਼ਾ...








