ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਚੈਕਿੰਗ ਜਾਰੀ
ਕੋਟਕਪੂਰਾ 15 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਕੋਟਕਪੂਰਾ ਦੀਆਂ ਸਹਿਕਾਰੀ ਸਭਾਵਾਂ ਅਤੇ ਖਾਦ ਵਿਕਰੇਤਾਵਾਂ ਨਾਲ ਸੰਬੰਧਤ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਟੀਮ ਵਿਚ ਡਾ. ਅਵਨਿੰਦਰ ਪਾਲ ਸਿੰਘ ਡਿਪਟੀ ਡਾਇਰੈਕਟਰ (ਖ਼ੇਤੀਬਾੜੀ),ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਵਿਕਾਸ ਅਫਸਰ ਸ਼ਾਮਿਲ ਸਨ।
ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਬਲਾਕ ਕੋਟਕਪੂਰਾ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਦੀ ਏ ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾਂ ਆਵੇ।ਉਨਾਂ ਦੱਸਿਆ ਕਿ ਖਾਦ ਵਿਕਰੇਤਾਵ...








