Thursday, March 12
Shadow

Punjab

ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

National, Politics, Punjab
ਫਿਰੋਜ਼ਪੁਰ 17 ਦਸੰਬਰ ( ) ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ, ਫਿਰੋਜ਼ਪੁਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।              ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.), ਵੱਲੋਂ ਸਾਰੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਗਿਆ ਅਤੇ ਵਿਭਾਗ ਦੀਆਂ ਵੱਖ ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਮੌਜੂਦਾ ਵਿੱਤੀ ਸਾਲ ਦੌਰਾਨ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਅਧੀਨ 836 ਲਾਭਪਾਤਰਾਂ ਨੂੰ ਕੀਤੀ ਗਈ ਅਦਾਇਗੀ ਦਾ ਸਕੀਮ ਵਾਈਜ਼ ਵੇਰਵਾ ਦਿੱਤਾ ਅਤੇ ਹੋਰ ਕੀਤੇ ਗਏ ਕੰਮਾਂ ਦੀ ਜਾਣਕਾਰੀ ਵੀ ਦਿੱਤੀ।             ਇਸ ਦੌਰਾਨ ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਨੇ ਸਾਬਕਾ ਸੈਨਿਕਾਂ ਦੇ ਵੱਖ ਵਖ ਮੁੱਦਿਆਂ ਤੇ ਸਬੰਧਤ ਵਿਭਾਗਾਂ/ਅਦਾਰਿਆਂ ਨੂੰ ਜਲਦ ਬਣਦੀ ਕਾਰਵਾਈ ਕਰਨ ਲਈ ਕਿਹਾ ਅਤੇ ਸੈਨਿਕਾਂ/ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਰਕਾਰੀ/ਗੈਰ-ਸਰਕਾਰ...
ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ 19 ਦਸੰਬਰ ਨੂੰ: ਰੋਜ਼ਗਾਰ ਅਫ਼ਸਰ

ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ 19 ਦਸੰਬਰ ਨੂੰ: ਰੋਜ਼ਗਾਰ ਅਫ਼ਸਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ  ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ  19 ਦਸੰਬਰ 2025 ਦਿਨ ਸ਼ੁਕਰਵਾਰ ਨੂੰ  ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ  ਪ੍ਰਾਪਤ ਹਦਾਇਤਾਂ ਅਨੁਸਾਰ ਲੜਕੀਆਂ ਲਈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜਗਾਰ ਅਫਸਰ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਲਗਾਏ ਜਾ ਰਹੇ ਇਸ ਸਿਹਤ ਅਤੇ ਰੋਜ਼ਗਾਰ ਕੈਂਪ ਵਿੱਚ ਇਸ ਦਫਤਰ ਵੱਲੋਂ  19 ਦਸੰਬਰ 2025 ਨੂੰ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ 12 ਤੋਂ ਵੱਧ ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ 500 ਤੋਂ ਵੱਧ ਅਸਾਮੀਆਂ ਲਈ ਇੰਟਰਵਿਊ ਲ...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

National, Politics, Punjab
ਧੂਰੀ/ਸੰਗਰੂਰ, 17 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਤੇ ਜਿੱਤ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ ਤੇ ਅਨਿਲ ਮਿੱਤਲ ਵੀ ਮੌਜੂਦ ਸਨ। ਓ.ਐਸ.ਡੀ. ਸੁਖਵੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਧੂਰੀ ਹਲਕੇ ਵਿੱਚ ਪਾਰਟੀ ਦੀ ਇਹ ਸ਼ਾਨਦਾਰ ਜਿੱਤ ਜਿਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ, ਉਥੇ ਹੀ ਇਹ ਜਿੱਤ ਆਪ ਵਲੰਟੀਅਰਾਂ ਵੱਲੋਂ ਕੀਤੀ ਗਈ ਮਿਹਨਤ ਦਾ ਵੀ ਸਿੱਟਾ ਹੈ। ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਗੂਆ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

National, Politics, Punjab
ਰੂਪਨਗਰ, 17 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਸ਼ਹੀਦੀ ਜ਼ੋੜ ਮੇਲਾ ਸ਼੍ਰੀ ਭੱਠਾ ਸਾਹਿਬ ਵਿੱਚ ਰੈੱਡ ਕਰਾਸ ਰੂਪਨਗਰ ਦੀ ਸਹਾਇਤਾ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਦਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਮੌਕੇ ਸੰਗਤ ਵੱਲੋਂ ਤਾਂ ਖੂਨਦਾਨ ਕੀਤਾ ਹੀ ਗਿਆ, ਇਸਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਭੁਪਿੰਦਰ ਸਿੰਘ ਵੱਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਤੇ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਰੂਪਨਗਰ ਸ਼੍ਰੀ ਰਾਜਵੀਰ ਸਿੰਘ ਰਾਏ, ਸ਼੍ਰੀ ਜੇ ਪੀ.ਐਸ ਢੇਰ ਸੀਨੀਅਰ ਵਕੀਲ ਰੂਪਨਗਰ ਵੱਲੋਂ ਵੀ ਇਸ ਕੈਂਪ ਵਿੱਚ ਭਾਗ ਲਿਆ।...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

Politics, Punjab
ਲਹਿਰਾਗਾਗਾ, 17 ਦਸੰਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਕੁੱਲ 15 ਵਿੱਚੋਂ 12 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਿਨ੍ਹਾਂ ਵਿੱਚੋਂ 02 ਸੀਟਾਂ ‘ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਨਾਲ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਨੇ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਇਲਾਕੇ ਭਰ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਜਸ਼ਨ ਮਨਾਏ ਜਾ ਰਹੇ ਹਨ ਅਤੇ ਪਾਰਟੀ ਵਰਕਰਾਂ ਸਮੇਤ ਆਮ ਨਾਗਰਿਕ ਵੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਸ਼੍ਰੀ ਗੋਇਲ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ, ਅਕਾਲੀ ਦਲ ਪੁਨਰ ਸੁ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

National, Politics, Punjab
ਲੁਧਿਆਣਾ, 17 ਦਸੰਬਰ (000) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ, ਸਿੱਖਿਆ ਵਿਭਾਗ, ਟ੍ਰੈਫਿਕ ਪੁਲਿਸ ਦੇ ਮੁਲਾਜਮਾਂ ਦੀ ਟੀਮ ਵੱਲੋ ਸਾਂਝੇ ਤੌਰ 'ਤੇ ਸਥਾਨਕ ਸੈਕਟਰ-32 ਵਿਖੇ ਬੀ.ਸੀ.ਐਮ. ਸਕੂਲ ਅਤੇ ਬੀ.ਵੀ.ਐਮ. ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਟੀਮ ਵੱਲੋਂ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਨੂੰ ਇਕ ਹਫਤੇ ਵਿੱਚ ਆਪਣੀ ਖਾਮੀਆਂ ਪੂਰੀਆਂ ਕਰਨ ਦੀ ਤਾਕੀਦ ਕੀਤੀ ਗਈ। ਇਸ ਮੌਕੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਕਿ ਆਉਣ ਵਾਲੇ ਸਮੇ...
ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

National, Politics, Punjab
ਕੀਰਤਪੁਰ ਸਾਹਿਬ 15 ਦਸੰਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਅਤੇ ਸਿਹਤ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੋਦੀਮਾਜਰਾ ਦੇ ਵਿਦਿਆਰਥੀਆਂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਦਾ ਸਿੱਖਿਆਤਮਕ ਦੌਰਾ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਹਸਪਤਾਲ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬੀ.ਈ.ਈ ਸਾਹਿਲ ਸੁਖੇਰਾ ਅਤੇ ਹੈਲਥ ਸੁਪਰਵਾਈਜ਼ਰ ਪਾਲ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਮੁੱਖ ਸਕੀਮਾਂ, ਰੋਕਥਾਮੀ ਸਿਹਤ ਸੇਵਾਵਾਂ, ਸਾਫ਼-ਸਫ਼ਾਈ, ਪੋਸ਼ਣ ਅਤੇ ਸਿਹਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਕਿ ਉਹ ਮਿਲੀ ਹੋਈ ਜਾਣਕਾਰੀ ਆਪਣੇ ਪਰਿਵਾ...
ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

National, Politics, Punjab
ਫਾਜ਼ਿਲਕਾ 15 ਦਸੰਬਰ 1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ। ਵਿਜੈ ਪਰੇਡ ਵਿਚ ਸ਼ਾਮਲ ਹੁੰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਸੀਂ ਸਿਕ ਝੁਕਾ ਕੇ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਜੈ ਦਿਵਸ ਦੇ ਮਦੇਨਜਰ ਵਿਕਟਰੀ ਪਰੇਡ ਵਿਚ ਭਾਗੀਦਾਰੀ ਬਣਾਉਣਾ ਇਕ ਅਨੋਖਾ ਅਹਿਸਾਸ ਦਿੰਦਾ ਹੈ। ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ

National, Politics, Punjab
ਹੁਸ਼ਿਆਰਪੁਰ, 15 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੀਰਜ ਗੋਇਲ ਦੀ ਅਗਵਾਈ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਪਿੰਡਾਂ ਵਿਚ ਨਸ਼ੇ ਦੇ ਖ਼ਾਤਮੇ ਸਬੰਧੀ ਵਿਆਪਕ ਜਨਤਕ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਹ ਪ੍ਰੋਗਰਾਮ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਹੁਸ਼ਿਆਰਪੁਰ, ਸਾਂਝ ਕੇਂਦਰ/ਲੀਗਲ ਏਡ ਕਲੀਨਿਕ ਦਸੂਹਾ, ਸਾਂਝ ਕੇਂਦਰ ਮੁਕੇਰੀਆਂ ਅਤੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਕਾਰਾਤਮਕ ਜੀਵਨ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪੈਨਲ ਐਡਵੋਕੇਟਾਂ ਅਤੇ ਕਾਨੂੰਨੀ ਸਹਾਇਤਾ ਬਚਾਅ ਕੌਂਸਲਾਂ ਵੱਲੋਂ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ। ਸੈਮੀਨਾ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ

Politics, Punjab
ਸ੍ਰੀ ਮੁਕਤਸਰ ਸਾਹਿਬ, 15 ਦਸੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਮਾਡਲ ਕੋਡ ਆਫ਼ ਕੰਡਕਟ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜ਼ੋਨ ਨੰਬਰ 07 ਗੁਰੂਸਰ ਵਿੱਚ ਪੈਂਦੇ ਪਿੰਡ ਮਧੀਰ (ਪੋਲਿੰਗ ਬੂਥ ਨੰ. 21 ਅਤੇ 22) ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ 08 ਕੋਟਭਾਈ ਵਿੱਚ ਪੈਂਦੇ ਪਿੰਡ ਬੁਬਾਣੀਆਂ (ਪੋਲਿੰਗ ਬੂਥ ਨੰ. 63 ਅਤੇ 64) ਵਿਖੇ ਮਿਤੀ 16 ਦਸੰਬਰ 2025 ਨੂੰ ਕਰਵਾਈ ਜਾਣ ਵਾਲੀ ਦੁਬਾਰਾ ਚੋਣ (ਰੀ-ਪੋਲਿੰਗ) ਦੌਰਾਨ ਮਿਤੀ 16 ਦਸੰਬਰ 2025 (ਵੋਟਿੰਗ ਖ਼ਤਮ ਹੋਣ ਤੱਕ) ਨੂੰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਉਕਤ ਪੋਲਿੰਗ ਬੂਥ ਨਾਲ ਸਬੰਧਤ ਵੋਟਰਾਂ ਤੋਂ ਇਲਾਵਾ ਪਿੰਡ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਵੋਟਾਂ ਦਾ ਕੰਮ ਅਮਨ ਅਤੇ ਕਾਨੂੰਨ ਨਾਲ ਪੂਰਾ ਕੀਤਾ ਜਾ ਸਕੇ। ਹੁਕਮਾਂ ਦੀ ਉਲੰਘਣਾ ਕਰਨ ’ਤ...