Shadow

Punjab

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

National, Politics, Punjab
ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਜਨਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰਨਾਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ...
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

National, Politics, Punjab
ਚੰਡੀਗੜ੍ਹ 24 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ ਆਧੁਨਿਕਤਾ ਦਾ  ਸ਼ਾਨਦਾਰ ਸੁਮੇਲ ਵੀ ਹੈ। ਉਨ੍ਹਾਂ ਨੇ ਵਾਰਾਣਸੀ (ਯੂ.ਪੀ.) ਵਿੱਚ ਗੁਰੂ ਕਾ ਬਾਗ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਤਸਕ ਹੋਏ ਇਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ।  ਸਪੀਕਰ ਨੇ ਸਾਰੇ ਪੰਜਾਬੀਆਂ ਦੀ ਭਲਾਈ ਲਈ ਵੀ ਅਰਦਾਸ ਕੀਤੀ। ਸ. ਸੰਧਵਾਂ ਨੇ ਵਾਰਾਣਸੀ ਦੀ  ਪਵਿੱਤਰ ਧਰਤੀ ਬਾਰੇ  ਕਿਹਾ ਕਿ ਉਨ੍ਹਾਂ ਨੂੰ ਇੱਥੇ ਪੁੱਜ ਕੇ ਅਥਾਹ ਸ਼ਾਂਤੀ ਅਤੇ ਸੁਕੂਨ ਮਹਿਸੂਸ ਹੋਈ ਹੈ। ਇਹ ਉਹੀ ਇਤਿਹਾਸਕ ਸਥਾਨ ਹੈ ਜਿਸਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੌਰਾਨ ਭਾਗ ਲਾਏ ਸਨ ਅਤੇ ਪੰਡਿਤ ਚਤੁਰ ਦਾਸ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ‘ਓਂਕਾਰ’ ਬਾਣੀ ਰਾਹੀਂ ਸੱਚ ਦਾ ਮਾਰ...
ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ

ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ

National, Politics, Punjab
ਅੰਮ੍ਰਿਤਸਰ 24 ਜਨਵਰੀ 2026— ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਵਾਂ ਵਰ੍ਹਾ 2026 ਨੂੰ ਪੰਜਾਬ ‘ਚ ਪੇਂਡੂ ਤੇ ਸ਼ਹਿਰੀ ਬਹੁਪੱਖੀ ਵਿਕਾਸ, ਸਿਹਤ, ਤੇ ਸਿੱਖਿਆ ਕ੍ਰਾਂਤੀ ਵਜੋਂ ਮਨਾ ਕੇ ਰੰਗਲੇ ਪੰਜਾਬ ਦੀ ਸਿਰਜਣਾ ‘ਚ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਜਨਾਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸ: ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਵਿੱਚ 68.22 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਨਾਂ ਕੈਮਰਿਆਂ ਦੇ ਲੱਗਣ ਨਾਲ ਹੋਰ ਵਾਲੇ ਅਪਰਾਧਾਂ ਵਿੱਚ ਕਾਫ਼ੀ ਕਮੀ ਆਵੇਗੀ ਅਤੇ ਟ੍ਰੈਫਿਕ ਵਿਵਸਥਾ ਵਿੱਚ ਵੀ ਸੁਧਾਰ ਆਵੇਗਾ। ਉਨਾਂ ਦੱਸਿਆ ਕਿ ਇਸ ਦਾ ਕੰਟਰੋਲ ਰੂਮ ਅਜਨਾਲਾ ਥਾਣੇ ਵਿੱਚ ਬਣਾਇਆ ਗਿਆ ਹੈ। ਜਿਸ ਵਿੱਚ ਪੁਲਿਸ ਕਰਮਚਾਰੀ ਦਿਨ ਰਾਤ ਕੈਮਰਿਆਂ ਰਾਹੀਂ ਸ਼ਹਿਰ ਦੀ ਨਿਗਰਾਨੀ ਵੀ ਕਰਨਗੇ।  ਉਨਾਂ ਦੱਸਿਆ ਕਿ ਇਨਾਂ ਕੈਮਰਿਆਂ ਨੂੰ ਲਗਾਉਣ ਦਾ ਕੰਮ ਅੱਜ ਤੋਂ ਸ਼ੁਰੂ ਕਰ ਦਿੱਤ...
ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ 24 ਜਨਵਰੀ, 2026: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ ਵੱਡਾ ਮਾਣ-ਸਨਮਾਨ ਹੈ ਅਤੇ ਇਹ ਭਾਰਤ ਦੇ ਸਭ ਤੋਂ ਵੱਡੇ ਮੋਬਿਲਟੀ ਸਲਿਊਸ਼ਨ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸਦਾ ਕੰਮਕਾਜ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੇ ਜਾਪਾਨ-ਅਧਾਰਤ ਸੁਮਿਤੋਮੋ ਕਾਰਪੋਰੇਸ਼ਨ ਅਤੇ ਇਸੂਜ਼ੂ ਮੋਟਰਜ਼ ਤੋਂ ਸ਼ੇਅਰਾਂ ਦੀ ਖਰੀਦ ਰਾਹੀਂ ਲਗਭਗ 555 ਕਰੋੜ ਰੁਪਏ ਵਿੱਚ ਐਸਐਮਐਲ ਇਸੂਜ਼ੂ ਲਿਮਟਿਡ ‘ਚ 58.96 ਫੀਸਦ ਹਿੱਸੇਦਾਰੀ ਹਾਸਲ ਕੀਤੀ ਹੈ। ਅਗਸਤ 2025 ਵਿੱਚ ਲੈਣ-ਦੇਣ ਪੂਰਾ ਹੋਣ ਤੋਂ ਬਾਅਦ ਕੰਪਨੀ ਦੇ ਬੋਰਡ ਦਾ ਪੁਨਰਗਠਨ ਕੀਤਾ ਗਿਆ ਸੀ, ਅਤੇ ਫਰਮ ਦਾ ਨਾਮ ਐਸਐਮਐਲ ਮਹਿੰਦਰਾ ਲਿਮਟਿਡ ਰੱਖਿਆ ਜਾ ਰ...
ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

National, Politics, Punjab
ਚੰਡੀਗੜ੍ਹ 24 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ: "ਧੀਆਂ ਨੂੰ ਅਸਮਾਨ ਦਿਓ, ਉਹ ਤਾਰਿਆਂ ਵਾਂਗ ਚਮਕਣਗੀਆਂ"। ਸਾਰੀਆਂ ਧੀਆਂ ਨੂੰ ਕੌਮੀ ਬਾਲੜੀ ਦਿਵਸ ਦੀਆਂ ਵਧਾਈਆਂ, ਆਓ ਅਸੀਂ ਮਿਲ ਕੇ ਲੜਕੀਆਂ ਦੇ ਸੁਰੱਖਿਅਤ ਅਤੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰੀਏ। ਉਨ੍ਹਾਂ ਕਿਹਾ ਕਿ ਧੀਆਂ ਸਾਡੇ ਦੇਸ਼ ਦਾ ਮਾਣ ਹਨ ਅਤੇ ਇਹ ਹਰ ਮਾਤਾ-ਪਿਤਾ ਦਾ ਫਰਜ਼ ਹੋਣਾ ਚਾਹੀਦਾ ਹੈ ਕਿ ਉਹ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਤਾਂ ਜੋ ਉਹ ਕਿਸੇ ਵੀ ਖੇਤਰ ‘ਚ ਪਿੱਛੇ ਨਾ ਰਹਿਣ।...
ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ  ਪ੍ਰਾਜੈਕਟ: ਸੰਜੀਵ ਅਰੋੜਾ

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ; 24 ਜਨਵਰੀ : ਪੰਜਾਬ  ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਦੇ ਇੱਕ ਅਹਿਮ ਵਿਸ਼ਵ ਪੱਧਰੀ ਸਟ੍ਰੀਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸਦਾ ਉਦੇਸ਼ ਲੁਧਿਆਣਾ ਸ਼ਹਿਰ ਨੂੰ ਸੁਰੱਖਿਅਤ, ਸਮਾਵੇਸ਼ੀ, ਟਿਕਾਊ ਅਤੇ ਸਮਾਰਟ ਗਤੀਸ਼ੀਲਤਾ ਦੇ ਮਾਡਲ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਇਹ ਪਹਿਲਕਦਮੀ ਲੋਕਾਂ ਲਈ ਖੂਬਸੂਰਤ ਤੇ ਆਧੁਨਿਕ ਢੰਗ ਦੀਆਂ ਗਲੀਆਂ ਵਾਲੇ ਸ਼ਹਿਰ ਦੇ ਸੁਪਨੇ ਨੂੰ ਬੁਨਿਆਦੀ ਤੌਰ ’ਤੇ ਪੂਰਾ ਕਰਨ ਕੋਸ਼ਿਸ਼  ਹੈ। ਪ੍ਰਾਜੈਕਟ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਥਾਨਕ ਵਿਕਾਸ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ 10 ਅਹਿਮ ਸ਼ਹਿਰੀ ਗਲਿਆਰਿਆਂ ਵਿੱਚ 15 ਕਿਲੋਮੀਟਰ ਸੜਕਾਂ ਨੂੰ ਇੱਕ ਆਧੁਨਿਕ ਕਪਲੀਟ ਸਟ੍ਰੀਟ ਪਹੁੰਚ ਅਧੀਨ ਵਿਆਪਕ ਤੌਰ ’ਤੇ ਮੁੜ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਵਾਹਨਾਂ ਦੀ ਟ੍ਰੈਫਿਕ ਦੇ ਨਾਲ-ਨਾਲ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਜਨਤਕ ਆਵਾਜਾਈ ਉਪਭੋਗਤਾਵਾਂ ਅਤੇ ਗਲੀ ਵਿਕਰੇਤਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ,‘‘ ਇਸ ਦਾ ਉਦੇਸ਼ ਗਲੀਆਂ ਨੂੰ ਸੁਚੱਜਤਾ ਤੇ ਤਰੀਕੇ ਨਾਲ  ਲੋ...
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

National, Politics, Punjab
ਮਾਨਸਾ, 24 ਜਨਵਰੀ             ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ  26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਫੁੱਲ ਡਰੈੱਸ ਰਿਹਰਸਲ ਮੌਕੇ ਕੀਤਾ।           ਅੱਜ ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਿਸ ਮਗਰੋਂ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਹੋਮਗਾਰਡਜ਼ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਐੱਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਸਨ। ਇਸ ਦੌਰਾਨ ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਕੌਮੀ ਗਾਣ ਪੇਸ਼ ਕੀਤਾ ਗਿਆ।           ਇਸ ਮਗਰੋਂ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਕੂ...
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

National, Politics, Punjab
ਫਰੀਦਕੋਟ 24 ਜਨਵਰੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ  26 ਜਨਵਰੀ 2026 ਨੂੰ  ਗਣਤੰਤਰ ਦਿਵਸ ਸਮਾਗਮ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਫੁੱਲ ਡਰੈਸ ਰਿਹਸਲ ਦਾ ਜਾਇਜਾ ਲੈਣ ਦੌਰਾਨ ਕੀਤਾ। ਡਿਪਟੀ ਕਮਿਸ਼ਨਰ  ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ, ਇਸ ਲਈ ਵੱਖ-ਵੱਖ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਕੋਰੀਓਗ੍ਰਾਫੀਆਂ, ਪੀ.ਟੀ.ਸ਼ੋਅ ਦੀ ਰਿਹਰਸਲ ਕਰਵਾਈ ਜਾ ਰਹੀ ਹੈ। । ਉਨ੍ਹਾਂ ਕਿਹਾ ਕਿ ਸਕੂਲ ਮੁੱਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ—ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਤੈਅ ਸਮੇਂ ਅੰਦਰ ਮੁਕੰਮਲ ਕਰ ਲੈਣ।  ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾ...
ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ

ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ

National, Politics, Punjab
ਬਟਾਲਾ, 24 ਜਨਵਰੀ (  ) ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਵਲੋਂ  ਅਤੇ ਐਸ.ਆਈ ਸਕੱਤਰ ਸਿੰਘ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਐਸ.ਆਈ ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇਗਾ। ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਦੱਸਿਆ ਕਿ ਬਟਾਲਾ ਵਿਖੇ 26 ਜਨਵਰੀ ਨੂੰ ਸਵੇਰੇ 10 ਵਜੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰ...

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

National, Politics, Punjab
ਫਿਰੋਜ਼ਪੁਰ 24 ਜਨਵਰੀ 2026.                 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਣ ਉਪਰੰਤ ਮੀਟਿੰਗ ਕਰਨ ਮੌਕੇ ਦਿੱਤੀ।                 ਗਣਤੰਤਰ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਐਸ.ਡੀ.ਐਮ ਫਿਰੋਜ਼ਪੁਰ ਸ੍ਰੀਮਤੀ ਲਿੰਦਿਆ ਆਈ.ਏ.ਐਸ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਦੌਰਾਨ ਪਰੇਡ ਕਮਾਂਡਰ ਕਰਨ ਸ਼ਰਮਾ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿ...