ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਮਾਨਸਾ, 15 ਨਵੰਬਰ:
ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉਥੇ ਹੀ ਖੇਡਾਂ ਚ ਵਧੀਆ ਮਿਹਨਤ ਕਰਨ ਵਾਲੇ ਖਿਡਾਰੀ ਵਿਸ਼ਵ ਪੱਧਰ ’ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ’ਚ ਖੇਡਾਂ ਪ੍ਰਤੀ ਦਿਲਚਸਪੀ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਲਈ ਹਰ ਨੌਜਵਾਨ ਨੂੰ ਇਸ ਦਾ ਲਾਹਾ ਲੈਂਦਿਆਂ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ, ਓਥੇ ਹੀ ਸਮਾਜ ਵਿੱਚ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਵਿਚਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੇ ਜਜ਼ਬੇ ਅਤੇ ਫੁਰਤੀ ਨਾਲ ਖੇਡ ਮ...








