ਡੇਂਗੂ ਸਬੰਧੀ ਜਾਗਰੂਕਤਾ ਲਈ ਰੈਲੀ ਦਾ ਆਯੋਜਨ
ਐੱਸ.ਏ.ਐੱਸ. ਨਗਰ, 13 ਨਵੰਬਰ, 2024:
ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਘੜੂੰਆਂ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਘੜੂੰਆਂ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ।
ਸਿਹਤ ਵਿਭਾਗ ਦੇ ਪੈਰਾਮੈਡੀਕਲ ਸਟਾਫ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੇ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਨਾਲ ਮਿਲਕੇ ਵੱਖ-ਵੱਖ ਗਲੀਆਂ ਵਿਚੋਂ ਹੁੰਦੇ ਹੋਏ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਅਤੇ ਘਰ-ਘਰ ਮੱਛਰ ਦਾ ਲਾਰਵਾ ਵੀ ਚੈਕ ਕੀਤਾ।
ਸੀਨੀਅਰ ਮੈਡੀਕਲ ਅਫ਼ਸਰ ਸਿਹਤ ਬਲਾਕ ਘੜੂੰਆਂ ਡਾ. ਅਰਵਿੰਦਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਸਬੰਧੀ ਬਲਾਕ ਦੇ ਵੱਖ-ਵੱਖ ਸ਼ਹਿਰੀ, ਪੇਂਡੂ ਤੇ ਸਲੱਮ ਖੇਤਰਾਂ ਵਿੱਚ ਲਗਾਤਾਰ ਡੇਂਗੂ ਵਿਰੁੱਧ ਮੁਹਿੰਮ ਚਲਾ ਰਹੀਆਂ ਹਨ। ਪਿੰਡ ਬਲੌਂਗੀ, ਬਡਮਾਜਰਾ, ਮਟੌਰ, ਕੁੰਭੜਾ, ਬਡਾਲੀ, ਨਿਆਂ ਸ਼ਹਿਰ, ਬਡਾਲਾ, ਚੋਰਟਾ ਕਲਾਂ, ਮਦਨਹੇੜੀ, ਸੋਹਾਣਾ ਵਿਖੇ ਵੀ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਸਰਵੇਖਣ ਕੀਤਾ ਗਿਆ। ਟੀਮਾਂ ਨੇ ਘਰ-ਘਰ ਜਾ ਕੇ ਡੇਂਗੂ ਮੱਛਰ ਦੇ ਲਾਰਵੇ ਦੇ ਹੌਟਸਪੌਟਸ ਦਾ ਨਿ...








