Thursday, November 5
Shadow

Punjab

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 11 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ, ਜੋ ਗੁਰਦਾਸਪੁਰ ਦੇ ਪਿੰਡ ਤੁੰਗ ਦਾ ਵਸਨੀਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਐਸ.ਬੀ.ਐਸ. ਨਗਰ ਵਿਖੇ ਨਿਆਂਇਕ ਅਦਾਲਤੀ ਕੰਪਲੈਕਸ ਦੀ ਉਸਾਰੀ ਲਈ ਸਾਲ 2017 ਵਿੱਚ ਟੈਂਡਰ ਜਾਰੀ ਕੀਤੇ ਸਨ ਅਤੇ ਇਹ ਟੈਂਡਰ ਮਿਤੀ 03.08.2017 ਨੂੰ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਨੂੰ ਅਲਾਟ ਕੀਤਾ ਗਿਆ ਸੀ। ਇਹ ਪ੍ਰੋਜੈਕਟ 35,19,18,620 ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਣਾ ਸੀ। ਬਾਅਦ ਵਿੱਚ ਪੀ.ਡਬਲਿਊ.ਡੀ. ਨੇ ਕੰਪਲੈਕਸ ਦੇ ਅੰਦਰ ਜੱਜ...
ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 11 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ, ਭੱਟੀਆਂ ਬੇਟ ਦੇ ਵਸਨੀਕ ਅਤੇ ਪੀਟਾਮਾਸ ਪ੍ਰਾਈਵੇਟ ਲਿਮਟਿਡ ਕੰਪਨੀ, ਲੁਧਿਆਣਾ ਦੇ ਜਨਰਲ ਮੈਨੇਜਰ ਸੁਸ਼ੀਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਅਨੁਸਾਰ ਉਕਤ ਕੰਪਨੀ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਅਧੀਨ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਲਈ ਆਈ.ਈ.ਸੀ. ਸਲਾਹਕਾਰ ਵਜੋਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਇਸ ਕੰਪਨੀ ਨੂੰ 01-10-2023 ਤੋਂ 30-09-2024 ਤੱਕ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਕੰਪਨੀ ਦਾ ਕੁੱਲ 7,08,000 ਰੁਪਏ ਦਾ ਸਾਲਾਨਾ ਬਿੱਲ ਨਗਰ ਨਿਗਮ ਜ਼ੋਨ-ਡੀ, ਲੁਧਿਆਣਾ ਵਿਖੇ ਸਮਾਰਟ ਸਿਟੀ ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ

National, Politics, Punjab
ਚੰਡੀਗੜ੍ਹ, 10 ਨਵੰਬਰ, 2024: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪਵਿੱਤਰ ਧਰਤੀ 'ਤੇ ਜਾਣਾ ਉਨ੍ਹਾਂ ਦੀ ਦਿਲੀਂ ਇੱਛਾ ਸੀ, ਜੋ ਹੁਣ ਰਾਮ ਲੱਲਾ ਦੇ ਆਸ਼ੀਰਵਾਦ ਨਾਲ ਪੂਰੀ ਹੋ ਗਈ ਹੈ। ਸ੍ਰੀ ਰੋੜੀ ਨੇ ਪ੍ਰਾਰਥਨਾ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ‘’ਅਯੁੱਧਿਆ ਦੀ ਇਹ ਯਾਤਰਾ ਮੇਰੇ ਲਈ ਸੱਚਮੁੱਚ ਬਹੁਤ ਖਾਸ ਹੈ। ਮੇਰੀ ਲੰਬੇ ਸਮੇਂ ਤੋਂ ਇਹ ਇੱਛਾ ਸੀ ਕਿ ਮੈਂ ਇਸ ਪਵਿੱਤਰ ਧਰਤੀ 'ਤੇ ਜਾਵਾਂ ਅਤੇ ਅੱਜ ਮੈਂ ਆਪਣੇ ਪਰਿਵਾਰ ਨਾਲ ਇਥੇ ਆਇਆ ਹਾਂ ਜਿਸ ਨਾਲ ਮੇਰੀ ਇਹ ਇੱਛਾ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਦੇਸ਼ ਦੀ ਤਰੱਕੀ ਅਤੇ ਮਾਨਵਤਾ ਦੀ ਭਲਾਈ ਦੀ ਅਰਦਾਸ ਕੀਤੀ ਹੈ ਅਤੇ ਭਗਵਾਨ ਰਾਮਚੰਦਰ ਜੀ ਦਾ ਆਸ਼ੀਰਵਾਦ ਸਾਡੇ ਸਾਰਿਆਂ ‘ਤੇ ਹਮੇਸ਼ਾ ਬਣਿਆ ਰਹੇਗਾ ਅਤੇ ਉਹ ਜ਼ਿੰਦਗੀ ਭਰ ਸਾਡੀ ਰੱਖਿਆ ਅਤੇ ਮਾਰਗਦਰਸ਼ਨ ਕਰਦੇ ਰਹਿਣਗੇ। ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੋੜੀ ਨੇ ਸ਼ਰਧਾ ਅਤੇ ਸ਼ਾਂਤੀ ਦੇ ਪ੍ਰਤੀਕ ਵ...

ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ

Crime, National, Politics, Punjab
ਚੰਡੀਗੜ੍ਹ/ਫਰੀਦਕੋਟ, 10 ਨਵੰਬਰ: ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਵਿਖੇ ਕਤਲ ਦੀ ਵਾਰਦਾਤ ਸਮੇਤ ਤਿੰਨ ਸਨਸਨੀਖੇਜ਼ ਅਪਰਾਧਤ ਘਟਨਾਵਾਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਮੋਹਾਲੀ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਅਤੇ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਸੀ। ਇਹ ਸਫ਼ਲਤਾ ਇਸ ਕੇਸ ਵਿੱਚ ਰੇਕੀ ਮਾਡਿਊਲ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਤੋਂ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ। ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਵਾਸੀ ਭਦੌੜ, ਬਰਨਾਲਾ ਅਤੇ ਨਵਜੋਤ ਸਿੰਘ ਉਰਫ਼ ਨੀਤੂ ਵਾਸੀ ਨਿੱਝਰ ਰੋਡ, ਖਰੜ ...

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ ਐਸ.ਐਮ.ਓ. ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

National, Politics, Punjab
ਬੂਥਗੜ੍ਹ, 10 ਨਵੰਬਰ ( ) : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਸਿਹਤ ਟੀਮਾਂ ਉਸ ਜਗ੍ਹਾ ਦੇ ਨੇੜੇ-ਤੇੜੇ ਘਰ-ਘਰ ਜਾ ਕੇ ਜਿਥੇ ਜਾਂਚ ਕਰਦੀਆਂ ਹਨ, ਉਥੇ ਮੱਛਰ-ਮਾਰ ਦਵਾਈ ਦਾ ਛਿੜਕਾਅ ਵੀ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣਾ ਹੈ ਤੇ ਇਸ ਬਾਰੇ ਲੋਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿ...
ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

Crime, National, Politics, Punjab
ਚੰਡੀਗੜ੍ਹ 10 ਨਵੰਬਰ 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਕੰਪਿਊਟਰ ਅਪ੍ਰੇਟਰ ਅਲਕਾ ਸ਼ਰਮਾ ਨੂੰ 30,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਜਿਸ ਨੂੰ ਸਥਾਨਕ ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜ ਦਿੱਤਾ ਹੈ। ਦੂਸਰਾ ਮੁਲਜ਼ਮ ਹਰਪ੍ਰੀਤ ਸਿੰਘ ਪੀ.ਸੀ.ਐਸ. ਫਰਾਰ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਤੇ ਦੁਕਾਨਦਾਰ ਰੋਹਿਤ ਚੌਹਾਨ, ਕਸ਼ਮੀਰੀ ਬਜਾਰ, ਹੁਸਿ਼ਆਰਪੁਰ ਦੀ ਸ਼ਿਕਾਇਤ ਦੇ ਅਧਾਰ ਉਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਸੁਨਿਆਰੇ ਦੀ ਦੁਕਾਨ ਕਰਦਾ ਹੈ ਤੇ ਉਸ ਵੱਲੋਂ ਆਪਣੀ ਦੁਕਾਨ ਨੂੰ ਰੈਨੋਵੇਟ ਕੀਤਾ ਸ...
ਜ਼ੀਰੋ ਫ਼ੀਸਦੀ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ : ਡਿਪਟੀ ਕਮਿਸ਼ਨਰ

ਜ਼ੀਰੋ ਫ਼ੀਸਦੀ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 10 ਨਵੰਬਰ : ਜ਼ਿਲ੍ਹੇ ਦੀਆਂ ਜ਼ੀਰੋ ਫੀਸਦੀ ਪਰਾਲੀ ਨਾ ਸੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਿੰਡ ਰਾਮਨਗਰ ਅਤੇ ਭਗਵਾਨਪੁਰਾ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਵਾਲੇ ਜ਼ਿਲ੍ਹੇ ਦੇ ਸੂਝਵਾਨ ਕਿਸਾਨਾਂ ਦੀ ਸ਼ਲਾਘਾ ਕੀਤੀ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਤੋਂ ਸੇਧ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਤਰ੍ਹਾਂ ਕਰਨ ਦੇ ਨਾਲ ਜਿੱਥੇ ਉਹ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ, ਉਥੇ ਹੀ ਉਹ ਆਪਣੀ ਫਸਲ ਦੇ ਝਾੜ ਵਿੱਚ ਮੁਨਾਫਾ ਵੀ ਕਰਨਗੇ। ਇਸ ਮੌਕੇ ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ...
ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਹਾਸਲ ਕੀਤਾ ਪਹਿਲਾ ਸਥਾਨ

ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਹਾਸਲ ਕੀਤਾ ਪਹਿਲਾ ਸਥਾਨ

National, Politics, Punjab
ਫਾਜ਼ਿਲਕਾ, 10 ਨਵੰਬਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਤੇ ਕਲਾ ਨੂੰ ਹੋਰ ਨਿਖਾਰਨ ਦੇ ਮੰਤਵ ਤਹਿਤ ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਰੰਗ ਲਿਆ ਰਹੀਆਂ ਹਨ। ਇਸੇ ਤਹਿਤ ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਪਹਿਲਾ ਸਥਾਨ ਹਾਸਲ ਕਰਕੇ ਕਿਸੇ ਪੱਖੋਂ ਵੀ ਕਲਾ ਦੀ ਘਾਟ ਨਾ ਹੋਣ ਦਾ ਸਬੂਤ ਦਿੱਤਾ ਹੈ ਤੇ ਹੁਣ ਜ਼ਿਲ੍ਹਾ ਫਾਜ਼ਿਲਕਾ ਦੀ ਟੀਮ ਨੈਸ਼ਨਲ ਪੱਧਰ *ਤੇ ਪੰਜਾਬ ਰਾਜ ਦੀ ਨੁਮਾਇੰਦਗੀ ਕਰੇਗੀ ਤੇ ਆਪਣਾ ਜੋਹਰ ਪ੍ਰਗਟ ਕਰੇਗੀ। ਇਹ ਜਾਣਕਾਰੀ ਨੋਡਲ ਅਫਸਰ ਜ਼ਿਲ੍ਹਾ ਅਤੇ ਜ਼ੋਨ ਪੱਧਰੀ ਕਲਾ ਉਤਸਵ ਵਿਜੈ ਪਾਲ ਨੇ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਖਿਆ ਅਫਸਰ(ਸੈ. ਸਿ ) ਬ੍ਰਿਜ ਮੋਹਨ ਸਿੰਘ ਬੇਦੀ, ਜ਼ਿਲ੍ਹਾ ਸਿਖਿਆ ਅਫਸਰ (ਐ. ਸਿ) ਸਤੀਸ਼ ਕੁਮਾਰ, ਉਪ ਜ਼ਿਲ੍ਹਾ ਸਿਖਿਆ ਅਫਸਰ ਪੰਕਜ ਅੰਗੀ, ਉਪ ਜ਼ਿਲ੍ਹਾ ਸਿਖਿਆ ਅਫਸਰ ਪਰਵਿੰਦਰ ਸਿੰਘ ਅਤੇ ਕੋਆਰਡੀਨੇਟਰ ਜ਼ੋਨ ਪੱਧਰੀ ਕਲਾ ਉਤਸਵ ਗੁਰਛਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਪੱਧਰ, ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਜੋਨ ਪੱਧਰੀ ਕਲਾ ਉਤਸਵ ਮੁਕਾਬਲਿਆਂ ਤੋਂ ਬਾਅਦ ਹੁਣ ਵਿਦਿਆਰਥਣਾਂ ਦੀ ਨਾਟਕ ਦੀ ਪੇਸ਼ਕਾ...
ਬੇਲਰ ਮਾਲਕਾਂ  ਨੁੰ ਪਰਾਲੀ ਦੀਆਂ ਗੱਠਾਂ ਦੀ ਸੰਭਾਲ ਲਈ ਪੰਚਾਇਤੀ ਜ਼ਮੀਨ ਬਿਨਾਂ ਕਿਸੇ ਕਿਰਾਏ ਤੇ ਦਿੱਤੀ ਜਾਵੇਗੀ- ਡੀ ਸੀ

ਬੇਲਰ ਮਾਲਕਾਂ ਨੁੰ ਪਰਾਲੀ ਦੀਆਂ ਗੱਠਾਂ ਦੀ ਸੰਭਾਲ ਲਈ ਪੰਚਾਇਤੀ ਜ਼ਮੀਨ ਬਿਨਾਂ ਕਿਸੇ ਕਿਰਾਏ ਤੇ ਦਿੱਤੀ ਜਾਵੇਗੀ- ਡੀ ਸੀ

National, Politics, Punjab
ਫਰੀਦਕੋਟ:10 ਨਵੰਬਰ 2024 ()  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਫ਼ਰੀਦਕੋਟ ਵਿੱਚ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।ਅਜਿਹੇ ਉਪਰਾਲਿਆਂ ਵਿਚ ਇਕ ਉਪਰਾਲਾ ਬੇਲਰ ਮਾਲਕ ਕਿਸਾਨਾਂ ਨੂੰ ਗੱਠਾਂ ਦੀ ਸੰਭਾਲ ਲਈ ਪੰਚਾਇਤੀ ਜ਼ਮੀਨ ਬਿਨਾਂ ਕਿਸੇ ਕਿਰਾਏ ਤੇ ਦੇਣੀ ਤਾਂ ਜੋ ਉਹ ਬਣਾਈਆਂ ਗੱਠਾਂ ਬਿਨਾਂ ਕਿਸੇ ਮੁਸ਼ਕਿਲ ਦੇ ਸੰਭਾਲ ਸਕਣ ਅਤੇ ਬਾਅਦ ਵਿੱਚ ਵਰਤੋਂ ਵਿੱਚ ਲਿਆ ਸਕਣ। ਇਸ ਬਾਰੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਅਤੇ ਉਨਾਂ ਦੀ ਟੀਮ ਵੱਲੋਂ ਵੱਖ ਵੱਖ ਪਿੰਡਾਂ ਵਿਚ ਝੋਨੇ ਦੀ ਪਰਾਲੀ ਦੀ ਬੇਲਿੰਗ ਕਰ ਰਹੇ ਬੇਲਰ ਮਾਲਿਕ ਕਿਸਾਨਾਂ ਨਾਲ ਗੱਲਬਾਤ ਕਰਕੇ ਜਗ੍ਹਾਂ ਦੀ ਮੰਗ ਬਾਰੇ ਜਾਣਕਾਰੀ ਹਾਸਲ ਕੀਤੀ। ਟੀਮ ਵਿਚ ਡਾਕਟਰ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਅਤੇ ਡਾ.ਸੁਖਦੀਪ ਸਿੰਘ ਸੇਖੋਂ ਖੇਤੀ ਉਪ ਨਿਰੀਖਕ ਸ਼ਾਮਿਲ ਸਨ। ਪਿੰਡ ਚੇਤ ਸਿੰਘ ਵਾਲਾ ਵਿਚ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾ ਰਹੇ ਬੇਲਰ ਮਾਲਕ ਕ...
ਬੀਤੀਂ ਸ਼ਾਮ ਤੱਕ  479547  ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

ਬੀਤੀਂ ਸ਼ਾਮ ਤੱਕ 479547 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

National, Politics, Punjab
ਫਰੀਦਕੋਟ 10  ਨਵੰਬਰ,2024 ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਹੁਣ ਤੱਕ ਖ਼ਰੀਦੇ ਝੋਨੇ ਦੀ 987 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ  479547  ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ  ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 198557 ਮੀਟ੍ਰਿਕ ਟਨ,ਮਾਰਕਫੈਡ ਨੇ 126781 ਮੀਟ੍ਰਿਕ ਟਨ, ਪਨਸਪ ਨੇ 99740 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 53143 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1327 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 292285 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।   ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ  ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨ...