ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਡੀ ਸੀ ਤੇ ਐਸ ਐਸ ਪੀ ਪ੍ਰਸ਼ਾਸ਼ਨਿਕ ਅਧਿਕਾਰੀ ਨਾਲ ਫੀਲਡ ਵਿਚ ਡਟੇ
ਫ਼ਰੀਦਕੋਟ, 9 ਨਵੰਬਰ 2024 ( )
ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ,ਵਾਤਾਵਰਨ ਦੀ ਸੰਭਾਲ, ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਛੁੱਟੀ ਵਾਲੇ ਦਿਨ ਵੀ ਡੀ ਸੀ ਸ਼੍ਰੀ ਵਿਨੀਤ ਕੁਮਾਰ ਤੇ ਐਸ ਐਸ ਪੀ ਡਾ ਪੁੱਗਿਆ ਜੈਨ ਤੋ ਇਲਾਵਾ ਸਮੂਹ ਪ੍ਰਸ਼ਾਸਨਿਕ ਅਧਿਕਾਰੀ ,ਕਲੱਸਟਰ,ਨੋਡਲ ਅਫਸਰ ਆਪੋ ਆਪਣੇ ਅਲਾਟ ਪਿੰਡਾਂ ਵਿੱਚ ਪੂਰੀ ਤਰ੍ਹਾਂ ਡਟੇ ਰਹੇ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਦਾ ਪਤਾ ਲੱਗਣ ਤੇ ਤੁਰੰਤ ਅੱਗ ਤੇ ਕਾਬੂ ਪਾਉਣ ਤੋਂ ਇਲਾਵਾ ਅੱਗ ਲਗਾਉਣ ਵਾਲੇ ਜਿੰਮੇਵਾਰ ਲੋਕਾਂ ਵਿਰੁੱਧ ਲੋੜ੍ਹੀਦੀ ਕਾਰਵਾਈ ਵੀ ਹੋਂਦ ਵਿੱਚ ਲਿਆਂਦੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕੱਲ ਤੱਕ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣ...








