ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਵਧ ਰਿਹਾ ਫਸਲਾਂ ਦਾ ਝਾੜ -ਕਿਸਾਨ ਦਲਬੀਰ ਸਿੰਘ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਸਾੜੇ ਬਿਨਾਂ ਕਰ ਰਿਹਾ ਖੇਤੀ
ਅੰਮ੍ਰਿਤਸਰ, 6 ਨਵੰਬਰ 2024--
ਜਿੱਥੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰਾਂ ਵੱਲੋਂ ਅਧਿਕਾਰੀ ਦਿਨ ਰਾਤ ਇੱਕ ਕਰ ਰਹੇ ਹਨ ਉੱਥੇ ਜਿਲੇ ਦੇ ਕੁੱਝ ਜਾਗਰੂਕ ਕਿਸਾਨ ਅਜਿਹੇ ਵੀ ਹਨ ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਇਹਨਾਂ ਕਿਸਾਨਾਂ ਦਾ ਮੰਨਣਾ ਹੈ ਕਿ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਲਗਾਤਾਰ ਫਸਲਾਂ ਦਾ ਝਾੜ ਵਧ ਰਿਹਾ ਹੈ। ਪਿੰਡ ਭੁੱਲੇ ਚੱਕ ਨੇੜੇ ਅਜਨਾਲਾ ਦੇ ਕਿਸਾਨ ਦਲਬੀਰ ਸਿੰਘ ਜੋ ਕਿ ਸੁਪਰ ਸੀਡਰ ਨਾਲ ਕਣਕ ਦੀ ਬਜਾਈ ਕਰ ਰਹੇ ਸਨ , ਨੇ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਨੂੰ ਸਾੜੇ ਬਿਨਾਂ ਕਣਕ ਦੀ ਬਿਜਾਈ ਕਰ ਰਹੇ ਹਨ। ਉਹਨਾਂ ਦੱਸਿਆ ਕਿ ਅਜਿਹਾ ਕਰਨ ਨਾਲ ਸਾਡੀਆਂ ਫਸਲਾਂ ਦੇ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਜਮੀਨ ਵਾਹਉਣ ਵਿੱਚ ਨਰਮ ਹੋਈ ਹੈ। ਉਹਨਾਂ ਦੱਸਿਆ ਕਿ ਮੈਂ ਇੱਕ ਸਾਲ ਵਿੱਚ ਤਿੰਨ-ਤਿੰਨ ਫਸਲਾਂ ਵੀ ਲੈ ਕੇ ਵੇਖੀਆਂ ਹਨ ਪਰ ਝਾੜ ਆਮ ਲੋਕਾਂ ਨਾਲੋਂ ਵੱਧ ਮਿਲਿਆ ਹੈ। ਇਸ ਸਾਲ ਦੀ ਗੱਲ ਕਰਦੇ ਉਹਨਾਂ ਦੱਸਿਆ ਕਿ ਇਸ ਸਾਲ ਮੈਂ ਕੁਝ ਖੇਤਾਂ ਵਿੱਚ ਕਣਕ ਕੱਟਣ ਤੋਂ ਬਾਅਦ ਪਸ਼ੂਆਂ ਦੇ ਚਾਰੇ ਲਈ ਮੱਕੀ ਬੀਜੀ ਸੀ, ਉ...








