ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ : ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਵੱਲੋਂ ਵੱਖ ਵੱਖ ਪੋਲਿੰਗ ਬੂਥਾਂ ‘ਤੇ ਲਿਆ ਗਿਆ ਜਾਇਜ਼ਾ
ਬਰਨਾਲਾ, 14 ਦਸੰਬਰ
ਅੱਜ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਲਈ ਪਈਆਂ ਵੋਟਾਂ ਅਮਨ ਕਾਨੂੰਨ ਦੀ ਸਥਿਤੀ ਤੋਂ ਬਰਕਰਾਰ ਰੱਖਦੇ ਹੋਏ ਭਾਈਚਾਰਕ ਸਾਂਝ ਨਾਲ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹੀਆਂ ਗਈਆਂ । ਜ਼ਿਲ੍ਹਾ ਪਰਿਸ਼ਦ ਬਰਨਾਲਾ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀ ਦੀਆਂ 65 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਪਿੰਡਾਂ 369 ਪੋਲਿੰਗ ਬੂਥਾਂ ਵਿੱਚ ਜਾਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।
ਜ਼ਿਲ੍ਹਾ ਚੋਣ ਅਫਸਰ - ਕਮ- ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਅਤੇ ਐੱਸ ਐੱਸ ਪੀ ਸ਼੍ਰੀ ਸਰਫਾਰਜ਼ ਆਲਮ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹੇ ਦੇ ਵੋਟਰਾਂ, ਚੋਣ ਲੜ੍ਹ ਰਹੇ ਉਮੀਦਵਾਰਾਂ ਅਤੇ ਇਸ ਚੋਣ ਅਮਲ ਨੂੰ ਨੇਪਰੇ ਚਾੜ੍ਹਨ 'ਚ ਲੱਗੇ ਸਮੂਹ ਰਿਟਰਨਿੰਗ ਅਧਿਕਾਰੀਆਂ ਸਮੇਤ ਹੋਰ ਅਮਲ...








