ਡੀ.ਏ.ਪੀ. ਖਾਦ ਦੀ ਥਾਂ ’ਤੇ ਬਦਲਵੀਆਂ ਖਾਦਾਂ ਦੀ ਵਰਤੋ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੇ ਪਿੰਡਾਂ ਦੇ ਦੌਰੇ
ਸ੍ਰੀ ਮੁਕਤਸਰ ਸਾਹਿਬ, 04 ਨਵੰਬਰ
ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੇ ਮੱਦੇਨਜ਼ਰ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਮੁੱਖ ਖੇਤੀਬਾੜੀ ਅਫਸਰ, ਸ੍ਰੀ ਗੁਰਨਾਮ ਸਿੰਘ ਵੱਲੋ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਭੁੱਲਰ, ਛੱਤੇਆਣਾ ਅਤੇ ਕੋਟਭਾਈ ਪਿੰਡਾਂ ਦੇ ਦੋਰੇ ਕੀਤੇ ਗਏ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋ ਜ਼ਿਲ੍ਹੇ ਅੰਦਰ ਕਣਕ ਦੀ ਫਸਲ ਨੂੰ ਫਾਸਫੋਰਸ ਖੁਰਾਕੀ ਤੱਤ ਦੀ ਪੂਰਤੀ ਲਈ ਸਮੂਹ ਕਿਸਾਨਾਂ ਨੂੰ ਡੀ.ਏ.ਪੀ. ਦੀ ਥਾਂ ਤੇ ਬਦਲਵੀਆਂ ਖਾਦਾਂ ਦੀ ਵਰਤੋ ਕਰਨ ਦੀ ਸਲਾਹ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ, ਐਨ.ਪੀ.ਕੇ. (12:32:16), ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵਰਤੋ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ.ਏ.ਪੀ. ਖਾਦ ਦੀ ਤਰ੍ਹਾਂ ਹੀ 46 ਪ੍ਰਤੀਸ਼ਤ ਫਾਸਫੋਰਸ ਤੱਤ ਹੁੰਦੇ ਹਨ।
ਇਸ ਦੌਰੇ ਦੌਰਾਨ ਮੁੱਖ ਖੇਤ...








