ਜ਼ਿਲੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ
ਫ਼ਰੀਦਕੋਟ 2 ਨਵੰਬਰ,2024( )
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ , ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 358155 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 312436 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਖਰੀਦ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂ...







