ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ; 1170 ਮੁਲਜ਼ਮ ਗ੍ਰਿਫਤਾਰ
ਸੁਨਾਮ, 12 ਦਸੰਬਰ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਪੀ.ਆਈ.ਬੀ.) ਸ. ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਪ੍ਰਸ਼ਾਸਨ ਵੱਲੋਂ ਇੰਦਰਾ ਬਸਤੀ ਸੁਨਾਮ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ, ਜਿਸ ਨੂੰ ਸਿਵਲ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਰਾਰ ਦਿੱਤਾ ਗਿਆ ਸੀ, ਨੂੰ ਢਾਹਿਆ ਗਿਆ, ਜਿਹੜੀ ਕਿ 32ਵੀਂ ਅਜਿਹੀ ਨਾਜਾਇਜ਼ ਉਸਾਰੀ ਹੈ, ਜਿਹੜੀ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਬਣੀ ਸੀ ਤੇ ਜਿਸ ਸਬੰਧੀ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ ਹੈ।
ਇਸ ਮੌਕੇ ਸ. ਵਿਰਕ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ ਕਰ ਕੇ 1170 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ ਤੇ ਦਰਜ ਕੇਸਾਂ ਵਿੱਚੋਂ 43 ਕੇਸ ਤੇ 82 ਮੁਲਜ਼ਮ ਨਸ਼ੇ ਦੀ ਵਪਾਰਕ ਮਿਕਦਾਰ ਨਾਲ ਸਬੰਧਤ ਹਨ। ਇਸੇ ਲ...








