ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ
ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ-ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ
ਫਾਜ਼ਿਲਕਾ, 28 ਅਕਤੂਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਵਿਭਾਗ ਵੱਲੋਂ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਅੱਜ ਫਾਜ਼ਿਲਕਾ ਦੇ ਸਰਕਾਰੀ ਐਮਆਰ ਕਾਲਜ ਅਤੇ ਮੰਡੀ ਰੋੜਾਂ ਵਾਲੀ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕੀਤੇ ਗਏ। ਇੰਨ੍ਹਾਂ ਦੀ ਪ੍ਰਧਾਨਗੀ ਵਿਜੀਲੈਂਸ ਵਿਭਾਗ ਦੇ ਡੀਐਸਪੀ ਸ: ਗੁਰਿੰਦਰਜੀਤ ਸਿੰਘ ਸੰਧੂ ਨੇ ਕੀਤੀ।
ਇਸ ਮੌਕੇ ਡੀਐਸਪੀ ਸ: ਗੁਰਿੰਦਰਜੀਤ ਸਿੰਘ ਸੰਧੂ ਨੇ ਕਿਹਾ, ''ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।'' ਇਸੇ ਉਦੇਸ਼ ਨਾਲ ਇਹ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ...








