ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲਣ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ
ਫ਼ਰੀਦਕੋਟ : 27 ਅਕਤੂਬਰ 2024 ( ) ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿਚ ਸੰਭਾਲਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਪਿੰਡ ਜਿਉਣਵਾਲੇ ਵਿਚ ਕਿਸਾਨ ਜਗਦੇਵ ਸਿੰਘ ਦੇ ਖੇਤਾਂ ਵਿਚ ਸੁਪਰ ਐੱਸ ਐੱਮ ਐਸ ਲੱਗੀ ਕੰਬਾਈਨ ਨਾਲ ਹੋ ਰਹੀ ਝੋਨੇ ਦੀ ਕਟਾਈ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਧੀਕ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲ ਕੇ ਫ਼ਸਲਾਂ ਕਾਸ਼ਤ ਕਰਨ ਨਾਲ ਹੋਣ ਵਾਲੇ ਫਾਇਦਿਆਂ ਨੂੰ ਮੁੱਖ ਰੱਖਦਿਆਂ ਕਿਸਾਨਾਂ ਵਿਚ ਸੁਪਰ ਐੱਸ ਐੱਮ ਐਸ ਲੱਗੀ ਕੰਬਾਈਨ ਨਾਲ ਝੋਨੇਂ ਦੀ ਕਟਾਈ ਕਰਨ ਦੀ ਰੁਚੀ ਵਧ ਰਹੀ ਹੈ।
...








