Thursday, March 12
Shadow

Punjab

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

International, National, Politics, Punjab
ਚੰਡੀਗੜ੍ਹ, 10 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ ਵਿੱਚ ਹੋਰ ਤੇਜ਼ੀ ਆਏਗੀ। ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ ਵਿੱਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਦੌਰਾ ਉਦਯੋਗਿਕ ਵਿਕਾਸ ਨੂੰ ਤੇਜ਼ੀ ਵਾਲੇ ਪਾਸੇ ਲੈ ਜਾ ਕੇ ਇਸ ਨੂੰ ਜ਼ਰੂਰੀ ਹੁਲਾਰਾ ਦੇਣ ਵਿੱਚ ਸਹਾਇਕ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਮੀਟਿੰਗ ਦੌਰਾਨ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ (ਜ...
ਸੈਂਟਰਲ ਜੇਲ ਅੰਮ੍ਰਿਤਸਰ ਵਿੱਚ ਮਨਾਇਆ ਗਿਆ ‘ਮਾਨਵ ਅਧਿਕਾਰ ਦਿਵਸ ਪ੍ਰੋਗਰਾਮ’

ਸੈਂਟਰਲ ਜੇਲ ਅੰਮ੍ਰਿਤਸਰ ਵਿੱਚ ਮਨਾਇਆ ਗਿਆ ‘ਮਾਨਵ ਅਧਿਕਾਰ ਦਿਵਸ ਪ੍ਰੋਗਰਾਮ’

National, Politics, Punjab
ਅੰਮ੍ਰਿਤਸਰ 10 ਦਸੰਬਰ 2025--- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐੱਸ.ਏ ) ਅੰਮ੍ਰਿਤਸਰ ਵੱਲੋਂ ਵਿਸ਼ਵ ਮਾਨਵ ਅਧਿਕਾਰ ਦਿਵਸ ਦੇ ਮੌਕੇ ’ਤੇ ਸੈਂਟਰਲ ਜੇਲ, ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਅਗਵਾਈ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ/ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵੱਲੋਂ ਕੀਤੀ ਗਈ। ਉਨ੍ਹਾਂ ਨੇ ਕੈਦੀਆਂ ਨੂੰ ਮਾਨਵ ਅਧਿਕਾਰਾਂ ਦੀ ਮਹੱਤਤਾ, ਹਰ ਨਾਗਰਿਕ ਨੂੰ ਪ੍ਰਾਪਤ ਸੰਵੈਧਾਨਕ ਸੁਰੱਖਿਆ ਅਤੇ ਨਿਆਂ ਤੱਕ ਪਹੁੰਚ ਯਕੀਨੀ ਬਣਾਉਣ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦੀ ਅਹਿਮ ਭੂਮਿਕਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਿਸ਼ਵ ਮਾਨਵ ਅਧਿਕਾਰ ਦਿਵਸ ਇਜ਼ਜ਼ਤ, ਸਮਾਨਤਾ ਅਤੇ ਆਜ਼ਾਦੀ ਦੇ ਸਰਬਵਿਆਪੀ ਸਿਧਾਂਤਾਂ ਦੀ ਗਲੋਬਲ ਯਾਦਗਾਰੀ ਹੈ ਅਤੇ ਖ਼ਾਸਕਰ ਨਾਜ਼ੁਕ ਤੇ ਹਾਸੀਏ ’ਤੇ ਰਹਿੰਦੇ ਵਰਗਾਂ ਲਈ ਇਨ੍ਹਾਂ ਅਧਿਕਾਰਾਂ ਦੀ ਰੱਖਿਆ ਕਰਨ ਦੀ ਲੋੜ ਬਾਰੇ ਵੀ ਰੋਸ਼ਨੀ ਪਾਈ। ਸ਼੍ਰੀ ਬੈਂਸ ਨੇ ਇਸ ਗੱਲ ਨੂੰ ਵੀ ਉਜਾਗਰ ਕੀਤਾ ਕਿ ਅਸਲੀ ਤਰੱਕੀ ਤਦੋਂ ਹੀ ਸੰਭਵ ਹੈ ਜਦੋਂ ਪੂਰਾ ਸਮਾਜ ਮਿਲਜੁਲ ਕੇ ਮਾਨਵ ਅਧਿਕਾਰਾਂ ਨੂੰ ਮਜ਼ਬੂਤ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

National, Politics, Punjab
ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth Against Drugs – Anti Drug Awareness Drive (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅੱਜ ਦਿਨਾਂਕ 09.12.2025 ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਹ ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ Para Legal Volunteers (PLVs) ਵੱਲੋਂ ...
ਬਲਾਕ ਸ਼ੇਰਪੁਰ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਬਲਾਕ ਸ਼ੇਰਪੁਰ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

National, Politics, Punjab
ਸ਼ੇਰਪੁਰ/ਸੰਗਰੂਰ, 10 ਦਸੰਬਰ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਬਲਾਕ ਸ਼ੇਰਪੁਰ ਵਿਖੇ ਉਮੀਦਵਾਰ ਸਰਬਜੀਤ ਕੌਰ ਬਾਜਵਾ ਤੇ ਜਗਰੂਪ ਸਿੰਘ ਬਾਦਸ਼ਾਹਪੁਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਰੀਬ ਚਾਰ ਸਾਲ ਵਿੱਚ ਪਿੰਡਾਂ ਅੰਦਰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਹਨ। ਉਹਨਾਂ ਕਿਹਾ ਕਿ ਧੂਰੀ ਹਲਕੇ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ, ਤਾਂ ਜੋ ਇਸ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਕਾਸ ਦੇ ਏਜੰਡੇ ਉੱਤੇ ਲੜ ਰਹੀ ਹੈ ਤੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਜਨ ਸਮਰਥਨ ਤੋਂ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਨੂੰ ਵੱਡੀ ਲੀਡ ਨਾਲ ਜਿੱਤੇਗੀ। ਸ਼ੇਰਪੁਰ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਲੋਕ ਇਨ੍ਹਾਂ ਚੋਣਾਂ ਵਿੱਚ ਵੋਟ ਹੋਏ ਵਿਕਾਸ ਕਾਰਜਾਂ ਨੂੰ ਦੇਖਦ...
18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ

National, Politics, Punjab
ਫਰੀਦਕੋਟ 10 ਦਸੰਬਰ ()  ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਪੱਤਰ ਰਾਹੀਂ ਜਿਲ੍ਹਾ ਫਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਨੁਸਾਰ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੁਫਤ ਰਿਹਾਇਸ਼, ਭੋਜਨ, ਸਿੱਖਿਆ, ਮੈਡੀਕਲ ਸਹੂਲਤਾਂ ਦੇ ਰਹੀ ਹਨ, ਦਾ ਐਕਟ ਤਹਿਤ ਰਜਿਸ਼ਟਰਡ ਹੋਣਾ ਲਾਜਮੀ ਹੈ।                ਇਸ ਸਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਜਿਲ੍ਹਾ ਫਰੀਦਕੋਟ ਅੰਦਰ ਕੋਈ ਵੀ ਗੈਰ ਸਰਕਾਰੀ ਸੰਸਥਾਂ ਜੋ ਉਪਰੋਕਤ ਕਾਰਜ ਕਰ ਰਹੀ ਹੈ, ਪ੍ਰੰਤੂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਹਾਲੇ ਤੱਕ ਰਜਿਸਟਰਡ ਨਹੀਂ ਹੋਈ ਹੈ, ਅਜਿਹੀਆਂ ਸੰਸਥਾਵਾਂ ਦੇ ਪ੍ਰਬੰਧਕ ਜਲਦ ਤੋ ਜਲਦ ਆਪਣੀ ਸੰਸਥਾਂ ਨੂੰ ਰਜਿਸਟਰਡ ਕਰਵਾ ਲੈਣ, ਰਜਿਸਟਰਡ ਕਰਵਾਉਣ ਲਈ ਜੇ.ਜੇ.ਮਾਡਲ ਰੂਲਜ ਦੇ ਫਾਰਮ ਨੰਬਰ 27 ਅਨੁਸਾਰ ਮਿਤੀ 16/12/2025 ਤੋ ਪ...
ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ

ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ

National, Politics, Punjab
ਤਰਨ ਤਾਰਨ, 10 ਦਸੰਬਰ (         )- ਵਿਦਿਆਰਥੀਆਂ ਵਿਚ ਆਪਣੇ ਅਧਿਕਾਰਾਂ ਦੀ ਸਮਝ ਅਤੇ ਜਾਗਰੂਕਤਾ ਵਿਕਸਿਤ ਕਰਨ ਹਿਤ 77ਵੇਂ ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ, ਪੋਸਟਰ, ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਜੀ ਬਾਠ ਵੱਲੋਂ ਜੇਤੂ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਜੀ ਨੇ ਕਿਹਾ ਕਿ ਸਮੇਂ ਦੇ ਹਾਣੀ ਬਣਾਉਣ ਲਈ ਵਿਦਿਆਰਥੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਸਮਝ ਦੀ ਅਤੀ ਜਰੂਰੀ ਲੋੜ ਹੈ ਅਤੇ ਉਹਨਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਇਸ ਮੌਕੇ ਨੋਡਲ ਅਫ਼ਸਰ ਐੱਲ ਏ ਮੈਡਮ ਰਜਨੀ ਬਾਲਾ ਜੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਧੰਨਵਾਦੀ ਸ਼ਬਦ ਕਹੇ। ਇਸ ਸਮੇਂ ਸਮੂਹ ਸਟਾਫ ਹਾਜਰ ਸਨ।...
ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

National, Politics, Punjab
ਗੁਰਦਾਸਪੁਰ,10 ਦਸਬੰਰ (    ) ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਜੋ ਕਿ 13 ਦਸੰਬਰ 2025 ਨੂੰ ਹੋ ਰਹੀ ਹੈ  ਪ੍ਰਸ਼ਾਸ਼ਨਿਕ ਕਾਰਨ ਕਰਕੇ, ਜਿਲਾ ਗੁਰਦਾਸਪੁਰ ਦੇ ਤਿੰਨ ਪ੍ਰੀਖਿਆ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਾਹਨੂੰਵਾਨ ਤੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਤਿਹਗੜ੍ਹ ਚੂੜੀਆਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਤੋਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਿਖਾਰੀਵਾਲ ਬਦਲ ਦਿੱਤੇ ਗਏ ਹਨ।...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

National, Politics, Punjab
ਹੁਸ਼ਿਆਰਪੁਰ, 10 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਹੁਸ਼ਿਆਰਪੁਰ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਮਨੁੱਖੀ ਅਧਿਕਾਰ ਦਿਵਸ ਬਹੁਤ ਹੀ ਸੁਚੇਤ ਢੰਗ ਨਾਲ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ 'ਮਨੁੱਖੀ ਅਧਿਕਾਰ, ਸਾਡੀਆਂ ਰੋਜ਼ਾਨਾ ਦੀਆਂ ਜ਼ਰੂਰੀ ਚੀਜ਼ਾਂ' ਹੈ, ਜਿਸ ਦੇ ਤਹਿਤ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਪ੍ਰੋਗਰਾਮ ਦਾ ਆਯੋਜਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਵਿਚ ਐਡਵੋਕੇਟ ਰੂਪਿਕਾ ਠਾਕੁਰ ਅਸਿਸਟੈਂਟ ਕਾਊਂਂਸਲ ਨੇ ਮਨੁੱਖੀ ਅਧਿਕਾਰਾਂ, ਨਸ਼ਾ ਮੁਕਤ ਜੀਵਨ ਅਤੇ ਕਾਨੂੰਨੀ ਸਹਾਇਤਾ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

National, Politics, Punjab
ਸ੍ਰੀ ਮੁਕਤਸਰ ਸਾਹਿਬ, 10 ਦਸੰਬਰ: ਭਾਰਤ ਦੇ ਮਾਣਯੋਗ ਚੀਫ ਜਸਟਿਸ ਸ੍ਰੀ ਸੂਰਯਾ ਕਾਂਤ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿਛਲੇ ਦਿਨੀਂ ਆਈਕੋਨਿੰਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਆਗਾਜ਼ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ, ਸ੍ਰੀ ਰਾਜ ਕੁਮਾਰ ਜੀਆਂ ਵੱਲੋਂ ਕੀਤੀ ਗਈ। ਉਹਨਾਂ ਦੇ ਨਾਲ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਵੀ ਭਾਗ ਲਿਆ ।        ਇਸ ਦੌਰਾਨ ਸ੍ਰੀ ਹਿਮਾਂਸ਼ੂ ਅਰੋੜਾ ਵੱਲੋਂ ਉੱਥੇ ਹਾਜ਼ਰ ਨੌਜਵਾਨਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ।  ਉਹਨਾਂ ਨੇ ਗਿੱਲੀ ਮਿੱਟੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਭੱਠੀ ਵਿੱਚੋਂ ਉਸ ਆਕਾਰ ਦਾ ਘੜ੍ਹਾ ਹੀ ਬਾਹਰ ਆਉਂਦਾ ਹੈ ਜਿਸ ਆਕਾਰ ਦੀ ਗਿੱਲੀ ਮਿੱਟੀ ਭੱਠੀ ਅੰਦਰ ਪਾਈ ਜਾਂਦੀ ਹੈ, ਇਸੇ ਤਰ੍ਹਾਂ ਹੀ ਜੋ ਆਕਾਰ ਅਸੀ ਪੰ...
ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

National, Politics, Punjab
ਮਾਲੇਰਕੋਟਲਾ 10 ਦਸੰਬਰ  -                        ਵਧੀਕ ਜਿਲਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 14 ਦਸੰਬਰ ਦਿਨ ਐਂਤਵਾਰ ਨੂੰ ਕਰਵਾਉਣੀਆਂ ਨਿਸਚਿਤ ਕੀਤੀਆਂ ਗਈਆ ਹਨ। ਚੋਣਾਂ ਦੇ ਮੱਦੇਨਜ਼ਰ ਉਨਾਂ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣਾਂ ਵਾਲੇ ਦਿਨ 14 ਦਸੰਬਰ ਤੋਂ 15 ਦਸੰਬਰ ਨੂੰ ਸਵੇਰੇ 10 ਵਜੇ ਤੱਕ ਚੋਣਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।                      ਇਨ੍ਹਾਂ ਹੁਕਮਾਂ ਤਹਿਤ ਡਰਾਈ ਡੇਅ ਦੌਰਾਨ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਵਿੱਚ ਕਿਸੇ ਹੋਟਲ, ਅਹਾਤੇ,  ਦੁਕਾਨ, ਠੇਕਿਆਂ ਜਾਂ ਕਿਸੇ ਹੋਰ ਜਗ੍ਹਾ ਸ਼ਰਾਬ ਜਾਂ ਨਸ਼ਾ ਕਰਨ ਵਾਲੀ ਸਮਾਨ ਪ੍ਰਕਿਰਤੀ ਦਾ ਕੋਈ ਹੋਰ ਪਦਾਰਥ ਵੇਚਿਆ, ਦਿੱਤਾ ਜਾਂ ਵੰਡਿਆ ਨਹੀਂ ਜਾਵੇਗਾ। ਇਨ੍ਹਾਂ ਹੁਕਮਾਂ ਤਹਿਤ ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆ...