ਪ੍ਰਭਾਰੀ ਸਕੱਤਰ ਡੀ ਕੇ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ
ਮੋਗਾ,22ਅਕਤੂਬਰ(000) - ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ ਜ਼ਿਲ੍ਹਾ ਮੋਗਾ ਦੇ ਪ੍ਰਭਾਰੀ ਸਕੱਤਰ ਸ਼੍ਰੀ ਡੀ ਕੇ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲ੍ਹਾ ਮੋਗਾ ‘ਚ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ। ਇਸ ਮੌਕੇ ਸ਼੍ਰੀ ਤਿਵਾੜੀ ਨੇ ਜਿੱਥੇ ਵੀਡਿਉ ਕਾਨਫਰੰਸ ਰਾਹੀਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੋਗਾ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਉਥੇ ਹੀ ਡਿਪਟੀ ਕਮਿਸ਼ਨਰ ਸ਼੍ਰੀ ਸਾਰੰਗਲ ਨੇ ਪਿੰਡ ਲੰਡੇਕੇ ਦੇ ਸਕੂਲ ਆਫ਼ ਐਮੀਨਾਂਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਨਿੱਜੀ ਰਾਬਤਾ ਕੀਤਾ।
ਦੋਵੇਂ ਜਗ੍ਹਾ ਬੋਲਦਿਆਂ ਸ਼੍ਰੀ ਡੀ ਕੇ ...








