ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ
ਫਾਜ਼ਿਲਕਾ, 21 ਅਕਤੂਬਰ
ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਟੀਮਾਂਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਰੋਜ਼ਾਨਾ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ|
ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਅੰਦਰ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸਹੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ | ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿੱਤ ਵਿਭਾਗ ਵੱਲੋਂ ਜਾਗਰੂਕਤਾ ਵੈਨਾ ਵੀ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ|
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਭਾਤ ਸਿੰਘ ਵਾਲਾ, ਕਟਹਿਰ...








