ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਦੇ ਰਹੀ ਛੁਟਕਾਰਾ
ਫ਼ਿਰੋਜ਼ਪੁਰ, 18 ਅਕਤੂਬਰ 2024:
ਸੀਐੱਮ ਦੀ ਯੋਗਸ਼ਾਲਾ ਤਹਿਤ ਰਾਜ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ’ਚ ਸਿਹਤਮੰਦ ਤਬਦੀਲੀਆਂ ਲਿਆਉਣ ਲਈ ਆਰੰਭਿਆ ਉਪਰਾਲਾ ਆਮ ਲੋਕਾਂ ਲਈ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਤੋਂ ਯੋਗ ਰਾਹੀਂ ਰਾਹਤ ਪਾਉਣ ’ਚ ਮਦਦਗਾਰ ਹੋ ਰਿਹਾ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ’ਚ 80 ਥਾਵਾਂ ਤੇ ਲਗਾਈਆਂ ਜਾ ਰਹੀਆਂ ਯੋਗ ਕਲਾਸਾਂ ਵਿੱਚ ਰੋਜ਼ਾਨਾ ਲਗਭਗ 2350 ਲੋਕ ਯੋਗ ਸਿੱਖਣ ਆਉਂਦੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਯੋਗ ਸੁਪਰਵਾਈਜ਼ਰ ਫ਼ਿਰੋਜ਼ਪੁਰ ਮੈਡਮ ਅਮਨਪ੍ਰੀਤ ਕੌਰ ਨੇ ਕੀਤਾ।
ਮੈਡਮ ਅਮਨਪ੍ਰੀਤ ਕੌਰ ਨੇ ਕਿਹਾ ਕਿ ਅੱਜ-ਕਲ੍ਹ ਦੀ ਰੁਝੇਵਿਆਂ ਭਰੀ ਜ਼ਿੰਦਗੀ ’ਚ ਲੋਕ ਵੱਖ-ਵੱਖ ਤਰ੍ਹਾਂ ਦੀਆਂ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਪੀੜਤ ਹੋਣ ਕਾਰਨ ਯੋਗ ਨੂੰ ਇਨ੍ਹਾਂ ਤੋਂ ਰਾਹਤ ਲਈ ਬਿਹਤਰੀਨ ਉਪਾਅ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਪਰਮਜੀਤ ਕੌਰ ਨਾਮ ਦੀ ਔਰਤ ਨੂੰ 18-20 ਸਾਲ ਤੋਂ ਕਮਰ ਦਰਦ ਸੀ, ਜੋ ਕਿ ਹੁਣ ਯੋਗ ਅਭਿਆਸ ਨਾਲ ਠੀਕ ਹੋ ਗਈ ਹੈ। ਸੀ ਐਮ ਦੀ ਯੋਗਸਾਲਾ ਵਿਚ ਯੋਗ ਅਭਿਆਸ ਕਰਨ ਨਾਲ ਹੋਰ ਵੀ ਰੋਗਾਂ ਤੋਂ ਰਾਹਤ ਮਹਿਸੂਸ ਕਰਨ ਲੱਗੀ ਹੈ।ਇਸੇ ਤਰ੍ਹਾਂ ਬਹੁਤ ਸਾਰੇ ਲੋਕ ਜੋ ...








