ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ
ਅੰਮ੍ਰਿਤਸਰ, 17 ਅਕਤੂਬਰ, 2024:
ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ ਖੁਦ ਵੱਖ ਵਖ ਪਿੰਡਾਂ ਵਿੱਚ ਪਹੁੰਚੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੱਦ ਕੇ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਸਬੰਧਤ ਐਸ ਐਚ ਓ/ਬੀਟ ਅਫਸਰ ਖ਼ਿਲਾਫ਼ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਾਲੀਆ ਹਦਾਇਤਾਂ ਅਨੁਸਾਰ ਅਦਾਲਤ ਚ ਕੇਸ ਦਾਇਰ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਸਭ ਤੋਂ ਪਹਿਲਾਂ ਪਿੰਡ ਮਹਿਲਾਂਵਾਲ ਵਿਖੇ ਪੁੱਜੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਗਿਆ ਤੇ ਇਸ ਉਪਰੰਤ ਅਦਲੀਵਾਲ, ਜਗਦੇਵ ਕਲਾਂ, ਮੱਲੂ ਨੰਗਰ, ਸਹਿਸਰਾ, ਰਾਜਾਸਾਂਸੀ ਅਤੇ ਹਰਸ਼ਾਛੀਨਾ, ਵਿੱਖੇ ਪੁਜੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਦੇਖ ਕੇ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੱਦ ਕੇ ਅੱਗ ਬ...








