ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਗਲੋਬਲ ਹੈਂਡ ਵਾਸ਼ਿੰਗ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਪੰਫਲੈਂਟ ਰਲੀਜ਼ ਕੀਤਾ
ਫਾਜ਼ਿਲਕਾ, 16 ਅਕਤੂਬਰ
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਦਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਸਿੰਘ ਦੀ ਯੋਗ ਅਗਵਾਈ ਵਿੱਚ ਅੱਜ ਜਿਲ੍ਹੇ ਫਾਜਿਲਕਾ ਦੀਆਂ ਸਿਹਤ ਸੰਸਥਾਵਾਂ ਵਿੱਚ ਗਲੋਬਲ ਹੈਂਡਵਾਸ਼ਿਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੇ ਸਬੰਧ ਵਿੱਚ ਡਾ ਕਵਿਤਾ ਸਿੰਘ ਨੇ ਦਫ਼ਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਪੈਂਫਲਿਟ ਵੀ ਰਲੀਜ਼ ਕੀਤਾ। ਉਹਨਾਂ ਦੱਸਿਆ ਕਿ ਸਿਹਤ ਸਟਾਫ਼ ਵੱਲੋਂ ਵੱਖ ਵੱਖ ਥਾਵਾਂ ਤੇ ਹੱਥ ਧੋਣ ਦੀ ਪ੍ਰਕ੍ਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ ਕਵਿਤਾ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਗਲੋਬਲ ਵਿਸ਼ਵ ਹੈਂਡ ਵਾਸ਼ਿੰਗ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ ਇਸ ਦਿਨ ਦਾ ਥੀਮ ਹੈ @ ਹੱਥਾਂ ਨੂੰ ਸਾਫ਼ ਰੱਖਣਾ ਹੁਣ ਵੀ ਕਿਊਂ ਜਰੂਰੀ ਹੈ@ ਹੈ। ਇਹ ਥੀਮ ਪ੍ਰਕੋਪ ਅਤੇ ਮਹਾਂਮਾਰੀ ਨੂੰ ਰੋਕਣ ਲਈ ਸਾਫ਼ ਹੱਥਾਂ ਦੀ ਮਹੱਤਤਾ ਨੁੰ ਉਜਾਗਰ ਕਰਦਾ ਹੈ। ਇਹ ਦਿਨ ਹੱਥ ਧੋਣ ਨੂੰ ਉਤਸ਼ਾਹਿਤ ਕਰਦਾ ਹੈ, ਜੋ ਸਮੁੱਚੇ ਸਿਹਤ ਨਤੀਜਿਆਂ ਨੁੰ ਬਿਹਤਰ ਬਨਾਉਣ ਅਤੇ ਬੋਲੋੜੀਆਂ ਮੌਤਾਂ ਨੂੰ ਘਟਾਉਣ ਵਿੱਚ ਮੱਦਦ ਕਰਦਾ ਹੈ।
ਉਹਨਾਂ ਕਿਹਾ ਕਿ ਬਹੁਤੇ ਲੋਕ ਖਾਣਾ ਖਾਣ ਤੋਂ ਅਤੇ ਖਾਣਾ...








