Thursday, March 12
Shadow

Punjab

ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ

ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 09 ਦਸੰਬਰ:  ਪੰਜਾਬ ਰਾਜ ਸੂਚਨਾ ਕਮਿਸ਼ਨ ਨੇ  ਸੂਬੇ ਦੇ ਇਕ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਸ੍ਰੀਮਤੀ ਪੂਜਾ ਗੁਪਤਾ ਦੀ ਕੋਰਟ ਵਿੱਚ ਸੁਣਵਾਈ ਲਈ ਲੱਗੇ ਕੇਸ ਨੰਬਰ 5555/2023 ਵਿਚ ਰੀਜਨਲ ਟਰਾਂਸਪੋਰਟ ਅਧਿਕਾਰੀ ਅੰਮ੍ਰਿਤਸਰ ਨੂੰ ਬਾਰ ਬਾਰ ਤਲਬ ਕੀਤਾ ਗਿਆ ਸੀ ਪ੍ਰੰਤੂ ਉਹ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ। ਬੁਲਾਰੇ ਨੇ ਦੱਸਿਆ ਇਸ ਅਧਿਕਾਰੀ ਖਿਲਾਫ਼  ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ ਪ੍ਰੰਤੂ ਇਹ ਅਧਿਕਾਰੀ ਫਿਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ। ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਰਾਜ ਸੂਚਨਾ ਕਮਿਸ਼ਨਰ ਸ੍ਰੀਮਤੀ ਪੂਜਾ ਗੁਪਤਾ ਨੇ ਤਤਕਾਲੀਨ ਅਧਿਕਾਰੀ ਜਿਸ ਦੇ ਕਾਰਜਕਾਲ ਦੌਰਾਨ ਇਹ ਆਰ ਟੀ ਆਈ ਦਾਖਲ ਹੋਈ ਸੀ ਨੂੰ ਪਹਿਲਾਂ ਲਗਾਏ ਗਏ ਜੁਰਮਾਨੇ ਨੂੰ 10 ਹਜ਼ਾਰ ਰੁਪਏ ਤੋਂ ਵਧਾ ਕੇ 25 ਹਜ਼ਾਰ ਰੁਪਏ ਕਰਨ ਦੇ ਹੁਕਮ ਦਿੱਤੇ ਹਨ । ਇਸ ਤੋਂ ਇਲਾਵਾ ਮੌਜੂਦਾ ਰੀਜਨਲ ਟਰਾਂਸਪੋਰਟ ਅਧਿਕਾਰੀ ਖੁਸ਼ਦਿ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ- ਚੇਅਰਮੈਨ ਮਾਨਿਕ ਮਹਿਤਾ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ- ਚੇਅਰਮੈਨ ਮਾਨਿਕ ਮਹਿਤਾ

National, Politics, Punjab
ਬਟਾਲਾ , 9 ਦਸੰਬਰ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਆਪਣੇ ਗਰਿਹ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਿਥੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਮਹਿਜ ਸਾਢੇ ਤਿੰਨ ਸਾਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲਗਾਤਾਰ ਵਿਕਾਸ ਕਾਰਜ ਜਾਰੀ ਹਨ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾ ਇਹੀ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਬਟਾਲਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿਥੇ...
ਜ਼ਿਲ੍ਹੇ ‘ਚ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਲੈ ਕੇ ਹੋਵੇਗੀ ਹਫ਼ਤਾਵਾਰੀ ਸਮੀਖਿਆ : ਆਸ਼ਿਕਾ ਜੈਨ

ਜ਼ਿਲ੍ਹੇ ‘ਚ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਲੈ ਕੇ ਹੋਵੇਗੀ ਹਫ਼ਤਾਵਾਰੀ ਸਮੀਖਿਆ : ਆਸ਼ਿਕਾ ਜੈਨ

National, Politics, Punjab
ਹੁਸ਼ਿਆਰਪੁਰ, 9 ਦਸੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ, ਖਾਸ ਕਰਕੇ ਸੜਕਾਂ, ਟ੍ਰੈਫਿਕ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਦੇ ਸੁਚਾਰੂ ਕੰਮਕਾਜ਼ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਵਿਭਾਗਾਂ ਦੇ ਕੰਮਕਾਜ਼ ਦੀ ਨਿਗਰਾਨੀ ਹੁਣ ਨਿਯਮਿਤ ਹਫਤਾਵਾਰੀ ਮੀਟਿੰਗਾਂ ਰਾਹੀਂ ਕੀਤੀ ਜਾਵੇਗੀ, ਜਿਸ ਰਾਹੀਂ ਸਮੱਸਿਆਵਾਂ ਦੀ ਸਮੀਖਿਆ ਕੀਤੀ ਜਾਵੇਗੀ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ ਅਤੇ ਸਮੇਂ ਸਿਰ ਪ੍ਰਗਤੀ ਯਕੀਨੀ ਬਣਾਈ ਜਾਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਹ ਤਰਜੀਹ ਹੈ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁੱਢਲੀ ਘਾਟ ਨਾਗਰਿਕਾਂ ਨੂੰ ਪਰੇਸ਼ਾਊਨ ਨਾ ਕਰੇ। ਇਸ ਦਿਸ਼ਾ ਵਿੱਚ ਸਾਰੇ ਵਿਭਾਗਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਤੋਂ ਉਨ੍ਹਾਂ ਦੇ ਧਿਆਨ ਵਿੱਚ ਕੋਈ ਸ਼ਿਕਾਇਤ ਜਾਂ ਕਮੀ ਆਉਂਦੀ ਹੈ ਤਾਂ ਸਬੰਧਤ ਵਿਭਾਗ...
ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

Crime, National, Politics, Punjab
ਗੁਰਦਾਸਪੁਰ, 9 ਦਸਬੰਰ (    ) ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ" ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ  ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਕਰਨਵੀਰ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਹਨਾਂ ਪਾਸੋ 06 ਗ੍ਰਾਮ 420 ਮਿਲੀਗ੍ਰਾਮ ਹੈਰੋਇੰਨ ਮਨੀ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਬਾ-ਜੁਰਮ 21/29-61-85 ਐਨ.ਡੀ.ਪੀ.ਐੱਸ ਐਕਟ ਥਾਣਾ ਸਿਟੀ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ। ਥਾਣਾ ਸਦਰ ਗੁਰਦਾਸਪੁਰ ਵਿਖੇ ਮੋਹਿਤ ਨੂੰ ਕਾਬੂ ਕਰਕੇ ਉਸ ਪਾਸੋ 07 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 ਐਨਡੀਪੀਐੱਸ ਐਕਟ ਥਾਣਾ ਸਦਰ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ। ਸ੍ਰੀ ਆਦਿੱਤਯ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲ...
ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਤਰਫੋਂ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਲਈ ਦਿੱਤੀ ਗਈ

ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਤਰਫੋਂ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਲਈ ਦਿੱਤੀ ਗਈ

National, Politics, Punjab
ਬਰਨਾਲਾ, 9 ਦਸੰਸਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਤਰਫੋਂ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਕਾਰਣ ਹੋਏ ਨੁਕਸਾਨ ਦੀ ਭਰਪਾਈ ਲਈ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਪਰਿਵਾਰਾਂ ਲਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਹੋਇਆ ਹੈ। ਅਜਿਹੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਮੁੜ ਲੀਹ 'ਤੇ ਲਿਆਉਣ ਲਈ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਲੋਕ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਇਸ ਮੌਕੇ ਸੀਨੀ. ਵਾਇਸ ਪ੍ਰਧਾਨ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਸ੍ਰੀ ਗਮਦੂਰ ਸਿੰਘ ਅਤੇ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਦੇ ਮੈਂਬਰ ਹਾਜ਼ਰ ਸਨ।...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 08 ਦਸੰਬਰ: ਭਾਰਤ ਦੇ ਮਾਣਯੋਗ ਚੀਫ ਜਸਟਿਸ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗੂ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਤੀ 08.12.2025 ਨੂੰ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।        ਇਸ ਦੌਰਾਨ ਮਾਣਯੋਗ ਜੱਜ ਸਾਹਿਬ ਵੱਲੋਂ ਉੱਥੇ ਹਾਜ਼ਰ ਨੌਜਵਾਨਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਨੂੰ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ ਉਹਨਾਂ ਨੇ ਗਿੱਲੀ ਮਿੱਟੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਭੱਠੀ ਵਿੱਚੋਂ ਉਸ ਆਕਾਰ ਦਾ ਘੜ੍ਹਾ ਹੀ ਬਾਹਰ ਆਉਂਦਾ ਹੈ ਜਿਸ ਆਕਾਰ ਗਿੱਲੀ ਮਿੱਟੀ ਭੱਠੀ ਅੰਦਰ ਪਾਈ ਜਾਂਦੀ ਹੈ, ਇਸੇ ਤਰ੍ਹਾਂ ਹੀ ਜੋ ਆਕਾਰ ਅਸੀਂ ਪੰਜਾਬ ਦੇ ਯੂਵਾ ਨੂੰ ਨਸ਼ਿਆਂ ਵਿਰੁੱਧ...
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

National, Politics, Punjab
ਤਰਨ ਤਾਰਨ, 8 ਦਸੰਬਰ (           ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ‘ ਨੌਜਵਾਨ ਨਸ਼ਿਆਂ ਵਿਰੁੱਧ (Youth Agaisnt Drugs), ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਜ਼ਿਲਾ ਤੇ ਸੈਸ਼ਨ ਜੱਜ ਤਰਨ ਤਾਰਨ ਸ੍ਰੀ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਮਾਝਾ ਪਬਲਿਕ ਸਕੂਲ, ਤਰਨ ਤਾਰਨ ਤੋਂ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿੱਚ ਬੈਨਰ ਫੜ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦਿੱਤਾ।  ਇਸ ਰੈਲੀ ਵਿੱਚ ਵਿਦਿਆਰਥੀਆਂ ਦਾ ਉਤਸ਼ਾਹ ਦੇਖਣ ਵਾਲਾ ਸੀ ਅਤੇ ਆਮ ਲੋਕ ਵੀ ਵਿਦਿਆਰਥੀਆਂ ਦੁਆਰਾ ਦਿੱਤੇ ਜਾ ਰਹੇ ਸੁਨੇਹੇ ਨੂੰ ਧਿਆਨ ਨਾਲ ਗ੍ਰਹਿਣ ਕਰ ਰਹੇ ਸਨ। ਇਸ ਤੋਂ ਬਾਅਦ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਚੌਕਸ ਕਰਨ ਲਈ ਨੁੱਕੜ ਨਾਟਕ ਦਾ ਆਯੋਜਨ ਕਰਵਾਇਆ ਗ...
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ

National, Politics, Punjab
ਰੂਪਨਗਰ, 08 ਦਸੰਬਰ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੀਆਂ ਹਦਾਇਤਾਂ ਅਤੇ ਜਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ ਅੱਜ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਡਸ ਪੈਰਾਡਾਈਸ ਸਕੂਲ, ਰੰਗੀਲਪੁਰ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਨੁੱਕੜ ਨਾਟਕ ਦਾ ਮੁੱਖ ਉਦੇਸ਼ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਸੂਚਿਤ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਨਾਟਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਦੀ ਟੀਮ ਦੁਆਰਾ ਪੇਸ਼ ਕੀਤਾ ਗਿਆ, ਜਿਸਨੂੰ ਬੱਚਿਆਂ ਅਤੇ ਸਟਾਫ ਵੱਲੋਂ ਖੂਬ ਸਰਾਹਿਆ ਗਿਆ। ਸੀ.ਜੇ.ਐਮ–ਕਮ–ਸਕੱਤਰ, ਮੈਡਮ ਅਮਨਦੀਪ ਕੌਰ ਨੇ ਇਸ ਮੌਕੇ ਦੱਸਿਆ ਕਿ ਰੂਪਨਗਰ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਨਸ਼ਾ ਮੁਕਤੀ ਮੁਹਿੰਮ ਜੋਰ–ਸ਼ੋਰ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਿੰਡਾਂ ਤੇ ਸਕੂਲਾਂ ਵਿੱਚ ਨੁੱਕੜ ਨਾਟਕ, ਜਾਗਰੂਕਤਾ ਸਮਾਗਮ ਅਤੇ ਸੈਮੀਨਾਰ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ...
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ

National, Politics, Punjab
ਸੰਗਰੂਰ, 08 ਦਸੰਬਰ ਮਨੁੱਖੀ ਅਧਿਕਾਰ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ ਹਨ, ਜਿਨ੍ਹਾਂ ਨੇ ਕਿਸੇ ਹੋਰ ਧਰਮ ਦੀ ਰਾਖੀ ਲਈ ਸ਼ਹਾਦਤ ਦਿੱਤੀ। ਡਾ. ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਜਿਹੜੀ ਜ਼ਿੰਮੇਵਾਰੀ ਉਹਨਾਂ ਨੂੰ ਮਿਲੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ ਤੇ ਕਮਿਸ਼ਨ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਦੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਨਾ ਹੋਵੇ, ਜਿਸ ਤਹਿਤ ਇੱਕ ਸਲਾਹਕਾਰੀ ਜਾਰੀ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਵੀ ਲਾਵਾਰਿਸ ਲਾਸ਼ ਬਰਾਮਦ ਹੁੰਦੀ ਹੈ ਤਾਂ ਅੰਤਿਮ ਸੰਸਕਾਰ ਸਥਾਨਕ ਪ੍ਰਸ਼ਾਸਨ ਕਰਨਾ ਯਕੀਨੀ ਬਣਾਏਗਾ। ਜੇਕਰ ਹਸਪਤਾਲ ਵ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

National, Politics, Punjab
ਹੁਸ਼ਿਆਰਪੁਰ, 8 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ  ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਅੱਜ ਆਬਜ਼ਰਵੇਸ਼ਨ ਹੋਮ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਕਰਮ ਸਿੰਘ ਬਾਰ ਵਾਈਸ ਪ੍ਰੈਜ਼ੀਡੈਂਟ, ਅਸ਼ੀਸ਼ ਜ਼ੋਤੀ ਪੈਨਲ ਐਡਵੋਕੇਟ, ਤਰੁਨਵੀਰ ਪੈਨਲ ਐਡਵੋਕੇਟ, ਵਿੰਸੀ ਮਲਿਕ ਪੈਨਲ ਐਡਵੋਕੇਟ, ਦਲਵੀਰ ਸਿੰਘ ਪੈਨਲ ਐਡਵੋਕੇਟ, ਹਰਕੀਰਤ ਸਿੰਘ ਐਡਵੋਕੇਟ, ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਬਰਜਿੰਦਰ ਸਿੰਘ ਪੈਨਲ ਐਡਵੋਕੇਟ, ਵਿਵੇਕ ਕਨਵਰ ਬਾਰ ਪ੍ਰੈਜ਼ੀਡੈਂਟ, ਹਰਜਿੰਦਰ ਕੁਮਾਰ ਵਰਮਾ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਕਰਨ ਲੁਥਰਾ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਵੱਲੋਂ ਜਾਗਰ...