ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਏ ਡੀ ਸੀ ਚਾਰੂ ਮਿਤਾ ਵੱਲੋਂ ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ
ਮੋਗਾ, 2 ਅਕਤੂਬਰ-
ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾਂਦੇ ਹਨ ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫ਼ਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ ਕਰ ਦਿੰਦੇ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੰਬਾਈਨ ਆਪ੍ਰੇਟਰ/ ਮਾਲਕ ਆਪਣੀ ਅਹਿਮ ਭੂਮਿਕਾ ਨਿਭਾ ਕੇ ਵਾਤਾਵਰਨ ਸ਼ੁੱਧਤਾ ਵਿੱਚ ਯੋਗਦਾਨ ਪਾਉਣ, ਕਿਉਕਿ ਉਹਨਾਂ ਲਈ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੁਝ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ ਜਿਹਨਾਂ ਦੀ ਪਾਲਣਾ ਕਰਨੀ ਅਤਿ ਜਰੂਰੀ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂ ਮਿਤਾ ਨੇ ਜ਼ਿਲ੍ਹਾ ਦੇ ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ ਡੀ ਐਮ ਮੋਗਾ ਸਾਰੰਗਪ੍ਰੀਤ ਸਿੰਘ ਔਜਲਾ ਤੋਂ ਇਲਾਵਾ ਪੁਲਿ...








