ਡੀਡੀਪੀਓ ਫਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ, ਕੈਟਲ ਪੌਂਡ ਵਿੱਚ ਚੱਲ ਰਹੇ ਕੰਮਾਂ ਬਾਰੇ ਲਈ ਜਾਣਕਾਰੀ
ਫਾਜ਼ਿਲਕਾ 2 ਅਕਤੂਬਰ
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਕੈਟਲ ਪੌਂਡ ਸਲੇਮਸਾਹ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੇ ਸਲੇਮਸਾਹ ਵਿਖੇ ਜਿਲ੍ਹਾ ਪ੍ਰਸਾਸਨ ਵੱਲੋਂ ਚਲਾਈ ਜਾ ਰਹੀ ਸਰਕਾਰੀ ਜਿਲ੍ਹਾ ਐਨੀਮਲ ਵੈੱਲਫੇਅਰ ਕੈਟਲ ਪੌਂਡ ਵਿੱਚ 1300 ਦੇ ਕਰੀਬ ਬੇਸਹਾਰਾ ਗਾਵਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਇਸ ਕੈਟਲ ਪੌਂਡ ਦੀ ਸਮੇਂ-ਸਮੇਂ ਤੇ ਅਧਿਕਾਰੀਆਂ ਵੱਲੋਂ ਚੈਕਿੰਗ ਵੀ ਕੀਤੀ ਜਾਂਦੀ ਹੈ।
ਇਸ ਮੌਕੇ ਗਊਸ਼ਾਲਾ ਦੇ ਕੇਅਰਟੇਕਰ ਸ੍ਰੀ ਸੋਨੂ ਕੁਮਾਰ ਨੇ ਗਊਸਾ਼ਲਾ ਵਿਖੇ ਚੱਲ ਰਹੇ ਤੇ ਹੋਣ ਵਾਲੇ ਹੋਰ ਕੰਮਾਂ ਦੀ ਜਾਣਕਾਰੀ ਡੀਡੀਪੀਓ ਨੂੰ ਦੱਸੀ। ਉਨ੍ਹਾਂ ਚੱਲ ਰਹੇ ਕੰਮਾਂ ਦੀ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਜੋ ਵੀ ਕੰਮ ਇਸ ਕੈਟਲ ਪੌਂਡ ਵਿੱਚ ਅਧੂਰੇ ਹਨ ਜਾਂ ਪੈਂਡਿੰਗ ਪਏ ਹਨ ੳਨ੍ਹਾਂ ਕੰਮਾਂ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਬੋਹਰ ਤੇ ਜਲਾਲਾਬਾਦ ਸ਼ਹਿਰ ਤੋਂ ਸੜਕਾਂ ਦੇ ਘੁੰਮਦੇ ਬੇਸਹਾਰਾ ਗਉਵੰਸ਼ ਨੂੰ ਗਉਸ਼ਾਲਾ ਵਿਖੇ ਭੇਜਿਆ ਜਾ ਰਿਹਾ ਹੈ ਤੇ ਉਨ੍ਹਾਂਦੀ ਬਾਖੂਬੀ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾ ਰਹੀ...






