ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਬੈਠਕ
ਫਾਜ਼ਿਲਕਾ 30 ਸਤੰਬਰ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਚਾਰਾਂ ਕਰਨ ਲਈ ਕਿਸਾਨਾਂ ਦੇ ਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸਤੋਂ ਪਹਿਲਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸਕਿਲਾਂ ਦਾ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਸਫਾਈ, ਛਾਂ, ਪੀਣ ਦਾ ਪਾਣੀ, ਰੌਸ਼ਨੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਕਾਰਜ ਸੁਚਾਰੂ ਤਰੀਕੇ ਨਾਲ ਨੇਪਰੇ ਚਾੜੇ ਜਾਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀ ਵਿਚ ਲੈ ਕੇ ਆਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਡੀ ਜਮੀਨ ਅਤੇ ਮਨੁੱਖੀ ਸਿਹਤ ਨੂੰ ਬਚਾਈ ਰੱਖਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਉ...








