Saturday, March 7
Shadow

Punjab

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

Politics, Punjab
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਕੈਂਪਸ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਉਤਸ਼ਾਹ ਅਤੇ ਜੋਸ਼ ਨਾਲ ਮਨਾਈ ਗਈ। ਤਿੰਨ ਦਿਨ ਤੱਕ ਚੱਲੀ ਇਸ ਸਪੋਰਟਸ ਮੀਟ ਨੇ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਇਕਤਾ ਅਤੇ ਜ਼ਜ਼ਬੇ ਦੀ ਅਦਭੁਤ ਝਲਕ ਪੇਸ਼ ਕੀਤੀ। ਸਕੂਲ ਆਫ ਫਿਜ਼ਿਕਲ ਐਜੂਕੇਸ਼ਨ ਐਂਡ ਸਪੋਰਟਸ ਸਾਇੰਸਿਜ਼ ਵੱਲੋਂ ਕਰਵਾਏ ਗਏ ਇਸ ਆਯੋਜਨ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਪੋਰਟਸ ਮੀਟ ਦੀ ਸ਼ੁਰੂਆਤ ਰੰਗਾਰੰਗ ਕਦਮ ਮਿਲਾਉਂਦੇ ਮਾਰਚ ਪਾਸਟ ਨਾਲ ਹੋਈ, ਜਿਸ ਨੇ ਮੈਦਾਨ ਵਿੱਚ ਉਤਸ਼ਾਹ ਦੀ ਲਹਿਰ ਦੌੜਾ ਦਿੱਤੀ। ਦੌੜਾਂ ਦੀਆਂ ਵੱਖ-ਵੱਖ ਸ਼੍ਰੇਣੀਆਂ, ਲੰਬੀ ਛਾਲ, ਭਾਲਾ ਸੁੱਟਣਾ ਅਤੇ ਹੋਰ ਮੈਦਾਨੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਆਪਣੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਮੁਕਾਬਲੇ ਵਿੱਚ ਤੇਜ਼ੀ, ਧੀਰਜ ਅਤੇ ਲਗਨ ਦੀ ਸਪਸ਼ਟ ਛਾਪ ਨਜ਼ਰ ਆਈ। ਇਸ ਸਾਲ ਦੀ ਸਪੋਰਟਸ ਮੀਟ ਨੂੰ ਵਿਸ਼ੇਸ਼ ਮਾਣਯੋਗ ਮੁੱਖ ਮਹਿਮਾਨਾਂ ਦੀ ਹਾਜ਼ਰੀ ਨੇ ਚਾਰ ਚਾਂਦ ਲਗਾ ਦਿੱਤੇ। ਉਨ੍ਹਾਂ ਦੀਆਂ ਉਪਲਬਧੀਆਂ ਅਤੇ ਖੇਡਾਂ ਪ੍ਰਤੀ ਯੋਗਦਾਨ ਨੇ ਸਮਾਗਮ ਨੂੰ ਹੋਰ ਵੀ ਗੌਰਵਮਈ ਬਣਾ ਦਿੱਤਾ। ਦਰੋਣ...
ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

Punjab
ਨਵੀਂ ਦਿੱਲੀ/ਚੰਡੀਗੜ੍ਹ, 28 ਫਰਵਰੀ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਦੇ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਝੂਠੇ ਕੇਸ ਵਿੱਚੋਂ ਬਰੀ ਹੋਣ ਉੱਤੇ ਮੁਬਾਰਕਬਾਦ ਦਿੱਤੀ। ਸ੍ਰੀ ਮੁੰਡੀਆ ਨੇ ਸ੍ਰੀ ਕੇਜਰੀਵਾਲ, ਸ੍ਰੀ ਸਿਸੋਦੀਆ ਸਮੇਤ 23 ਜਣਿਆਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ। ਉਹਨਾਂ ਕਿਹਾ ਕਿ ਇਸ ਸੱਚ ਦੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਨੀਤੀ ਉੱਤੇ ਮਾਣਯੋਗ ਅਦਾਲਤ ਨੇ ਵੀ ਮੋਹਰ ਲਗਾ ਦਿੱਤੀ ਹੈ। ਸ੍ਰੀ ਮੁੰਡੀਆ ਨੇ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ। ਉਹਨਾਂ ਆਪਣੇ ਦੋਵੇਂ ਕੌਮੀ ਆਗੂਆਂ ਨੂੰ ਅਦਾਲਤੀ ਫੈਸਲੇ ਵਿੱਚ ਸੁਰਖ਼ਰੂ ਹੋ ਕੇ ਨਿਕਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਲੋਕ ਅਤੇ ਪਾਰਟੀ ਕਾਡਰ ਤਾਂ ਪਹਿਲਾਂ ਹੀ ਭਲੀ-ਭਾਂਤ ਜਾਣਦ...
ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ

ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ

Punjab
ਚੰਡੀਗੜ੍ਹ, 27 ਫਰਵਰੀ:– ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਫੈਸਲੇ ਨੂੰ ਸੱਚ ਦੀ ਇੱਕ ਵੱਡੀ ਜਿੱਤ ਅਤੇ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ। ਇੱਕ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਬੈਂਸ ਨੇ ਕਿਹਾ, "ਕੋਈ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪਰ ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ ਦੀ ਹੁੰਦੀ ਹੈ। ਸਾਰੇ ਧਾਰਮਿਕ ਗ੍ਰੰਥ ਸਾਨੂੰ ਇਹੀ ਸਿਖਾਉਂਦੇ ਹਨ ਅਤੇ ਅੱਜ ਸਾਨੂੰ ਇਸਦਾ ਸਬੂਤ ਉਦੋਂ ਮਿਲਿਆ ਹੈ ਜਦੋਂ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰ ਦਿੱਤਾ।" ਉਨ੍ਹਾਂ ਅਦਾਲਤ ਦੇ ਫੈਸਲੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨਿਆਂਪਾਲਿਕਾ ਨੇ ਲਗਾਏ ਗਏ ਦੋਸ਼ਾਂ ਨੂੰ ਜਾਂਚ ਦੌਰਾਨ ਪੂਰੀ ਤਰ੍ਹਾਂ ਬੇਬੁਨਿਆਦ ਪਾਇਆ। ਉਨ੍ਹਾਂ ਕਿਹਾ ...
ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

Punjab
ਚੰਡੀਗੜ੍ਹ / ਅੰਮ੍ਰਿਤਸਰ, 27 ਫਰਵਰੀ -  ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰ ਪ੍ਰਤਾਪ ਸਿੰਘ ਸੰਧੂ, ਪੰਜਾਬ ਲਗੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਇਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ,  ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ.ਡੀ.ਐੱਮ. ਅਲਕਾ ਕਾਲੀਆ,  ਗੁਰਮੰਦਰ ਸਿੰਘ ਤੋਂ ਇਲਾਵਾ ਕੈਬਨਟ ਮੰਤਰੀ ...
ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

Punjab
ਚੰਡੀਗੜ੍ਹ, 27 ਫਰਵਰੀ 2026 ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਇੱਕ 'ਕੋਰਾ ਝੂਠ' ਸੀ। ਮੁੰਡੀਆਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਟੀਵੀ 'ਤੇ ਬੈਠ ਕੇ 'ਕੱਟੜ ਇਮਾਨਦਾਰੀ' ਦਾ ਮਜ਼ਾਕ ਉਡਾ ਰਹੇ ਸਨ, ਅੱਜ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਬੱਚਿਆਂ ਦਾ ਭਵਿੱਖ ਸੁਧਾਰਨ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਰੋਕਣ ਲਈ ਉਨ੍ਹਾਂ ਨੂੰ ਮਹੀਨਿਆਂ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਉਨ੍ਹਾਂ ਤੰਜ ...
ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

Punjab
ਚੰਡੀਗੜ੍ਹ, 27 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਸ਼ਰਾਬ ਘੁਟਾਲੇ ਦੇ ਕੇਸ ਵਿੱਚ ਦਿੱਲੀ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਚੀਮਾ ਨੇ ਕਿਹਾ ਕਿ ਇਸ ਫੈਸਲੇ ਨੇ ਪੂਰੇ ਦੇਸ਼ ਦੇ ਸਾਹਮਣੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕੇਸ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਅਤੇ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੋਸ਼ਿਸ਼ ਵਜੋਂ ਘੜਿਆ ਗਿਆ ਸੀ। ਚੀਮਾ ਨੇ ਕਿਹਾ ਕਿ ਜੱਜ ਦਾ ਫੈਸਲਾ ਆਪਣੇ ਆਪ ਵਿੱਚ ਉਸ ਸਾਜ਼ਿਸ਼ ਦੀ ਹੱਦ ਨੂੰ ਉਜਾਗਰ ਕਰਦਾ ਹੈ ਜੋ ਭਾਜਪਾ ਨੇ ਆਮ ਆਦਮੀ ਪਾਰਟੀ ਵਿਰੁੱਧ ਰਚੀ ਸੀ। ਕੇਂਦਰੀ ਜਾਂਚ ਬਿਊਰੋ (ਸੀਬ...
ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 27 ਫਰਵਰੀ: ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਭਾਗ ਲਿਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ. ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ,ਆਈ.ਏ.ਐਸ. ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਖੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ  ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾਮ ...
ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

Punjab
ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 'ਸੱਚਾਈ ਅਤੇ ਇਮਾਨਦਾਰੀ' ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ। ਮੰਤਰੀ ਬੈਂਸ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ, ਪਰ ਜ਼ਮੀਨੀ ਪੱਧਰ 'ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ, ਜੋ ਅੱਜ ਬੁ...
ਰੇਡ ਕੋਰੀਡੋਰ ਉੱਤੇ ਡੁੱਬਦਾ ਸੂਰਜ

ਰੇਡ ਕੋਰੀਡੋਰ ਉੱਤੇ ਡੁੱਬਦਾ ਸੂਰਜ

Punjab
ਭਾਰਤ ਵਿੱਚ ਦਹਾਕਿਆਂ ਤੋਂ ਚੱਲ ਰਹੀ Communist Party of India-Maoist (CPI-Maoist) ਬਗਾਵਤ, ਜਿਸਨੂੰ ਕਦੇ ਦੇਸ਼ ਦੀ “ਸਭ ਤੋਂ ਵੱਡੀ ਅੰਦਰੂਨੀ ਸੁਰੱਖਿਆ ਚੁਣੌਤੀ” ਕਿਹਾ ਜਾਂਦਾ ਸੀ, ਹੁਣ ਇੱਕ ਇਤਿਹਾਸਕ ਮੋੜ ‘ਤੇ ਪਹੁੰਚ ਗਈ ਹੈ। 22 ਫਰਵਰੀ 2026 ਨੂੰ ਥਿੱਪਰੀ ਤਿਰੁਪਤੀ ਉਰਫ਼ ਦੇਵਜੀ ਉਰਫ਼ ਦੇਵੁਜੀ ਉਰਫ਼ ਦੇਓਜੀ ਉਰਫ਼ ਸੰਜੀਵ ਉਰਫ਼ ਸੰਜੀਵ ਉਰਫ਼ ਚੇਤਨ ਉਰਫ਼ ਰਮੇਸ਼ ਉਰਫ਼ ਕੁੰਮਾ ਉਰਫ਼ ਸ਼ੰਕਰ ਉਰਫ਼ ਸ਼ੇਸ਼ੂ ਉਰਫ਼ ਜਗਨ ਉਰਫ਼ ਸੁਧਰਸ਼ਨ ਉਰਫ਼ ਦੇਵੰਨਾ (60), ਜੋ ਕਿ CPI-ਮਾਓਵਾਦੀ ਦਾ ਜਨਰਲ ਸਕੱਤਰ, ਰਣਨੀਤਿਕਾਰ ਅਤੇ ਸੈਂਟਰਲ ਮਿਲਟਰੀ ਕਮਿਸ਼ਨ (CMC) ਦਾ ਮੁਖੀ ਸੀ, ਨੇ ਤੇਲੰਗਾਨਾ ਪੁਲਿਸ ਅੱਗੇ ਸਰੰਡਰ ਕਰ ਦਿੱਤਾ। ਉਸਦਾ ਸਰੰਡਰ ਦਹਾਕਿਆਂ ਵਿੱਚ ਇਸ ਬਗਾਵਤ ਲਈ ਸਭ ਤੋਂ ਵੱਡੇ ਝਟਕਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਵੱਖ-ਵੱਖ ਰਿਪੋਰਟਾਂ ਅਨੁਸਾਰ, ਦੇਵਜੀ ਅਤੇ ਮੱਲਾ ਰਾਜੀ ਰੈੱਡੀ ਉਰਫ਼ ਸੰਗਰਾਮ (76), ਜੋ ਕਿ ‘ਸੈਂਟਰਲ ਕਮੇਟੀ (CC)’ ਅਤੇ ‘ਪੋਲਿਟਬਿਊਰੋ’ ਦੇ ਮੈਂਬਰ ਸਨ, ਨੇ 21 ਕੈਡਰਾਂ ਸਮੇਤ ਤੇਲੰਗਾਨਾ ਪੁਲਿਸ ਦੇ ਸਪੈਸ਼ਲ ਇੰਟੈਲੀਜੈਂਸ ਬਿਊਰੋ (SIB) ਅੱਗੇ ਸਰੰਡਰ ਕੀਤਾ। ਦੇਵਜੀ ਦਾ ...
ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

Punjab
ਬਰਨਾਲਾ/ ਧਨੌਲਾ, 27 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਵਿਕਾਸ ਕਾਰਜ ਕਰਾਏ ਜਾ ਰਹੇ ਹਨ।ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਸਿਰਫ਼ ਸੜਕਾਂ ਲਈ 248 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਤੋਂ ਬੁੱਗਰਾਂ ਰੋਡ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਕਿਹਾ ਕਿ ਅੱਜ ਕਰੀਬ ਪੌਣੇ 19 ਕਰੋੜ ਰੁਪਏ ਦੀ ਲਾਗਤ ਨਾਲ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇਲਾਕੇ ਦੀਆਂ ਪੁਰਾਣੀਆਂ 10 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਦਕਿ ਇਸ ਤੋਂ ਪਹਿਲਾਂ ਸਰਕਾਰਾਂ ਵੇਲੇ ਇਨ੍ਹਾਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਸੜਕਾਂ ਮਾਨ ਸਰਕਾਰ ਵਲੋਂ 18 ਫੁੱਟੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ...