Shadow

Punjab

ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ

Politics, Punjab
ਹੁਸ਼ਿਆਰਪੁਰ, 17 ਅਪ੍ਰੈਲ :  ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਰਕਾਰੀ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਲਈ ਸਮਰੱਥ ਬਣਾਇਆ ਜਾ ਸਕੇ।           ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ 8.40 ਲੱਖ ਰੁਪਏ ਦੀ ਲਾਗਤ ਨਾਲ ਵਰਚੂਅਲ ਰਿਅਲਟੀ ਲੈਬੋਰਟਰੀ,  2.20 ਲੱਖ ਰੁਪਏ ਦੀ ਲਾਗਤ ਨਾਲ ਐਨ.ਐਸ.ਕਿਊ.ਐਫ. ਲੈਬ ਅਤੇ 6.48 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਇਮਾਰਤੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਕੰਮਾਂ ਦੀ ਮੁਕੰਮਲਤਾ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਵੀਆਂ ਲੈਬਾਰਟਰੀ ਵਿਦਿਆਰਥਣਾਂ ਨੂੰ ਮਾਡਰਨ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਗੀਆਂ ਜਿਸ ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਜਾਣਕਾਰੀ ਵੀ ਹਾਸਲ ਹੋਵੇਗੀ। ਉਨ੍ਹਾਂ ਕਿਹਾ ਕਿ ਰੇਲਵੇ ਮੰਡੀ ਸਕ...
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 87ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 253 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,905 ਹੋ ਗਈਆਂ। ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 135 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ...
ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

Politics, Punjab
ਚੰਡੀਗੜ੍ਹ/ਨਵੀਂ ਦਿੱਲੀ, 17 ਅਪ੍ਰੈਲ:- ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲ 'ਤੇ ਬੋਲਦਿਆਂ ਕੇਂਦਰ ਸਰਕਾਰ ਮਹਿਲਾ ਰਾਖਵਾਂਕਰਨ ਬਿੱਲ ਨੂੰ ਸਾਡੀ ਪੂਰਨ ਹਮਾਇਤ ਹੈ, ਪਰ ਉਨ੍ਹਾਂ ਨੂੰ ਕੇਂਦਰ ਵੱਲੋਂ ਇਹ ਬਿੱਲ ਲਿਆਉਣ ਦੀ ਮਨਸ਼ਾ ਅਤੇ ਸਮੇਂ ‘ਤੇ ਸ਼ੱਕ ਜਤਾਉਂਦਿਆਂ ਇਸਨੂੰ ਸਿਆਸੀ ਲਾਭ ਲੈਣ ਦੇ ਉਦੇਸ਼ ਨਾਲ ਚੁੱਕਿਆ ਕਦਮ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਹੱਦਬੰਦੀ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਚੇਤਾਵਨੀ ਦਿੱਤੀ ਕਿ ਇਹ ਪੰਜਾਬ ਵਰਗੇ ਰਾਜਾਂ ਦੇ ਸੰਘੀ ਢਾਂਚੇ ਨੂੰ ਢਾਹ ਲਾ ਕੇ ਉਨ੍ਹਾਂ ਦੀ ਨੁਮਾਇੰਦਗੀ ਨੂੰ ਹੋਰ ਕਮਜ਼ੋਰ ਕਰ ਸਕਦਾ ਹੈ। ਸੰਸਦ ਵਿੱਚ ਦੇਰ ਰਾਤ ਹੋਈ ਬਹਿਸ ਨੂੰ ਸੰਬੋਧਨ ਕਰਦਿਆਂ ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਸੀਂ ਮਹਿਲਾ ਰਾਖਵਾਂਕਰਨ ਬਿੱਲ ਦਾ ਪੂਰਾ ਸਮਰਥਨ ਕਰਦੇ ਹਾਂ, ਪਰ ਇਸ ਪਿੱਛੇ ਕੇਂਦਰ ਸਰਕਾਰ ਦੀ ਮਨਸ਼ਾ ਗੰਭੀਰ ਸ਼ੰਕੇ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਅਤੇ ਸਮੇਂ ਇਹ ਬਿੱਲ ਲਿਆਂਦਾ ਗਿਆ ਹੈ, ਉਸ ਤੋ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Crime, Punjab
ਚੰਡੀਗੜ੍ਹ, 16 ਅਪ੍ਰੈਲ, 2026:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ 25,000 ਰੁਪਏ ਰਿਸ਼ਵਤ ਮੰਗੀ ਸੀ। ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ। ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ,...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

Punjab
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:*   ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ ਲਾਭ ਹੋਵੇਗਾ।   ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

Politics, Punjab
ਚੰਡੀਗੜ੍ਹ, 15 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਜ਼ਬੂਤ ਵਿੱਤੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਸਕੀਮ ਲਈ ਲੋੜੀਂਦੇ ਫੰਡਾਂ ਦੀ ਵੰਡ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਦੂਜੇ ਪੜਾਅ ਲਈ ਵੀ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸਰੋਤਾਂ ਦੀ ਸੁਚੱਜੇ ਢੰਗ ਨਾਲ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਖ਼ਤੀ ਨਾਲ ਵਰਤੋਂ ਕੀਤੀ ਜਾਵੇ, ਕਿਉਂਕਿ ਫੰਡਾਂ ਦੀ ਬਿਲਕੁਲ ਕੋਈ ਕਮੀ ਨਹੀਂ ਹੈ। ਕੰਮ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਵਿਭਾਗੀ ਅਧਿਕਾਰੀਆਂ ਵੱਲੋਂ ਨਿਯਮਤ ਫੀਲਡ ਦੌਰੇ ਲਾ...
ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

Politics, Punjab
ਚੰਡੀਗੜ੍ਹ, 14 ਅਪ੍ਰੈਲ   ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਬੀਐਮਬੀ ਅਧਿਕਾਰੀਆਂ ਦੀ ਨਿਯੁਕਤੀ ਦੇ ਨਿਯਮਾਂ ਵਿੱਚ ਤਾਜ਼ਾ ਸੋਧ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਕਮਜ਼ੋਰ ਕਰਨ ਅਤੇ ਇਸ ਦੇ ਹੱਕਾਂ ਨੂੰ ਖੋਹਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀ। 'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਸਪੱਸ਼ਟ ਤੌਰ 'ਤੇ ਪੰਜਾਬ ਦੇ ਹਰ ਪਹਿਲੂ 'ਤੇ ਕਬਜ਼ਾ ਕਰਨ ਦੇ ਇਰਾਦੇ ਨੂੰ ਦਰਸਾਉਂਦੀਆਂ ਹਨ, ਜਿਸ ਕਾਰਨ ਸੂਬੇ ਨੂੰ ਹਰ ਕਦਮ 'ਤੇ ਇਸ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ।   'ਆਪ' ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਬੀਐਮਬੀ ਨਿਯਮਾਂ ਵਿੱਚ ਕੀਤੀਆਂ ਸੋਧਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੇ ਹੱਕਾਂ ਅਤੇ ਦੇਸ਼ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਫੈਸਲਾ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦੇ ਜਨਮ ਦਿਹਾੜੇ...
ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 81ਵੇਂ ਦਿਨ, ਪੁਲਿਸ ਟੀਮਾਂ ਨੇ 239 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 20,395 ਹੋ ਗਈ ਹੈ। ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 69 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

Politics, Punjab
ਚੰਡੀਗੜ੍ਹ, 11 ਅਪ੍ਰੈਲ, 2026: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਡੂੰਘੇ ਦੁੱਖ ਅਤੇ ਦਿਲੀ ਸਦਭਾਵਨਾ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਸ. ਸੰਧਵਾਂ ਨੇ ਇਹ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ ਇਸ ਦੁਖਦਾਈ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਲਦ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਪੀੜਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ।...
ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

Politics, Punjab
ਚੰਡੀਗੜ੍ਹ, 11 ਅਪ੍ਰੈਲ: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 'ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ। ‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ...