ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ
ਫਰੀਦਕੋਟ, 25 ਸਤੰਬਰ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ ਵੱਖ ਹਸਪਤਾਲਾਂ ਵਿਖੇ ਸਥਾਪਿਤ ਕੀਤੇ ਅੱਠ ਡਾਇਲਸਿਸ ਯੂਨਿਟਾਂ ਦਾ ਆਨਲਾਈਨ ਉਦਘਾਟਨ ਕੀਤਾ। ਫਰੀਦਕੋਟ ਤੋੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਪਹੁੰਚ ਕੇ ਵੀ ਇਥੇ ਚਾਰ ਡਾਇਲਸਿਸ ਮਸ਼ੀਨਾਂ ਨਾਲ ਸਥਾਪਿਤ ਕੀਤੇ ਡਾਇਲਸਿਸ ਯੂਨਿਟ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਲਈ ਸਿਹਤ ਸਹੂਲਤਾਂ ਦਾ ਪੱਧਰ ਉਪਰ ਚੁੱਕਣ ਲਈ ਸਿਹਤ ਸੰਸਥਾਵਾਂ ਦੀਆਂ ਨਵੀਆਂ ਇਮਾਰਤਾਂ ਦੇ ਨਾਲ ਆਧੁਨਿਕ ਮਸ਼ੀਨਾਂ, ਹੋਰ ਸਾਜੋ ਸਮਾਨ ਤੇ ਦਵਾਈਆਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਹੁਣ ਮਰੀਜਾਂ ਨੂੰ ਦੂਰ ਦੁਰਾਡੇ ਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਜਾਣ ਦੀ ਲੋੜ ਨਹੀਂ ...








