ਜ਼ਿਲ੍ਹਾ ਅਥਲੈਟਿਕਸ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਲਿਆ ਹਿੱਸਾ
ਮਾਨਸਾ, 24 ਸਤੰਬਰ:
ਜ਼ਿਲ੍ਹਾ ਅਥਲੈਟਿਕਸ ਮੀਟ-2024 ਦੇ ਦੂਜੇ ਦਿਨ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਭੁਪਿੰਦਰ ਕੌਰ ਦੁਆਰਾ ਕਰਵਾਈ ਗਈ।
ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਕੂਲੀ ਖੇਡਾਂ ਦੀ ਲਗਾਤਾਰਤਾ ਵਿਚ ਅੱਜ ਜ਼ਿਲ੍ਹਾ ਅਥਲੈਟਿਕਸ ਮੀਟ-2024 ਦੇ ਦੂਜੇ ਦਿਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਇਸ ਦੌਰਾਨ ਜਿੱਥੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਉੱਥੇ ਹੀ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਵੀ ਕੀਤਾ।
ਇਸ ਦੌਰਾਨ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਨੇ ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ 14 ਸਾਲ ਉਮਰ ਵਰਗ ਲੜਕੇ 400 ਮੀਟਰ ਦੌੜ ਵਿੱਚ ਦਲਜੀਤ ਸਿੰਘ ਪਹਿਲੇ, ਯੋਗੇਸ਼ ਦੂਜੇ ਅਤੇ ਆਨੰਤ ਇੰਦਰ ਸਿੰਘ ਤੀਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ ਅੰਡਰ-19 ਲੜਕੀਆਂ ਵਿਚ ਕਿਰਨਵੀਰ ਕੌਰ ਪਹਿਲੇ, ਮਹਿਕਪ੍ਰੀਤ ਕੌਰ ਦੂਜੇ ਅਤੇ ਪ੍ਰਿਯੰਕਾ ਤੀਜੇ ਸਥਾਨ ’ਤੇ ਰਹੇ, 400 ਮੀਟਰ ਦੌੜ ਲੜਕੀਆਂ ਅੰਡਰ-14 ਵਿਚ ਗਗਨਦੀਪ ਕੌਰ ਪਹਿਲੇ, ਸਿਮਰਨਜੀਤ ਕੌਰ ਦੂਜੇ ਅਤੇ ਮਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੇ। 80ਮੀਟਰ ਹਰਡਲ ਲੜਕੀਆਂ ਅੰਡਰ-14 ਵਿਚ ਪੁਨੀਤ...








