ਕੈਬਨਿਟ ਮੰਤਰੀ ਨੇ ਲੋੜਵੰਦਾਂ ਨੂੰ ਆਪਣੇ ਮਕਾਨ ਬਨਾਉਣ ਲਈ ਵੰਡੇ ਸੈਂਕਸ਼ਨ ਪੱਤਰ
ਮਲੋਟ / ਸ੍ਰੀ ਮੁਕਤਸਰ ਸਾਹਿਬ, 24 ਸਤੰਬਰ
ਪੰਜਾਬ ਸਰਕਾਰ ਲੋੜਵੰਦਾਂ ਨੂੰ ਬੁਨਿਆਦੀ ਸਹੂਲਤਾਵਾਂ ਦੇਣ ਲਈ ਬਚਣਵੱਧ ਹੈ, ਜਿਸ ਲਈ ਕਿਸੇ ਵੀ ਵਰਗ ਦੇ ਲੋਕਾਂ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਇਸ ਗੱਲ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਆਪਣੇ ਮਲੋਟ ਵਿਧਾਨ ਸਭਾ ਹਲਕੇ ਮਲੋਟ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਮਕਾਨ ਬਨਾਉਣ ਲਈ ਜਾਰੀ ਕੀਤੇ ਗਏ ਸੈਂਕਸ਼ਨ ਪੱਤਰ ਵੰਡਦਿਆਂ ਕੀਤਾ।
ਇਕ ਸਾਦੇ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਿਤ ਹੁੰਦਿਆਂ ਉਹਨਾਂ ਕਿਹਾ ਕਿ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਿੱਥੇ ਲੋਕਾਂ ਨੂੰ ਸਿਹਤ ਸਹੂਲਤਾਵਾਂ ਤੋਂ ਇਲਾਵਾ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਯਤਨਸ਼ੀਲ ਹੈ, ਉਥੇ ਹੀ ਗਰੀਬ ਅਤੇ ਲੋੜਵੰਦਾਂ ਨੂੰ ਬੁਨਿਆਦੀ ਸਹੂਲਤਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਰਥਿਕ ਤੌਰ ਤੇ ਕਮਜੌਰ ਵਰਗ ਦੇ ਲੋਕਾਂ ਨੂੰ ਆਪਣੇ ਪੈਰਾ ਤੇ ਖੜ੍ਹਾ ਹੋਣ ਲਈ ਠੋਸ ਉਪਰਾਲੇ ਕਰਨ ਵਿੱਚ ਵਿਫਲ ਰਹੀਆਂ ਹਨ। ਉਹਨਾਂ ਕਿਹਾ ...








