ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ
ਬਨੂੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ :
ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਬਨੂੜ ਨੇੜਲੇ ਪਿੰਡ ਮਨੌਲੀ ਸੂਰਤ ਸਿੰਘ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 30 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕਰਨ ਨਾਲ ਪੰਜਾਬ ਚ ਕੁੱਲ ਗਿਣਤੀ 872 ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 40 ਹੋ ਗਈ ਹੈ।
ਵਿਧਾਇਕ ਨੀਨਾ ਮਿੱਤਲ ਨੇ ਭਗਵੰਤ ਮਾਨ ਸਰਕਾਰ ਦੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੀ ਦਿਸ਼ਾ ’ਚ ਇਸ ਨੂੰ ਇਕ ਹੋਰ ਵੱਡੀ ਪੁਲਾਂਘ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਤਕ ਕਰੋੜਾਂ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਇਸ ਸਰਕਾਰ ਦਾ ਪ੍ਰਮੱਖ ਏਜੰਡਾ...








