ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਗਰ ਸਾਬਤ ਹੋਏ ਆਮ ਆਦਮੀ ਕਲੀਨਿਕ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 23 ਸਤੰਬਰ:
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਦਾ ਸ਼ਹਿਰਾਂ ਤੋਂ ਦੂਰ ਦੁਰਾਡੇ ਪਿੰਡਾਂ ਵਿਚ ਬੈਠੇ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਪਿੰਡ ਬੀਰੇਵਾਲਾ ਡੋਗਰਾ, ਮਲਕਪੁਰ ਭੀਮੜਾ ਤੇ ਲੱਖੀਵਾਲਾ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ ਕਰਨ ਮੌਕੇ ਕੀਤਾ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਕਾਰਗਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਆਮ ਆਦਮੀ ਕਲੀਨਿਕਾਂ ਦੀ ਗਿਣਤੀ 28 ਹੋ ਗਈ ਹੈ ਜਿੱਥੇ ਤਾਇਨਾਤ ਸਿਹਤ ਅਮਲੇ ਵੱਲੋਂ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 100 ਕਿਸਮ ਦੀਆਂ ਮੁਫ਼ਤ ਦਵਾ...








