Thursday, March 12
Shadow

Punjab

ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

National, Politics, Punjab
*ਚੰਡੀਗੜ੍ਹ, 1 ਦਸੰਬਰ*: 13 ਤੋਂ 15 ਮਾਰਚ 2026 ਤੱਕ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ. ਮੋਹਾਲੀ) ਦੇ ਕੈਂਪਸ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਆਪਣੀ ਵਿਸ਼ਵਵਿਆਪੀ ਸ਼ਮੂਲੀਅਤ ਨੂੰ ਵਧਾਉਣ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ ਤਹਿਤ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ। ਮੁੱਖ ਮੰਤਰੀ ਦੀ ਅਗਵਾਈ ਹੇਠ ਇਹ ਵਫ਼ਦ ਜਿਸ ਵਿੱਚ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਤੋਂ ਇਲਾਵਾ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੀ ਟੀਮ ਸ਼ਾਮਲ ਹੋਵੇਗੀ, 2-3 ਦਸੰਬਰ ਨੂੰ ਟੋਕੀਓ, 4-5 ਦਸੰਬਰ ਨੂੰ ਓਸਾਕਾ ਅਤੇ 8-9 ਦਸੰਬਰ ਨੂੰ ਸਿਓਲ ਦਾ ਦੌਰਾ ਕਰੇਗਾ ਜਿਸ ਦਾ ਉਦੇਸ਼ ਆਰਥਿਕ ਭਾਈਵਾਲੀ ਦੀ ਮਜ਼ਬੂਤੀ ਲਈ ਵਿਸ਼ਵਵਿਆਪੀ ਕੰਪਨੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਲਈ ਨਿੱਜੀ ਤੌਰ ‘ਤੇ ਸੱਦਾ ਦੇਣਾ ਹੈ। ਇਨ੍ਹਾ...
‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 26,256 ਐਫ਼.ਆਈ.ਆਰਜ਼ ਦਰਜ ਕੀਤੀਆਂ ਅਤੇ 38,687 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਹੈ, ਜਿਸ ਦੇ ਸਿੱਟੇ ਵਜੋਂ 1714 ਕਿਲੋਗ੍ਰਾਮ ਹੈਰੋਇਨ  ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਮੁਕੰਮਲ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ...
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

National, Politics, Punjab
ਮਾਨਸਾ, 1 ਦਸੰਬਰ              ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਆਈ ਏ ਐੱਸ ਵਲੋਂ ਅੱਜ ਇਥੇ ਆਪਣੇ ਦਫ਼ਤਰ ਵਿਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰਓਜ਼, ਏਆਰਓਜ਼ ਤੇ ਵੱਖ ਵੱਖ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।                 ਇਸ ਮੌਕੇ ਉਨ੍ਹਾਂ ਆਰਓਜ਼ ਅਤੇ ਸਬੰਧਤ ਨੋਡਲ ਅਫ਼ਸਰਾਂ ਨੂੰ ਸਾਰੇ 547 ਪੋਲਿੰਗ ਬੂਥਾਂ 'ਤੇ ਲੋੜੀਂਦੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਕਿਹਾ ਕਿ ਜ਼ਿਆਦਾਤਰ ਚੋਣ ਬੂਥ ਸਕੂਲਾਂ ਵਿਚ ਹਨ, ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਾਰੇ ਆਰਓਜ਼ ਨਾਲ ਤਾਲਮੇਲ ਕਰਕੇ ਸਹੂਲਤਾਂ ਯਕੀਨੀ ਬਣਾ ਲੈਣ।                 ਇਸ ਤੋਂ ਇਲਾਵਾ ਓਨ੍ਹਾਂ ਬੈਲੇਟ ਬਕਸਿਆਂ, ਰੈਂਡੇਮਾਈਜ਼ੇਸ਼ਨ, ਰੀਹਰਸਲ, ਸਟਰਾਂਗ ਰੂਮ ਬਾਰੇ ਹਦਾਇਤਾਂ ਜਾਰੀ ਕੀਤੀਆਂ ਅਤੇ ਸਾਰੇ ਸਬੰਧਤ ਅਮਲੇ ਨੂੰ ਸਮਾਂਬੱਧ ਤਰੀਕੇ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।                  ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹ...
ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ

ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ

National, Politics, Punjab
ਪੱਟੀ/ਤਰਨ ਤਾਰਨ, 1 ਦਸੰਬਰ (          ) - ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਾਰੇ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਮਿਡਲ ਵਿੰਗ ਤੇ ਨੌਵੀਂ-ਦਸਵੀਂ ਵਿੰਗ ਦੇ ਵਿਦਿਆਰਥੀਆਂ ਦੀਆਂ ਟੀਮਾਂ ਦੇ ਸਾਇੰਸ, ਸਮਾਜਿਕ, ਹਿਸਾਬ ਤੇ ਅੰਗਰੇਜ਼ੀ ਵਿਸੇ ਦੇ ਕੁਵਿਜ ਮੁਕਾਬਲੇ ਸਰਕਾਰੀ ਸਮਾਰਟ ਹਾਈ ਸਕੂਲ ਚੀਮਾ ਕਲਾਂ ਵਿਖੇ ਬੀ.ਐਨ. ਓ. ਮੈਡਮ ਮੁੱਖ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿੱਚੋਂ ਇੱਕ ਇੱਕ ਵਿਦਿਆਰਥੀ ਅਤੇ ਨੌਵੀਂ-ਦਸਵੀਂ ਵਿੱਚੋਂ ਵੀ ਇਕ-ਇੱਕ ਵਿਦਿਆਰਥੀ ਦੀ ਟੀਮ ਨੇ ਭਾਗ ਲਿਆ। ਛੇਵੀਂ ਤੋਂ ਅੱਠਵੀਂ ਵਿੰਗ ਦੇ ਵਿੱਚੋਂ ਸਰਕਾਰੀ ਹਾਈ ਸਕੂਲ ਕੁੱਲਾ ਨੇ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਬੈਠੇ ਭੈਣੀ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਚੀਮਾ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਾਈ ਵਿੰਗ ਦੇ ਵਿੱਚੋਂ ਸਰਕਾਰੀ ਹਾਈ ਸਮਾਰਟ ਸਕੂਲ ਚੀਮਾ ਕਲਾਂ ਨੇ ਪਹਿਲਾ ਸਥਾਨ, ਸਕੂਲ ਆਫ ਐਮੀਨੈਂਸ ਪੋਟੀ ਨੇ ਦੂਜਾ ਸਥਾਨ ਅਤੇ ਸਰਕਾਰੀ ਹਾ...
ਸੀ.ਟੀ ਗਰੁੱਪ ਅਤੇ ਆਰ.ਜੇ. ਕ੍ਰਿਏਟਰਜ਼ ਵਖਰਾ ਸਵੈਗ ਵੱਲੋਂ ਵੀਕੈਂਡ ਆਫ ਵੈਲਨੈੱਸ ਦਾ ਬੇਹਤਰੀਨ ਆਯੋਜਨ

ਸੀ.ਟੀ ਗਰੁੱਪ ਅਤੇ ਆਰ.ਜੇ. ਕ੍ਰਿਏਟਰਜ਼ ਵਖਰਾ ਸਵੈਗ ਵੱਲੋਂ ਵੀਕੈਂਡ ਆਫ ਵੈਲਨੈੱਸ ਦਾ ਬੇਹਤਰੀਨ ਆਯੋਜਨ

Politics, Punjab, Sports
ਹੁਸ਼ਿਆਰਪੁਰ। ਰੇਲਵੇ ਮੰਡੀ ਗਰਾਊਂਡ ਹੁਸ਼ਿਆਰਪੁਰ ਵਿੱਚ ਸੀ.ਟੀ. ਗਰੁੱਪ ਆਫ ਐਜੂਕੇਸ਼ਨ ਜਲੰਧਰ ਅਤੇ ਵਖਰਾ ਸਵੈਗ ਆਰ.ਜੇ. ਕ੍ਰਿਏਟਰ ਵੱਲੋਂ "ਵੀਕੈਂਡ ਆਫ ਵੈਲਨੈੱਸ" ਨਾਮਕ ਸਿਹਤ ਸੰਬੰਧੀ ਪ੍ਰੋਗਰਾਮ ਦਾ ਬੇਹਤਰੀਨ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੰਤਵ ਹੁਸ਼ਿਆਰਪੁਰ ਵਾਸੀਆਂ ਨੂੰ ਜੁੰਬਾ, ਮਾਰਸ਼ਲ ਆਰਟ, ਯੋਗ ਅਤੇ ਹੋਰ ਸਿਹਤ ਸੰਬੰਧੀ ਸਾਧਨਾਂ ਰਾਹੀਂ ਫਿੱਟ ਰਹਿਣ ਲਈ ਜਾਗਰੂਕ ਕਰਨਾ ਸੀ। ਪ੍ਰੋਗਰਾਮ ਬਹੁਤ ਸਫਲ ਰਿਹਾ ਅਤੇ ਹੁਸ਼ਿਆਰਪੁਰ ਵਾਸੀਆਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਭਾਗ ਲੈ ਕੇ ਸਿਹਤ ਪ੍ਰਤੀ ਆਪਣੀ ਸਜਗਤਾ ਦਾ ਪ੍ਰਮਾਣ ਦਿੱਤਾ। ਇਸ ਮੌਕੇ ਤੇ ਆਰ.ਜੇ. ਕ੍ਰਿਏਟਰਜ਼ ਦੇ ਕੋਆਰਡੀਨੇਟਰ ਡਾ. ਪੰਕਜ ਸ਼ਿਵ ਅਤੇ ਰੇਨੂੰ ਕਵਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸੀ.ਟੀ. ਗਰੁੱਪ ਵੱਲੋਂ ਡਾਇਰੈਕਟਰ ਅਨੁਰਾਗ ਸ਼ਰਮਾ ਅਤੇ ਡੀਨ ਸਟੂਡੈਂਟ ਵੈਲਫੇਅਰ ਡਾ. ਗਗਨ ਜੋੜਾ ਵੀ ਖਾਸ ਤੌਰ 'ਤੇ ਹਾਜ਼ਰ ਰਹੇ। ਸਮਾਗਮ ਦੀ ਸ਼ੋਭਾ ਵਧਾਉਣ ਲਈ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਵਿਧਾਇਕ ਪੰਡਿਤ ਬ੍ਰਹਮ ਸ਼ੰਕਰ ਜਿੰਪਾ, ਡਾ. ਇਸ਼ਾਂਕ ਅਤੇ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਹਜ਼ਾਰਾਂ ਦ...
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ – ਡਿਪਟੀ ਕਮਿਸ਼ਨਰ

National, Politics, Punjab
ਰੂਪਨਗਰ, 01 ਦਸੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਇਸ ਸਬੰਧੀ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਦੜੌਲੀ ਲੋਅਰ, ਭਰਤਗੜ੍ਹ, ਬਿਭੌਰ ਸਾਹਿਬ, ਮੀਆਂਪੁਰ, ਕੋਟਲਾ, ਬੇਲਾ, ਤਖਤਗੜ੍ਹ, ਮੋਰਿੰਡਾ ਰੂਰਲ, ਕਲਮਾਂ ਅਤੇ ਮੁੰਡੀਆਂ ਅਤੇ ਪੰਚਾਇਤ ਸੰਮਤੀ ਦੀਆਂ 93 ਸੀਟਾਂ ਲਈ ਚੋਣਾਂ ਹੋਣਗੀਆਂ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀ ਚੋਣ ਵਿੱਚ 50 ਫੀਸਦੀ ਸੀਟਾਂ ਔਰਤਾਂ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

National, Politics, Punjab
ਚੰਡੀਗੜ੍ਹ, 1 ਦਸੰਬਰ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇੱਕ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰੇਗਾ। ਇਹ ਦੌਰਾ 13 ਤੋਂ 15 ਮਾਰਚ 2026 ਨੂੰ ਆਈ.ਐਸ.ਬੀ. ਮੋਹਾਲੀ ਕੈਂਪਸ ਵਿਖੇ ਕਰਵਾਏ ਜਾਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਸੂਬਾ ਸਰਕਾਰ ਦੇ ਉੱਚ-ਪੱਧਰੀ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਦੀ ਅਗਵਾਈ ਵਾਲੇ ਇਸ ਵਫ਼ਦ ਵਿੱਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਸੰਜੀਵ ਅਰੋੜਾ, ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਅਤੇ ਇਨਵੈਸਟ ਪੰਜਾਬ ਟੀਮ ਸ਼ਾਮਲ ਹੋਵੇਗੀ। ਇਹ ਵਫ਼ਦ ਆਰਥਿਕ ਭਾਈਵਾਲੀ ਨੂੰ ਮਜ਼ਬੂਤ ਕਰਨ, ਗਲੋਬਲ ਕੰਪਨੀਆਂ ਨਾਲ ਗੱਲਬਾਤ ਕਰਨ ਅਤੇ ਅਗਾਮੀ ਸੰਮੇਲਨ ਲਈ ਨਿੱਜੀ ਤੌਰ ‘ਤੇ ਸੱਦਾ ਦੇਣ ਲਈ 2-3 ਦਸੰਬਰ ਨੂੰ ਟੋਕੀਓ, 4-5 ਦਸੰਬਰ ਨੂੰ ਓਸਾਕਾ ਅਤੇ 8-9 ਦਸੰਬਰ ਨੂੰ ਸਿਓਲ ਦਾ ਦੌਰਾ ਕਰੇਗਾ। ਇਹ ਦੌਰਾ, ਮੀਟਿੰਗਾਂ ਅਤੇ ਰੋਡ ਸ਼ੋਅ ਪ੍ਰੋਗਰਾਮ ਜਾਪਾਨ ...
ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਜਿਹਨਾਂ ਵਿੱਚ ਤਿੰਨ PX5 ਅਤੇ ਚਾਰ .30 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ (32) ਵਾਸੀ ਪਿੰਡ ਭਿੰਡੀ ਨੈਣ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਉਰਫ਼ ਜੱਗਾ (29) ਵਾਸੀ ਪਿੰਡ ਮੁੱਲਾ ਬਹਿਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਇਹ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਖਿਲਾਫ਼ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਪਾਕਿਸ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ  ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭਿੰਡੀ ਔਲਖ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਉਕਤ ਦੋਸ਼ੀ ਦੀ ਹੀਰੋ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਖੇਪਾਂ ਲਿਆਉਣ-ਲਿਜਾਣ ਲਈ ਕਰਦਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਕੁਲਦੀਪ ਸਿੰਘ ਪਾਕਿਸਤਾਨ ਅਧਾਰਤ ਤਸਕਰ ਅਵਾਨ ਦੇ ਨਿਰਦੇਸ਼ਾਂ ’ਤੇ ਕ...
ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ

ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ

National, Politics, Punjab
ਰੂਪਨਗਰ, 30 ਨਵੰਬਰ: ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ.ਅਕੈਡਮੀ ਰੂਪਨਗਰ ਵਿੱਚ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਰੈੱਡ ਕਰਾਸ ਰੂਪਨਗਰ ਵਲੋਂ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਸ਼ੈਸਨ ਦੌਰਾਨ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ. ਗੁਰਸੋਹਣ ਸਿੰਘ ਵੱਲੋਂ ਫਸਟ ਏਡ ਲਈ ਡੇਂਜਰ ਜੋਨ ਵਿੱਚ ਜਾਣ ਬਾਰੇ, ਬਚਾਅ ਅਤੇ ਸੇਫਟੀ, ਰਿਸਪੌਂਸ, ਫਰੈਕਚਰ, ਜਖਮ, ਨਕਸੀਰ, ਜਾਨਵਾਰਾਂ ਅਤੇ ਸੱਪਾਂ ਦੇ ਕੱਟਣ ਤੋਂ ਫਸਟ ਏਡ ਬਾਰੇ ਅਤੇ ਟਰੇਨਿੰਗ ਸੁਪਰਵਾਇਜਰ ਸ਼੍ਰੀ ਵਰੁਣ ਸ਼ਰਮਾ ਵਲੋਂ ਸੀ.ਪੀ.ਆਰ. ਚੌਕਿੰਗ, ਲਿਫਟਿੰਗ ਦੀਆਂ ਪੁਜੀਸ਼ਨਾਂ ਬਾਰੇ ਪ੍ਰੈਕਟੀਕਲ ਟ੍ਰੇਨਿੰਗ ਕਰਵਾਈ ਗਈ। ਇਸ ਕੈਂਪ ਵਿੱਚ ਸਿਖਲਾਈ ਲੈ ਰਹੇ 600 ਕੈਡਿਟਾਂ ਵਲੋਂ ਮਹਿਸੂਸ ਕੀਤਾ ਗਿਆ ਕਿ ਉਹ ਅੱਗੇ ਤੋਂ ਲੋੜ ਪੈਣ ਤੇ ਕਿਸੇ ਦੀ ਫਸਟ ਏਡ ਕਰ ਸਕਦੇ ਹਨ ਅਤੇ ਕਿਸੇ ਦੀ ਕੀਤੀ ਜਾਨ ਬਚਾ ਸਕਦੇ ਹਨ। ਇਸ ਮੌਕੇ ਕਰਨਲ ਸ਼੍ਰੀ ਸੰਦੀਪ ਰਾਏ ਅਤੇ ਸ਼੍ਰੀ ਐਲ.ਸੀ. ਨਿਵਾਸਨ, ਸੂਬੇਦਾਰ ਮੇਜਰ ਹਰਵਿੰਦਰ ਸਿੰਘ ਵੀ ਹਾਜ਼ਰ ਸਨ।...