ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ
ਬਠਿੰਡਾ, 17 ਸਤੰਬਰ : ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੀਆਂ। ਇਨ੍ਹਾਂ ਵੈਨਾਂ ਦੁਆਰਾ 1 ਹਫ਼ਤੇ ਵਿਚ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ ਅਤੇ ਇਹ ਵੈਨਾਂ 40 ਦਿਨ ਲਗਾਤਾਰ ਪਿੰਡਾਂ ਵਿੱਚ ਪਹੁੰਚ ਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਦਿਆਂ ਵਾਤਾਵਰਣ ਨੂੰ ਸ਼ੁੱਧ ਰੱਖਣਾ, ਪਰਾਲੀ ਦੇ ਧੂ...








