ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨ ਅਤੇ ਆਮ ਨਾਗਰਿਕ ਅਹਿਮ ਭੂਮਿਕਾ ਨਿਭਾਉਣ: ਡਾ.ਅਮਰੀਕ ਸਿੰਘ
ਫਰੀਦਕੋਟ :14 ਸਤੰਬਰ 2024 ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵੱਧ ਮਾਮਲਿਆਂ ਵਾਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ ਬਾਰੇ ਜਾਗਰੁਕ ਕਰਨ ਲਈ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਪਿੰਡ ਅਰਾਈਆਂਵਾਲਾ ਕਲਾਂ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ।ਇਸ ਮੌਕੇ ਸ. ਸ਼ਮਸ਼ੇਰ ਸਿੰਘ ਸ਼ੇਰਗਿੱਲ ਉਪ ਪੁਲਿਸ ਕਪਤਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।
ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ 30 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੰਨਾਂ ਵਿੱਚ ਸਾਲ 2023-24 ਦੌਰਾਨ ਸੈਟੇਲਾਈਟ ਰਾਹੀਂ 20 ਜਾਂ 20 ਤੋਂ ਵੱਧ ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਦਰਜ਼ ਕੀਤੇ ਗਏ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਵਲੋਂ ਕਿਸਾਨਾਂ ਖਾਸ ਕਰਕੇ ਪਿਛਲੇ ਸਾਲ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨਾਲ ਗੱਲ ਕਰਕੇ, ਉਨ੍ਹਾਂ ...







